Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਦਰੂਨੀ ਕਲੇਸ਼ ਦੇ ਦੌਰ ਵਿਚ ਆਪ ਵਲੋਂ ਐਲਾਨਾਂ ਦਾ ਦੌਰ ਜਾਰੀ; ਵਿਦਿਆਰਥੀ ਚੋਣਾਂ ਲੜ੍ਹਨ ਦਾ ਐਲਾਨ ਕੀਤਾ

ਅੰਦਰੂਨੀ ਕਲੇਸ਼ ਦੇ ਦੌਰ ਵਿਚ ਆਪ ਵਲੋਂ ਐਲਾਨਾਂ ਦਾ ਦੌਰ ਜਾਰੀ; ਵਿਦਿਆਰਥੀ ਚੋਣਾਂ ਲੜ੍ਹਨ ਦਾ ਐਲਾਨ ਕੀਤਾ

ਚੰਡੀਗੜ੍ਹ: ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਵੱਧਦਾ ਜਾ ਰਿਹਾ ਹੈ ਤੇ ਨਿੱਤ ਕਿਸੇ ਨਵੀਂ ਅੰਦਰੂਨੀ ਖਿੱਚੋਤਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਉੱਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਧੜਾ-ਧੜ ਨਵੇਂ ਐਲਾਨ ਕੀਤੇ ਜਾ ਰਹੇ ਹਨ। ਅੰਦਰੂਨੀ ਖਿੱਚੋਤਾਣ ਦੇ ਇਸ ਦੌਰ ਵਿਚ ਆਮ ਆਦਮੀ ਪਾਰਟੀ ਨੇ ਵਿਦਿਆਰਥੀ ਰਾਜਨੀਤੀ ਵਿਚ ਸਰਗਰਮੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਦੀ ਵਿਦਿਆਰਥੀ ਇਕਾਈ ਇਸ ਵਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਚੋਣਾਂ ਲੜੇਗੀ।

ਇਸ ਦੇ ਨਾਲ ਹੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਹੋਰ ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਅਦਾਰਿਆਂ ‘ਚ ਆਮ ਆਦਮੀ ਪਾਰਟੀ ਦੀ ਵਿਦਿਆਰਥੀ ਇਕਾਈ ਦਾ ਗਠਨ ਕੀਤਾ ਜਾਵੇਗਾ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਅਖ਼ਬਾਰੀ ਬਿਆਨ ਰਾਹੀਂ ਪਾਰਟੀ ਦੇ ਨੌਜਵਾਨ ਵਿਧਾਇਕ ਅਤੇ ‘ਆਪ’ ਵਿਦਿਆਰਥੀ ਇਕਾਈ ਦੇ ਮੁਖੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ। ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ ਸਾਰੇ ਕਾਲਜਾਂ ਤੇ ਸਿੱਖਿਆ ਅਦਾਰਿਆਂ ਸਮੇਤ ਪੂਰੇ ਪੰਜਾਬ ‘ਚ ‘ਆਪ’ ਵਿਦਿਆਰਥੀ ਇਕਾਈ ਦਾ ਗਠਨ ਕਰਨ ਲਈ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਹੋਰ ਪ੍ਰਮੁੱਖ ਅਹੁਦੇਦਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਬੈਠਕ ‘ਚ ‘ਆਪ’ ਦੇ ਵਿਦਿਆਰਥੀ ਆਗੂ ਅੰਮ੍ਰਿਤ ਸਿੱਧੂ, ਨਵਜੋਤ ਕੌਰ ਲੰਬੀ ਅਤੇ ਪਰਮਿੰਦਰ ਸਿੰਘ ਗੋਲਡੀ ਨੇ ਖ਼ਾਸ ਤੌਰ ‘ਤੇ ਹਿੱਸਾ ਲਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਵਾਰ-ਵਾਰ ਇਹ ਗੱਲ ਕਹੀ ਜਾਂਦੀ ਹੈ ਕਿ ਆਪ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਪੱਕੀ ਰਿਹਾਈ ਦੀ ਹਾਮੀ ਹੈ ਪਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: