Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭ੍ਰਿਸ਼ਟਾਚਾਰੀ ਨੀਤੀਆਂ ਖਿਲਾਫ ਅੱਜ ਕੈਪਟਨ ਅਮਰਿੰਦਰ ਦੀ ਰਿਹਾਇਸ਼ ‘ਤੇ ਧਰਨਾ: ਸੁਖਪਾਲ ਖਹਿਰਾ

ਭ੍ਰਿਸ਼ਟਾਚਾਰੀ ਨੀਤੀਆਂ ਖਿਲਾਫ ਅੱਜ ਕੈਪਟਨ ਅਮਰਿੰਦਰ ਦੀ ਰਿਹਾਇਸ਼ ‘ਤੇ ਧਰਨਾ: ਸੁਖਪਾਲ ਖਹਿਰਾ

ਮੋਹਾਲੀ: ਆਮ ਆਦਮੀ ਪਾਰਟੀ (ਆਪ) ਵੱਲੋਂ ਕੈਪਟਨ ਸਰਕਾਰ ਦੀਆਂ ਭ੍ਰਿਸ਼ਟਾਚਾਰੀ ਨੀਤੀਆਂ ਖ਼ਿਲਾਫ਼ ਅੱਜ (4 ਸਤੰਬਰ) ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਵਿੱਚ ਪਾਰਟੀ ਦੇ ਸੰਸਦ ਮੈਂਬਰ ਤੇ ਵਿਧਾਇਕਾਂ ਸਮੇਤ ਸੀਨੀਅਰ ਆਗੂ ਤੇ ਵਾਲੰਟੀਅਰ ਹਿੱਸਾ ਲੈਣਗੇ।

ਸੁਖਪਾਲ ਖਹਿਰਾ, ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)
ਸੁਖਪਾਲ ਖਹਿਰਾ, ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਐਤਵਾਰ (3 ਸਤੰਬਰ) ਨੂੰ ਮੋਹਾਲੀ ਵਿਖੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਵੱਲੋਂ ਦਰਜ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਅਤੇ ਸਿਟੀ ਸੈਂਟਰ ਲੁਧਿਆਣਾ ਦੇ ਘਪਲੇ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕੀਤੀ ਜਾਵੇ ਅਤੇ ਇਨ੍ਹਾਂ ਦੋਵੇਂ ਅਹਿਮ ਕੇਸਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਬਾਦਲ ਦਲ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਪੰਜਾਬ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਵੀ ਸਿਆਸਤ ਵਿੱਚ ਕੋਈ ਤਬਦੀਲੀ ਨਹੀਂ ਆਈ, ਸਿਰਫ਼ ਪੱਗਾਂ ਦੇ ਰੰਗ ਬਦਲੇ ਹਨ। ਸਰਕਾਰੀ ਦਫ਼ਤਰਾਂ ਅਤੇ ਥਾਣਿਆਂ ਵਿੱਚ ਅਧਿਕਾਰੀਆਂ ਦੇ ਕੰਮ ਕਰਨ ਦਾ ਢੰਗ ਪਹਿਲਾਂ ਵਾਲਾ ਹੀ ਹੈ।

ਸਬੰਧਤ ਖ਼ਬਰ:

ਬਾਦਲ ਦਲ ਅਤੇ ਕਾਂਗਰਸ ਦੋਵਾਂ ਦੀ ਹਮਾਇਤ ਹਾਸਲ ਟਰਾਂਸਪੋਰਟ ਮਾਫੀਆ ਪੰਜਾਬ ‘ਚ ਹਾਲੇ ਵੀ ਸਰਗਰਮ: ਫੂਲਕਾ …

ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਪੰਜ ਮਹੀਨਿਆਂ ਦੇ ਸ਼ਾਸਨ ਵਿੱਚ ਪੰਜਾਬ ਵਿੱਚ ਲੁੱਟ ਕਰਨ ਵਾਲਾ ਮਾਫ਼ੀਆ ਜ਼ਿਆਦਾ ਸਰਗਰਮ ਹੋ ਗਿਆ ਹੈ। ਪਹਿਲਾਂ ਵਾਂਗ ਕੇਬਲ ਮਾਫ਼ੀਆ ਅਤੇ ਡਰੱਗ ਮਾਫ਼ੀਆ ਵੀ ਵਧ ਫੁੱਲ ਰਿਹਾ ਹੈ ਅਤੇ ਕੈਪਟਨ ਸਰਕਾਰ ਭ੍ਰਿਸ਼ਟਾਚਾਰ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਆਪ ਵੱਲੋਂ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ 4 ਸਤੰਬਰ ਨੂੰ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਸਵੇਰੇ 10 ਵਜੇ ਧਰਨਾ ਦਿੱਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: