Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਾਹਕੋਟ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕੱਕੜ ਕਲਾਂ ਨੂੰ ਬਣਾਇਆ ਉਮੀਦਵਾਰ

ਸ਼ਾਹਕੋਟ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਰਤਨ ਸਿੰਘ ਕੱਕੜ ਕਲਾਂ ਨੂੰ ਬਣਾਇਆ ਉਮੀਦਵਾਰ

ਜਲੰਧਰ: ਆਮ ਆਦਮੀ ਪਾਰਟੀ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ 60 ਸਾਲਾ ਰਤਨ ਸਿੰਘ ਕੱਕੜ ਕਲਾਂ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਹਲਕਾ ਸ਼ਾਹਕੋਟ ਤੋਂ ਬਾਦਲ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਇਸ ਸਾਲ ਫਰਵਰੀ ਮਹੀਨੇ ਹੋਈ ਮੌਤ ਨਾਲ ਇਹ ਸੀਟ ਖਾਲੀ ਹੋ ਗਈ ਸੀ।

ਰਤਨ ਸਿੰਘ ਕੱਕੜ ਕਲਾਂ

ਰਤਨ ਸਿੰਘ ਕੱਕੜ ਕਲਾਂ 2015 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਨੇ ਤੇ ਹੁਣ ਪਾਰਟੀ ਦੀ ਦੁਆਬਾ ਜ਼ੋਨ ਇਕਾਈ ਦੇ ਜਨਰਲ ਸਕੱਤਰ ਹਨ। ਉਹ ਲੋਹੀਆਂ ਨਜ਼ਦੀਕ ਕੱਕੜ ਕਲਾਂ ਪਿੰਡ ਦੇ ਵਸਨੀਕ ਹਨ। ਰਤਨ ਸਿੰਘ ਦਾ ਪਰਿਵਾਰ ਦੁਬਈ ਵਸਿਆ ਹੋਇਆ ਹੈ ਜਿੱਥੇ ਉਨ੍ਹਾਂ ਦਾ ਟਰਾਂਸਪੋਰਟ ਅਤੇ ਨਿਰਮਾਣ ਦਾ ਕੰਮ ਹੈ।

ਸਬੰਧਿਤ ਖ਼ਬਰ: ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਖਿਲਾਫ ਦਰਜ ਹੋਏ ਪਰਚੇ ਨਾਲ ਸ਼ਾਹਕੋਟ ਜ਼ਿਮਨੀ ਚੋਣ ਨੂੰ ਚੜ੍ਹਨ ਲੱਗਿਆ ਸਿਆਸੀ ਰੰਗ

ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਸ਼ਾਹਕੋਟ ਹਲਕੇ ਤੋਂ ਉਮੀਦਵਾਰ ਅਮਰਜੀਤ ਥਿੰਦ ਬੀਤੇ ਮਹੀਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ। ਸ਼ਾਹਕੋਟ ਜ਼ਿਮਨੀ ਚੋਣ ਲਈ 28 ਮਈ ਨੂੰ ਵੋਟਾਂ ਪੈਣਗੀਆਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਵਾਰ-ਵਾਰ ਇਹ ਗੱਲ ਕਹੀ ਜਾਂਦੀ ਹੈ ਕਿ ਆਪ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪੱਕੀ ਰਿਹਾਈ ਦੀ ਹਾਮੀ ਹੈ ਪਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: