Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲਾਂ ਵੱਲੋਂ ਗ਼ਲਤ ਤਰੀਕੇ ਇਕੱਠਾ ਕੀਤਾ ਧਨ ਤੇ ਜਾਇਦਾਦਾਂ ਆਮ ਆਦਮੀ ਪਾਰਟੀ ਜ਼ਬਤ ਕਰ ਲਵੇਗੀ: ਕੇਜਰੀਵਾਲ

ਬਾਦਲਾਂ ਵੱਲੋਂ ਗ਼ਲਤ ਤਰੀਕੇ ਇਕੱਠਾ ਕੀਤਾ ਧਨ ਤੇ ਜਾਇਦਾਦਾਂ ਆਮ ਆਦਮੀ ਪਾਰਟੀ ਜ਼ਬਤ ਕਰ ਲਵੇਗੀ: ਕੇਜਰੀਵਾਲ

ਚੰਡੀਗੜ/ਬਾਘਾ ਪੁਰਾਣਾ (ਮੋਗਾ): ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ 11 ਸਤੰਬਰ ਨੂੰ ਮੋਗਾ ਰੈਲੀ ਦੌਰਾਨ ਲੋਕਾਂ ਸਾਹਮਣੇ ਇਹ ਤਹੱਈਆ ਕੀਤਾ ਕਿ ਪੰਜਾਬ ਵਿੱਚ ਬਾਦਲ ਦਲ-ਭਾਜਪਾ ਦੇ 10 ਵਰ੍ਹਿਆਂ ਦੇ ਕੁਸ਼ਾਸਨ ਦੌਰਾਨ ਬਾਦਲਾਂ ਤੇ ਉਨ੍ਹਾਂ ਦੇ ਹੋਰ ਕੈਬਿਨੇਟ ਮੰਤਰੀਆਂ ਵੱਲੋਂ ਗ਼ਲਤ ਤਰੀਕੇ ਨਾਲ ਇਕੱਠਾ ਕੀਤਾ ਧਨ ਤੇ ਜਾਇਦਾਦਾਂ ਸਭ ਕੁਝ ਜ਼ਬਤ ਕਰ ਲਿਆ ਜਾਵੇਗਾ।

ਇੱਥੋਂ ਦੀ ਨਵੀਂ ਅਨਾਜ ਮੰਡੀ ਵਿੱਚ ਕਿਸਾਨਾਂ ਦਾ ਚੋਣ ਮਨੋਰਥ ਪੱਤਰ ਜਾਰੀ ਕਰਦੇ ਸਮੇਂ ਕੇਜਰੀਵਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2017 ’ਚ ਇੱਕ ਵਾਰ ਆਮ ਆਦਮੀ ਪਾਰਟੀ ਦੀ ਸੱਤਾ ਕਾਇਮ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਸਿਕੰਦਰ ਸਿੰਘ ਮਲੂਕਾ ਵੱਲੋਂ ਗ਼ਲਤ ਤਰੀਕੇ ਇਕੱਠੇ ਕੀਤੇ ਧਨ ਤੇ ਜਾਇਦਾਦਾਂ ਦੀ ਜਾਂਚ ਦੇ ਹੁਕਮ ਦਿੱਤੇ ਜਾਣਗੇ। ਫਿਰ ਦੋਸ਼ੀ ਪਾਏ ਜਾਣ ’ਤੇ, ਆਮ ਆਦਮੀ ਪਾਰਟੀ ਦੀ ਸਰਕਾਰ ਉਨਾਂ ਨੂੰ ਜੇਲ੍ਹ ਭੇਜ ਦੇਵੇਗੀ ਅਤੇ ਉਨ੍ਹਾਂ ਦਾ ਧਨ ਜ਼ਬਤ ਕਰ ਲਵੇਗੀ, ਜਿਹੜਾ ਉਨ੍ਹਾਂ ਪੰਜਾਬ ਦੀ ਜਨਤਾ ਨੂੰ ਲੁੱਟ ਕੇ ਇਕੱਠਾ ਕੀਤਾ ਹੈ।

ਮੋਗਾ ਰੈਲੀ ਮੌਕੇ ਪਾਰਟੀ ਸਮਰਥਕਾਂ ਸਾਹਮਣੇ ਭਾਸ਼ਣ ਦਿੰਦੇ ਹੋਏ 'ਆਪ' ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਮੋਗਾ ਰੈਲੀ ਮੌਕੇ ਪਾਰਟੀ ਸਮਰਥਕਾਂ ਸਾਹਮਣੇ ਭਾਸ਼ਣ ਦਿੰਦੇ ਹੋਏ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਲੋਕਾਂ ਦੀਆਂ ਆਕਾਸ਼ ਗੁੰਜਾਉਂਦੀਆਂ ਤਾੜੀਆਂ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਤੇ ਹੋਰ ਅਕਾਲੀ ਮੰਤਰੀਆਂ ਤੋਂ ਜ਼ਬਤ ਕੀਤਾ ਧਨ ਆਮ ਲੋਕਾਂ ਦੇ ਲਾਭ ਲਈ ਨਵੇਂ ਹਸਪਤਾਲ ਤੇ ਸਕੂਲ ਖੋਲਣ ’ਤੇ ਖ਼ਰਚ ਕੀਤਾ ਜਾਵੇਗਾ।

ਕੇਜਰੀਵਾਲ ਨੇ ਕਿਹਾ ਕਿ ਇੱਕ ਡੂੰਘੀ ਜਾਂਚ ਕਰਵਾਏ ਜਾਣ ਤੋਂ ਬਾਅਦ, ਜੇ ਇਹ ਪਾਇਆ ਗਿਆ ਕਿ ਬਾਦਲਾਂ ਦੀਆਂ ਬੱਸਾਂ ਦੇ ਕਾਫ਼ਲੇ ਵੀ ਗ਼ਲਤ ਢੰਗ ਨਾਲ ਇਕੱਠੇ ਕੀਤੇ ਧਨ ਨਾਲ ਤਿਆਰ ਕੀਤੇ ਗਏ ਹਨ; ਤਾਂ ਇਹ ਬੱਸਾਂ ਵੀ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ’ਚ ਵੰਡ ਦਿੱਤੀਆਂ ਜਾਣਗੀਆਂ, ਤਾਂ ਜੋ ਉਹ ਉਨਾਂ ਨਾਲ ਆਪਣਾ ਰੋਜ਼ਗਾਰ ਚਲਾ ਸਕਣ।

ਉਨਾਂ ਬਾਦਲਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹੁਣ ਚੋਣਾਂ ’ਚ ਕੇਵਲ ਚਾਰ ਮਹੀਨੇ ਰਹਿ ਗਏ ਹਨ, ਜੇ ਬਾਦਲਾਂ ’ਚ ਦਮ ਹੈ, ਤਾਂ ਉਹ ਉਨ੍ਹਾ ਨੂੰ ਗ੍ਰਿਫਤਾਰ ਕਰ ਕੇ ਵਿਖਾਉਣ ਜਾਂ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹਾਂ ’ਚ ਡੱਕ ਦੇਵੇਗੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਉੱਤੇ ਹਮਲਾ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਦੀ ਬਾਦਲਾਂ ਨਾਲ ਬਹੁਤ ਨੇੜ੍ਹਤਾ ਹੈ, ਜੋ ਉਨ੍ਹਾਂ ਦੇ ਉਸ ਬਿਆਨ ਦੇ ਜਵਾਬ ਵਿੱਚ ਕੈਪਟਨ ਦੇ ਪ੍ਰਤੀਕਰਮ ਤੋਂ ਸਪੱਸ਼ਟ ਹੈ, ਜਦੋਂ ਉਨ੍ਹਾਂ (ਕੇਜਰੀਵਾਲ ਨੇ) ਕਿਹਾ ਸੀ ਕਿ ਉਹ ਬਾਦਲਾਂ ਨੂੰ ਜੇਲ੍ਹ ਭੇਜਣ ਤੱਕ ਪੰਜਾਬ ’ਚ ਹੀ ਰਹਿਣਗੇ। ਕੈਪਟਨ ਨੂੰ ਕਿਉ ਤਕਲੀਫ਼ ਹੋਈ? ਇਸ ਤੋਂ ਪਤਾ ਲਗਦਾ ਹੈ ਕਿ ਕੈਪਟਨ ਇਸ ਵੇਲੇ ਬਾਦਲਾਂ ਤੇ ਮਜੀਠੀਆ ਦੇ ਵਕੀਲ ਹਨ।

ਕੇਜਰੀਵਾਲ ਨੇ ਅਕਾਲੀਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਅਨੇਕਾਂ ਬਹੁ-ਕਰੋੜੀ ਚਿਟ-ਫ਼ੰਡ ਘੁਟਾਲਿਆਂ ਦੀ ਡੂੰਘੇਰੀ ਜਾਂਚ ਕਰਵਾਉਣ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਕਿਸਾਨਾਂ ਤੇ ਗ਼ਰੀਬਾਂ ਦਾ ਠੱਗਿਆ ਧਨ ਉਨਾਂ ਨੂੰ ਵਾਪਸ ਦਿਵਾਇਆ ਜਾਵੇਗਾ ਅਤੇ ਅਜਿਹੀਆਂ ਚਿਟ ਫ਼ੰਡ ਕੰਪਨੀਆਂ ਦੇ ਮਾਲਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ।

ਕੈਨੇਡਾ ਦੇ ਐਨ.ਆਰ.ਆਈ. ਵਿੰਗ ਦੀ ਪ੍ਰਧਾਨ ਜਸਕੀਰਤ ਕੌਰ ਮਾਨ ਨੇ ਪੰਜਾਬ ਲਈ ਹਾਈ-ਟੈਕ ਮੁਹਿੰਮ ਵੈਨ ਦੀਆਂ ਚਾਬੀਆਂ ਕੇਜਰੀਵਾਲ ਨੂੰ ਸੌਂਪੀਆਂ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਪਾਰਟੀ ਨੂੰ ਅਜਿਹੀਆਂ 100 ਹੋਰ ਵੈਨਾਂ ਦੇਣ ਦੀ ਪੇਸ਼ਕਸ਼ ਕੀਤੀ।

ਇਸ ਮੌਕੇ ਮੌਜੂਦ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਵਿੱਚ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਆਮ ਆਦਮੀ ਪਾਰਟੀ ਦੇ ਐਮ.ਪੀ. ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਸਹਿ-ਇੰਚਾਰਜ ਜਰਨੈਲ ਸਿੰਘ, ਮੈਨੀਫ਼ੈਸਟੋ ਕਮੇਟੀ ਦੇ ਮੁੱਖੀ ਕੰਵਰ ਸੰਧੁ, ਕਿਸਾਨ ਵਿੰਗ ਦੇ ਮੁਖੀ ਕੈਪਟਨ ਜੀ.ਐਸ. ਕੰਗ, ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ, ਪਾਰਟੀ ਦੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿਲ, ਔਰਤ ਵਿੰਗ ਦੀ ਮੁੱਖੀ ਪ੍ਰੋ. ਬਲਜਿੰਦਰ ਕੌਰ, ਯੂਥ ਵਿੰਗ ਦੇ ਮੁੱਖੀ ਹਰਜੋਤ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਯਾਮਿਨੀ ਗੋਮਰ, ਕੈਨੇਡਾ ਦੇ ਐਨ.ਆਰ.ਆਈ. ਵਿੰਗ ਦੀ ਪ੍ਰਧਾਨ ਜਸਕੀਰਤ ਕੌਰ ਮਾਨ, ਕੁਲਤਾਰ ਸਿੰਘ ਸੰਧਵਾਂ ਅਤੇ ਜਸਵੀਰ ਸਿੰਘ ਜੱਸੀ ਸੇਖੋਂ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: