Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਉਮੀਦਵਾਰਾਂ ਵਲੋਂ ਚੋਣ ਕਮਿਸ਼ਨ ਨੂੰ ਅਪੀਲ; ਚੋਣਾਂ ਤੋਂ ਪਹਿਲਾਂ ਹੀ ਕੇਂਦਰੀ ਰੱਖਿਆ ਬਲ ਭੇਜੇ ਜਾਣ

‘ਆਪ’ ਉਮੀਦਵਾਰਾਂ ਵਲੋਂ ਚੋਣ ਕਮਿਸ਼ਨ ਨੂੰ ਅਪੀਲ; ਚੋਣਾਂ ਤੋਂ ਪਹਿਲਾਂ ਹੀ ਕੇਂਦਰੀ ਰੱਖਿਆ ਬਲ ਭੇਜੇ ਜਾਣ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਤਿੰਨ ਉਮੀਦਵਾਰਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਦੌਰਾਨ ਅਤੇ ਇਸ ਤੋਂ ਪਹਿਲਾਂ ਵੀ ਸੂਬੇ ਵਿੱਚ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਦੀ ਸ਼ਹਿ ’ਤੇ ਪਿੰਡਾਂ ਵਿੱਚ ‘ਆਪ’ ਦੇ ਲੱਗੇ ਬੈਨਰ ਅਤੇ ਹੋਰਡਿੰਗ ਆਦਿ ਜਬਰੀ ਹਟਾਏ ਜਾ ਰਹੇ ਹਨ, ਜਿਸ ਤਹਿਤ ਇੱਕ ਪਰਿਵਾਰ ’ਤੇ ਹਮਲਾ ਕਰਕੇ ਦੋ ਵਿਅਕਤੀਆਂ ਨੂੰ ਜ਼ਖ਼ਮੀ ਵੀ ਕੀਤਾ ਗਿਆ ਹੈ।

ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ‘ਆਪ’ ਦੇ ਤਿੰਨ ਉਮੀਦਵਾਰ
ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ‘ਆਪ’ ਦੇ ਤਿੰਨ ਉਮੀਦਵਾਰ

ਅੰਮ੍ਰਿਤਸਰ (ਦੱਖਣੀ) ਤੋਂ ਐਲਾਨੇ ਗਏ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ, ਅਜਨਾਲਾ ਤੋਂ ਰਾਜਬੀਰ ਸਿੰਘ ਸੰਨੀ ਅਤੇ ਅਟਾਰੀ ਤੋਂ ਜਸਵਿੰਦਰ ਸਿੰਘ ਜਹਾਂਗੀਰ ਨੇ ਦੱਸਿਆ ਕਿ ਹਲਕਾ ਅਜਨਾਲਾ ਦੇ ਪਿੰਡ ਮੱਤੇਨੰਗਲ ਵਿੱਚ ‘ਆਪ’ ਸਮਰਥਕ ਬਲਵਿੰਦਰ ਸਿੰਘ ਮੱਤੇਨੰਗਲ ਦੇ ਘਰ ਵਿੱਚ ‘ਆਪ’ ਦਾ ਹੋਰਡਿੰਗ ਲੱਗਾ ਹੋਇਆ ਸੀ, ਜਿਸ ਨੂੰ ਹਟਾਉਣ ਲਈ ਦਬਾਅ ਪਾਇਆ ਗਿਆ। ਹੋਰਡਿੰਗ ਨਾ ਹਟਾਉਣ ’ਤੇ ਪਿੰਡ ਦੇ ਸਰਪੰਚ ਤੇ ਉਸ ਦੇ ਸਮਰਥਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਸਰਕਲ ਇੰਚਾਰਜ ਬਲਵਿੰਦਰ ਸਿੰਘ ਦੇ ਪਿਤਾ ਸੁਖਜਿੰਦਰ ਸਿੰਘ ਅਤੇ ਭਰਾ ਸੁਰਿੰਦਰ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ ਹੈ। ਸੁਰਿੰਦਰ ਸਿੰਘ ਨੂੰ ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਲੀਗਲ ਰਿਪੋਰਟ ਮਿਲਣ ਮਗਰੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਜਾਵੇਗੀ।

ਦਿਹਾਤੀ ਹਲਕੇ ਦੇ ਦੋ ਉਮੀਦਵਾਰਾਂ ਨੇ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੇ ਹਲਕਿਆਂ ਵਿਚ ਲੱਗੇ ਹੋਰਡਿੰਗ ਅਤੇ ਬੈਨਰ ਜਬਰੀ ਉਤਾਰੇ ਜਾ ਰਹੇ ਹਨ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਹਾਰ ਦੇਖ ਕੇ ਬੌਖਲਾਏ ਹੁਕਮਰਾਨ ਅਜਿਹੀ ਗੈਰ-ਜਮਹੂਰੀ ਕਾਰਵਾਈ ਬੰਦ ਕਰਨ, ਨਹੀਂ ਤਾਂ ਉਹ ਵੀ ਇੱਟ ਦਾ ਜਵਾਬ ਪੱਥਰ ਨਾਲ ਦੇਣਗੇ।

ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਹਾਕਮ ਧਿਰ ਦੀ ਧੱਕੇਸ਼ਾਹੀ ਨੂੰ ਦੇਖਦਿਆਂ ਇੱਥੇ ਚੋਣਾਂ ਤੋਂ ਪਹਿਲਾਂ ਅਤੇ ਚੋਣਾਂ ਦੌਰਾਨ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ ਤਾਂ ਜੋ ਚੋਣ ਅਮਲ ਜਮਹੂਰੀ ਢੰਗ ਤਰੀਕੇ ਨਾਲ ਸਿਰੇ ਚੜ੍ਹ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਲਕਿਆਂ ਵਿੱਚੋਂ ਪੁਲਿਸ ਦੇ ਮੌਜੂਦਾ ਢਾਂਚੇ ਨੂੰ ਹੋਰਨਾਂ ਹਲਕਿਆਂ ਵਿੱਚ ਤਬਦੀਲ ਕੀਤਾ ਜਾਵੇ।

ਇਸੇ ਦੌਰਾਨ ‘ਆਪ’ ਦੇ ਜ਼ੋਨ ਕਨਵੀਨਰ ਗੁਰਿੰਦਰ ਸਿੰਘ ਬਾਜਵਾ, ਜੋ ਪਿਛਲੇ ਦਿਨੀਂ ਅਸਤੀਫ਼ਾ ਦੇ ਗਏ ਸਨ, ਦੀ ਥਾਂ ’ਤੇ ਅਟਾਰੀ ਹਲਕੇ ਲਈ ਚੁਣੇ ਉਮੀਦਵਾਰ ਜਸਵਿੰਦਰ ਸਿੰਘ ਜਹਾਂਗੀਰ ਨੂੰ ਕਨਵੀਨਰ ਬਣਾਇਆ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: