Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਤੇ ਦੁਰਗੇਸ਼ ਪਾਠਕ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ੇ

ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਤੇ ਦੁਰਗੇਸ਼ ਪਾਠਕ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ੇ

ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ। ਪੰਜਾਬ ‘ਚ ਪਾਰਟੀ ਇੰਚਾਰਜ ਸੰਜੇ ਸਿੰਘ ਨੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਸੰਜੈ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਦੁਰਗੇਸ਼ ਪਾਠਕ ਨੇ ਸਹਿ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਚੋਣ ਨਤੀਜਿਆਂ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਆਪ ਦੇ ਦਿੱਲੀ ਦੇ ਇੰਚਾਰਜ ਪਾਂਡੇ ਨੇ ਅਸਤੀਫ਼ਾ ਦੇ ਦਿੱਤਾ ਸੀ। ਉਸ ਦੇ 24 ਘੰਟੇ ਦੇ ਅੰਦਰ ਹੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਸੰਜੈ ਸਿੰਘ ਅਤੇ ਦੁਰਗੇਸ਼ ਪਾਠਕ (ਫਾਈਲ ਫੋਟੋ)
ਸੰਜੈ ਸਿੰਘ ਅਤੇ ਦੁਰਗੇਸ਼ ਪਾਠਕ (ਫਾਈਲ ਫੋਟੋ)

ਸੰਜੈ ਸਿੰਘ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਕੋ-ਇੰਚਾਰਜ ਦੁਰਗੇਸ਼ ਪਾਠਕ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਸ ਦੇ ਇਲਾਵਾ ਪਾਰਟੀ ਦੇ ਦਿੱਲੀ ਵਿੱਚ ਚਾਂਦਨੀ ਚੌਕ ਤੋਂ ਆਮਐਲਏ ਅਲਕਾ ਲਾਂਬਾ ਨੇ ਵੀ ਆਪਣੇ ਖੇਤਰ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: