Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੈਰ ਸਪਾਟਾ ਵਿਭਾਗ ਵਲੋਂ ਜਾਰੀ ਸੂਚੀ ਮੁਤਾਬਕ ਵਿਦੇਸ਼ੀ ਸੈਲਾਨੀਆਂ ਦੇ ਘੁੰਮਣ ਲਈ ਪੰਜਾਬ 10ਵੇਂ ਨੰਬਰ ‘ਤੇ

ਸੈਰ ਸਪਾਟਾ ਵਿਭਾਗ ਵਲੋਂ ਜਾਰੀ ਸੂਚੀ ਮੁਤਾਬਕ ਵਿਦੇਸ਼ੀ ਸੈਲਾਨੀਆਂ ਦੇ ਘੁੰਮਣ ਲਈ ਪੰਜਾਬ 10ਵੇਂ ਨੰਬਰ ‘ਤੇ

ਚੰਡੀਗੜ੍ਹ: ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿੱਚ ਹੋਏ ਚੋਖੇ ਵਾਧੇ ਦੇ ਚੱਲਦਿਆਂ ਪੰਜਾਬ ਵਿਦੇਸ਼ੀ ਸੈਲਾਨੀਆਂ ਵੱਲੋਂ ਪਸੰਦ ਕੀਤਾ ਜਾਣ ਵਾਲਾ 10ਵਾਂ ਸੂਬਾ ਬਣ ਗਿਆ ਹੈ। ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸੈਲਾਨੀਆਂ ਦੀ ਬਦੌਲਤ ਹੀ ਪੰਜਾਬ ਨੇ ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਅੰਡੇਮਾਨ ਨਿਕੋਬਾਰ, ਆਸਾਮ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਭਾਰਤ ਦੇ ਸੈਰ ਸਪਾਟਾ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਸਾਲ 2016 ਵਿੱਚ ਪੰਜਾਬ ਵਿੱਚ ਕੁੱਲ 6,59,736 ਵਿਦੇਸ਼ ਸੈਲਾਨੀ ਘੁੰਮਣ ਲਈ ਆਏ ਸਨ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਸੂਚੀ ਮੁਤਾਬਕ ਤਾਮਿਲਨਾਡੂ ਪਹਿਲਾ ਸੂਬਾ ਹੈ ਜਿੱਥੇ ਪਿਛਲੇ ਸਾਲ 47,21,978 ਵਿਦੇਸ਼ ਸੈਲਾਨੀ ਆਏ ਸਨ। ਇਸੇ ਤਰ੍ਹਾਂ ਮਹਾਰਾਸ਼ਟਰ 46,70,049 ਸੈਲਾਨੀਆਂ ਦੀ ਆਮਦ ਨਾਲ ਦੂਜੇ ਸਥਾਨ ‘ਤੇ, ਉੱਤਰ ਪ੍ਰਦੇਸ਼ 31,56,812 ਸੈਲਾਨੀਆਂ ਨਾਲ ਤੀਜੇ ਸਥਾਨ ‘ਤੇ, ਦਿੱਲੀ ਚੌਥੇ ਨੰਬਰ ‘ਤੇ, ਪੱਛਮੀ ਬੰਗਾਲ ਪੰਜਵੇਂ, ਰਾਜਸਥਾਨ ਛੇਵੇਂ, ਕੇਰਲ ਸੱਤਵੇਂ, ਬਿਹਾਰ ਅੱਠਵੇਂ, ਗੋਆ ਨੌਵੇਂ ਨੰਬਰ ‘ਤੇ ਪੁੱਜਾ ਹੈ। ਉਕਤ ਸੂਚੀ ਮੁਤਾਬਕ ਚੰਡੀਗੜ੍ਹ 25ਵੇਂ ਸਥਾਨ ‘ਤੇ ਆਇਆ ਹੈ। ਹਿਮਾਚਲ ਪ੍ਰਦੇਸ਼ 12ਵੇਂ ਸਥਾਨ ‘ਤੇ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੇਖ ਮੁਤਾਬਕ ਇਸ ਵਾਧੇ ਦਾ ਕਾਰਨ ਸਥਾਨਕ ਸਰਕਾਰਾਂ,ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਵਿੱਚ ਆਪਸੀ ਤਾਲਮੇਲ ਦੀ ਕਮੀ ਨੂੰ ਦੱਸਿਆ ਗਿਆ ਹੈ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਾਕਿਸਤਾਨੀ ਦੋਸਤਾਂ ਮਿੱਤਰਾਂ ਦੇ ਸਹਿਯੋਗ ਨਾਲ 1947 ਦੀ ਵੰਡ ਤੋਂ ਪਹਿਲਾਂ ਵਾਲੇ ਪੰਜਾਬ ਅਸੈਂਬਲੀ (1937 ਤੋਂ 1947) ਦਾ ਰਿਕਾਰਡ ਇਕੱਠਾ ਕਰਕੇ
‘ਵਰਲਡ ਬੁੱਕ ਆਫ ਰੀਕਾਰਡਜ਼’, ਲੰਡਨ (ਯੂ.ਕੇ.) ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਟ ਕੀਤਾ ਗਿਆ। ਇਹ ਐਵਾਰਡ ਸਭ ਤੋਂ ਵੱਧ ਆਮਦ ਵਾਲਾ ਧਾਰਮਿਕ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੂਬੇ ਦੇ ਮਜ਼ਦੂਰਾਂ ਦੀ ਆਰਥਿਕ ਅਤੇ ਸਮਾਜਿਕ ਹਾਲਤ ਸਬੰਧੀ ਕੀਤੇ ਗਏ ਸਰਵੇਖਣ ਨੇ ਸਰਕਾਰ ਸਾਹਮਣੇ ਚੁਣੌਤੀ ਖੜ੍ਹੀ ਕਰਨ ਦੇ ਨਾਲ-ਨਾਲ ਵਿਦਵਾਨਾਂ ਨੂੰ ਵੀ ਪੜ੍ਹਨੇ ਪਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: