Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲਾਂਘਾ ਪਾਰ ਕਰਨ ਲਈ ਰੱਖੀ ਗਈ ਪਾਸਪੋਰਟ ਦੀ ਸ਼ਰਤ ਹਟਾਈ ਜਾਵੇ: ਆਪ

ਲਾਂਘਾ ਪਾਰ ਕਰਨ ਲਈ ਰੱਖੀ ਗਈ ਪਾਸਪੋਰਟ ਦੀ ਸ਼ਰਤ ਹਟਾਈ ਜਾਵੇ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਵੱਧ ਤੋਂ ਵੱਧ ਸਰਲ ਅਤੇ ਸੌਖੀ ਰੱਖਣ ਦੀ ਵਕਾਲਤ ਕਰਦਿਆਂ ਰਵਾਇਤੀ ਪਾਰਟੀਆਂ ਨੂੰ ਨਸੀਹਤ ਦਿੱਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਇਸ ਪਵਿੱਤਰ ਰਾਜ ਉੱਤੇ ਹੋਛੀ ਰਾਜਨੀਤੀ ਨਾ ਕਰਨ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਪੰਜਾਬ, ਪੰਜਾਬੀਅਤ ਅਤੇ ਪੰਥ ਨਾਲ ਸੰਬੰਧਿਤ ਅਜਿਹੇ ਮੁੱਦਿਆਂ ‘ਤੇ ਹਮੇਸ਼ਾ ਸਿਆਸੀ ਰੋਟੀਆਂ ਸੇਕੀਆਂ ਹਨ। ਨਤੀਜੇ ਵਜੋਂ ਮੁੱਦਾ ਲਟਕ ਜਾਂਦਾ ਹੈ ਅਤੇ ਸੰਬੰਧਿਤ ਲੋਕਾਂ ਦੀ ਆਸਥਾ ਅਤੇ ਸਨਮਾਨ ਨੂੰ ਸੱਟ ਲਗਦੀ ਹੈ।

ਗੁਰੂਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤ ਦੀ ਦਹਾਕਿਆਂ ਬੱਧੀ ਅਰਦਾਸ ਅਤੇ ਭਾਰਤ-ਪਾਕਿਸਤਾਨ ਦੀਆਂ ਕੁਝ ਹਸਤੀਆਂ ਦੇ ਸੁਹਿਰਦ ਯਤਨਾਂ ਨੂੰ ਹੁਣ ਜਦ ਬੂਰ ਪੈਣ ਲੱਗਾ ਹੈ ਤਾਂ ਨਿੱਜੀ ਸਿਆਸੀ ਹਿੱਤਾਂ ਲਈ ਸੌੜੀ ਸਿਆਸਤ ਦੀ ਥਾਂ ਸਿਆਸੀ ਆਗੂਆਂ ਅਤੇ ਪਾਰਟੀਆਂ ਨੂੰ ਦਰਿਆ-ਦਿਲੀ ਅਤੇ ਇੱਕਜੁੱਟਤਾ ਦਿਖਾਉਣੀ ਚਾਹੀਦੀ ਹੈ ਤਾਂ ਕਿ ਸੰਗਤ ਪਰੇਸ਼ਾਨੀ ਅਤੇ ਜਟਿਲ ਪ੍ਰਕਿਰਿਆ ਦੇ ਬਗੈਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ‘ਤੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਏ-ਦੀਦਾਰ ਕਰ ਸਕੇ। ਉਨ੍ਹਾਂ ਕਿਹਾ ਕਿ ਬਿਹਤਰ ਹੋਵੇਗਾ ਕਿ ਦਰਸ਼ਨ-ਦੀਦਾਰਾਂ ਨੂੰ ਵੀਜ਼ਾ ਅਤੇ ਪਾਸਪੋਰਟ ਦੀ ਪ੍ਰਕਿਰਿਆ ਤੋਂ ਮੁਕਤ ਰੱਖਿਆ ਜਾਵੇ।

ਆਪ ਬੁਲਾਰੇ ਨੇ ਦੋਸ਼ ਲਗਾਇਆ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਲਗਾਤਾਰ ਘਟੀਆ ਸਿਆਸਤ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਕਦੇ ਬਾਦਲ ਅਤੇ ਕੈਪਟਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਪਿੱਛੇ ਪੈ ਜਾਂਦੇ ਹਨ, ਕਦੇ ਅਕਾਲੀ ਅਤੇ ਕਾਂਗਰਸੀ ਨੀਂਹ ਪੱਥਰ ‘ਤੇ ਆਪਣੇ ਨਾਂ ਛਪਵਾਉਣ ਨੂੰ ਲੈ ਕੇ ਉਲਝਦੇ ਹਨ, ਕਦੇ ਲਾਂਘੇ ਦਾ ਵਿਰੋਧ ਕਰਨ ਵਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇਸਦਾ ਖ਼ੁਦ ਸਿਹਰਾ ਲੈਣ ਲਈ ਨਵਜੋਤ ਸਿੰਘ ਸਿੱਧੂ ਨਾਲ ਪਾਕਿਸਤਾਨ ਤੱਕ ਦੌੜ ਲਗਾਉਂਦੀ ਹੈ, ਕਦੇ ਕੈਪਟਨ ਇਸ ਲਾਂਘੇ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦੇ ਹਨ ਅਤੇ ਕਦੇ ਬਗੈਰ ਪਾਸਪੋਰਟ ਦਰਸ਼ਨਾਂ ਦੀ ਵਕਾਲਤ ਕਰਦੇ ਹਨ ਅਤੇ ਸ਼ੁਰੂ ਤੋਂ ਹੀ ਇਸ ਲਾਂਘੇ ਬਾਰੇ ਦੋਗਲੀ ਨੀਅਤ ਰੱਖਣ ਵਾਲੀ ਭਾਜਪਾ ਦੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਹੁਣ ਇਕ ਗੈਰ ਜ਼ਰੂਰੀ ਬਿਆਨ ਦੇ ਕੇ ਭਾਜਪਾ ਦੀ ਪੰਜਾਬ, ਪੰਜਾਬੀਅਤ ਅਤੇ ਘੱਟ ਗਿਣਤੀਆਂ ਪ੍ਰਤੀ ਆਪਣੀ ਸੌੜੀ ਸੋਚ ਦਾ ਮੁਜ਼ਾਹਰਾ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਟੇਟ ਦੁਆਰਾ ਫਰਜ਼ੀ ਮੁਕਾਬਲੇ, ਤਸ਼ੱਦਦ ਰਾਹੀਂ ਹਿੰਸਾ, ਪਾਣੀ ਦੀ ਹਥਿਆਰ ਵਜੋਂ ਵਰਤੋਂ, ਅਤੇ ਸਰਕਾਰੀ-ਸ਼ਹਿ ਪ੍ਰਾਪਤ ਪ੍ਰਵਾਸ ਰਾਹੀਂ ਸਮਾਜ ਵਿੱਚ ਉਥਲ-ਪੁਥਲ ਅਤੇ ਡੈਮੋਗ੍ਰਾਫਿਕ ਵਿਗਾੜ ਨੂੰ ਪੰਜਾਬ ਲਈ ਗੰਭੀਰ ਚੁਣੌਤੀਆਂ ਮੰਨਦਿਆਂ ਦਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: