Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਹੂਬਲ ਅਤੇ ਨਸ਼ਿਆਂ ਦੇ ਜ਼ੋਰ ‘ਤੇ ਚੋਣਾਂ ਲੁੱਟਣ ‘ਤੇ ਉਤਾਰੂ ਹੋਈ ਕਾਂਗਰਸ: ਹਰਪਾਲ ਸਿੰਘ ਚੀਮਾ

ਬਾਹੂਬਲ ਅਤੇ ਨਸ਼ਿਆਂ ਦੇ ਜ਼ੋਰ ‘ਤੇ ਚੋਣਾਂ ਲੁੱਟਣ ‘ਤੇ ਉਤਾਰੂ ਹੋਈ ਕਾਂਗਰਸ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਕਾਂਗਰਸ ਸੂਬੇ ‘ਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਨਸ਼ਿਆਂ ਅਤੇ ਬਾਹੂਬਲ ਨਾਲ ਲੁੱਟਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਵਰਕਰਾਂ ਨੇ ਸਮੁੱਚੀ ਸਰਕਾਰੀ ਮਸ਼ੀਨਰੀ ਹਾਈਜੈਕ ਕਰ ਲਈ ਹੈ ਤੇ ਭਾਰੀ ਸਿਆਸੀ ਦਬਾਅ ਥੱਲੇ ਪੁਲਸ ਅਤੇ ਪ੍ਰਸ਼ਾਸਨ ਅਤੇ ਰਾਜ ਚੋਣ ਕਮਿਸ਼ਨ ਬੇਵੱਸ ਨਜ਼ਰ ਆ ਰਿਹਾ ਹੈ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਲਿਖਤੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੱਤਾ ਦੇ ਜ਼ੋਰ ਨਾਲ ਲੋਕਤੰਤਰਿਕ ਪਰੰਪਰਾਵਾਂ ਦਾ ਸ਼ਰੇਆਮ ਘਾਣ ਕਰ ਰਹੇ ਕਾਂਗਰਸੀਆਂ ਅਤੇ ਇਹਨਾਂ ਦੇ ਗੁੱਝੇ ਭਾਈਵਾਲ ਅਕਾਲੀਆਂ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਸਮੇਤ ਆਗਾਮੀ ਹਰੇਕ ਚੋਣ ‘ਚ ਚੰਗੀ ਤਰ੍ਹਾਂ ਸਬਕ ਸਿਖਾਉਣ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਦਬਕਿਆਂ ਅਤੇ ਦਬਾਅ ਕਾਰਨ ਸਰਕਾਰੀ ਮੁਲਾਜ਼ਮ ਅਤੇ ਅਫਸਰ ਪੂਰੀ ਤਰ੍ਹਾਂ ਬੇਵੱਸ ਹੋ ਚੁੱਕੇ ਹਨ ਅਤੇ ਫ਼ੀਲਡ ਡਿਊਟੀਆਂ ਕਰਨ ਤੋਂ ਕਤਰਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਮੋਗਾ ਦੇ ਏਡੀਸੀ ਸਮੇਤ ਅਜਿਹੀਆਂ ਕਈ ਮਿਸਾਲਾਂ ਪਿਛਲੇ ਸਮੇਂ ਦੌਰਾਨ ਸਾਹਮਣੇ ਆ ਚੁੱਕੀਆਂ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਹੋਣ ਦੇ ਨਾਤੇ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਮੰਗ ਕਰਦੀ ਆ ਰਹੀ ਹੈ ਕਿ ਸੂਬੇ ਦਾ ਪੁਲਸ ਤੰਤਰ ਕਾਂਗਰਸੀਆਂ ਅਤੇ ਅਕਾਲੀ ਆਗੂਆਂ ਅੱਗੇ ਗੋਡੇ ਟੇਕ ਚੁੱਕਿਆ ਹੈ, ਇਸ ਲਈ ਪੰਚਾਇਤੀ ਚੋਣਾਂ ਕੇਂਦਰੀ ਸੁਰੱਖਿਆ ਫੋਰਸਾਂ ਦੀ ਪਹਿਰੇਦਾਰੀ ਥੱਲੇ ਹੋਵੇ, ਪਰ ਹਾਰ ਦੇ ਡਰੋਂ ਸੱਤਾਧਾਰੀ ਕਾਂਗਰਸ ਨੂੰ ਇਹ ਕਦਮ ਮਨਜ਼ੂਰ ਨਹੀਂ।

ਚੀਮਾ ਨੇ ਦੋਸ਼ ਲਗਾਇਆ ਕਿ 4 ਹਫ਼ਤਿਆਂ ‘ਚ ਨਸ਼ਿਆਂ ਦਾ ਖ਼ਾਤਮਾ ਕਰਨ ਦਾ ਵਾਅਦਾ ਕਰ ਕੇ ਸੱਤਾ ‘ਚ ਆਈ ਕੈਪਟਨ ਸਰਕਾਰ ਆਪਣੇ ਕਾਂਗਰਸੀ ਉਮੀਦਵਾਰਾਂ ਨੂੰ ਹਰ ਹੀਲੇ ਜਿਤਾਉਣ ਲਈ ਸ਼ਰਾਬ, ਭੁੱਕੀ, ਅਫ਼ੀਮ, ਨਸ਼ੀਲੀਆਂ ਗੋਲੀਆਂ ਅਤੇ ਹੋਰ ਡਰੱਗਜ਼ ਦੀ ‘ਹੋਮ ਡਲਿਵਰੀ’ ਦੇ ਰਹੀ ਹੈ, ਫਿਰ ਵੀ ਪੁਲਸ ਅਤੇ ਪ੍ਰਸ਼ਾਸਨ ਚੁੱਪ ਹੈ।

ਚੀਮਾ ਨੇ ਕਿਹਾ ਕਿ ਬਹੁਤ ਸਾਰੀਆਂ ਥਾਵਾਂ ਉੱਤੇ ਕਾਂਗਰਸੀ ਅਤੇ ਅਕਾਲੀ ਰਲ ਕੇ ਆਮ ਆਦਮੀ ਪਾਰਟੀ ਅਤੇ ਦੂਸਰੇ ਸਾਂਝੇ ਵਿਰੋਧੀ ਉਮੀਦਵਾਰਾਂ ਵਿਰੁੱਧ ਚੋਣ ਲੜ ਰਹੇ ਹਨ, ਜਦਕਿ ਕਾਂਗਰਸ ਵਾਅਦਾ ਖਿਲਾਫੀਆਂ ਅਤੇ ਅਕਾਲੀ ਦਲ ਬੇਅਦਬੀਆਂ ਕਾਰਨ ਆਪਣਾ ਲੋਕ ਆਧਾਰ ਗੁਆ ਚੁੱਕੇ ਹਨ। ਇਸ ਲਈ ਅਕਾਲੀ ਕਾਂਗਰਸੀਆਂ ਵਲੋਂੇ ‘ਆਪ’ ਉਮੀਦਵਾਰਾਂ ਦੇ ਵੱਡੀ ਗਿਣਤੀ ‘ਚ ਬਿਨਾ ਕਾਰਨ ਕਾਗ਼ਜ਼ ਰੱਦ ਕਰਵਾਏ ਗਏ, ਹੁਣ ਬਾਕੀ ਡਟੇ ਉਮੀਦਵਾਰਾਂ ਨੂੰ ਡਰਾਇਆ ਅਤੇ ਧਮਕਾਇਆ ਜਾ ਰਿਹਾ ਹੈ। ਲੋਕਾਂ ਅੰਦਰ ਡਰ ਅਤੇ ਭੈਅ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਕਿ ਮਤਦਾਨ ਘੱਟ ਤੋਂ ਘੱਟ ਹੋਵੇ।

ਉਨ੍ਹਾਂ ਕਿਹਾ ਕਿ ਇਸ ਨਾਪਾਕ ਗੱਠਜੋੜ ਨੇ ਇੱਕ ਵਾਰ ਫਿਰ ‘ਆਪ’ ਦੇ ਉਨ੍ਹਾਂ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਕੈਪਟਨ ਅਤੇ ਬਾਦਲ ਇੱਕ ਦੂਜੇ ਵਿਰੁੱਧ ਸਦਨ, ਸਟੇਜਾਂ ਜਾਂ ਮੀਡੀਆ ਅੱਗੇ ਤਾਂ ਬਹੁਤ ਬੜ੍ਹਕਾਂ ਮਾਰਦੇ ਹਨ ਪਰ ਅੰਦਰੂਨੀ ਤੌਰ ‘ਤੇ ਇੱਕ ਦੂਜੇ ਨੂੰ ਬਚਾਉਣ ਲਈ ਕੋਈ ਕਸਰ ਨਹੀਂ ਛੱਡਦੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਚਿੰਗ ਪੋਸਟਾਂ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਲਈ ਰਾਖਵੇਂਕਰਨ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਣ ’ਤੇ ਚਿੰਤਾ ਪ੍ਰਗਟਾਈ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: