Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਰਜਕਾਰੀ ਜਥੇਦਾਰ 10 ਮਈ ਤੋਂ ਪੰਜਾਬ ਯਾਤਰਾ ਸ਼ੁਰੂ ਕਰਨਗੇ

ਕਾਰਜਕਾਰੀ ਜਥੇਦਾਰ 10 ਮਈ ਤੋਂ ਪੰਜਾਬ ਯਾਤਰਾ ਸ਼ੁਰੂ ਕਰਨਗੇ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਇਟਿਡ ਅਕਾਲੀ ਦਲ (ਯੂ.ਏ.ਡੀ.) ਅਤੇ ਹੋਰ ਸਿੱਖ ਧੜਿਆਂ ਵਲੋਂ 10 ਨਵੰਬਰ 2015 ਨੂੰ ਸਰਬੱਤ ਖ਼ਾਲਸਾ ਦੌਰਾਨ ਥਾਪੇ ਗਏ ਤਿੰਨੋਂ ਕਾਰਜਕਾਰੀ ਜਥੇਦਾਰ 10 ਮਈ ਤੋਂ ਪੰਜਾਬ ਦੇ ਤਿੰਨ ਤਖ਼ਤਾਂ ਦੀ ਯਾਤਰਾ ਸ਼ੁਰੂ ਕਰਨਗੇ।

ਇਹ ਯਾਤਰਾ ਪੰਜਾਂ ਤਖ਼ਤਾਂ ਦੀ ਯਾਤਰਾ ਦਾ ਦੂਜਾ ਚਰਣ ਹੈ, ਪਹਿਲੇ ਚਰਣ ਵਿਚ ਮਹਾਰਸ਼ਟਰ ਸਥਿਤ ਤਖ਼ਤ ਹਜ਼ੂਰ ਸਾਹਿਬ ਅਤੇ ਬਿਹਾਰ ਸਥਿਰ ਤਖ਼ਤ ਪਟਨਾ ਸਾਹਿਬ ਦੀ ਯਾਤਰਾ ਸੀ।

ਭਾਈ ਧਿਆਨ ਸਿੰਘ ਮੰਡ ਅਕਾਲ ਤਖ਼ਤ ਸਾਹਿਬ ਦੇ ਬਾਹਰ ਮੀਡੀਆ ਨੂੰ ਸੰਬੋਧਿਤ ਹੁੰਦੇ ਹੋਏ (ਫਾਈਲ ਫੋਟੋ)
ਭਾਈ ਧਿਆਨ ਸਿੰਘ ਮੰਡ ਅਕਾਲ ਤਖ਼ਤ ਸਾਹਿਬ ਦੇ ਬਾਹਰ ਮੀਡੀਆ ਨੂੰ ਸੰਬੋਧਿਤ ਹੁੰਦੇ ਹੋਏ (ਫਾਈਲ ਫੋਟੋ)

ਚਿਟੀਵਿੰਡ ਪੁਲਿਸ ਨੇ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ, ਅਕਾਲ ਤਖ਼ਤ ਸਾਹਿਬ, ਤਖ਼ਤ ਦਮਦਮਾ ਸਾਹਿਬ, ਤਖ਼ਤ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਚੁਣੇ ਗਏ ਸਨ, ਦੇ ਖਿਲਾਫ ਦੇਸ਼ ਧ੍ਰੋਹ ਦਾ ਕੇਸ ਵੀ ਦਰਜ ਕੀਤਾ ਸੀ।

ਮਾਰਚ ਵਿਚ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਤਿੰਨੋਂ ਜਥੇਦਾਰ ਪੰਜ ਤਖ਼ਤਾਂ ਦੇ ਯਾਤਰਾ ’ਤੇ ਨਿਕਲੇ ਸਨ। ਤਖ਼ਤ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ ਨੇ ਬੁੱਧਵਾਦ ਨੂੰ ਤਿੰਨਾਂ ਨੂੰ ਸਿਰੋਪਾਓ ਅਤੇ ਚਰਨਜੀਤ ਸਿੰਘ, ਮੈਂਬਰ ਤਖ਼ਤ ਪਟਨਾ ਸਾਹਿਬ ਬੋਰਡ ਨੇ ਤਖ਼ਤ ਸਾਹਿਬ ’ਤੇ ਸ਼ਨੀਵਾਰ ਨੂੰ ਤਿੰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਯੂਨਾਇਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ, “ਪੰਜਾਬ ਤੋਂ ਬਾਹਰ ਸਿੱਖ ਸੰਗਤ ਨੇ ਜਥੇਦਾਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ। ਜਥੇਦਾਰਾਂ ਨੇ 10 ਮਈ ਨੂੰ ਅਕਾਲ ਤਖ਼ਤ ਸਾਹਿਬ, 13 ਮਈ ਨੂੰ ਤਖ਼ਤ ਕੇਸਗੜ੍ਹ ਸਾਹਿਬ ਅਤੇ 15 ਮਈ ਨੂੰ ਤਖ਼ਤ ਦਮਦਮਾ ਸਾਹਿਬ ਮੱਥਾ ਟੇਕਣਾ ਹੈ। ਅਸੀਂ ਇਹ ਯਾਤਰਾ ਬੁੱਧਵਾਰ ਨੂੰ ਤਖ਼ਤ ਹਜ਼ੂਰ ਸਾਹਿਬ ਤੋਂ ਸ਼ੁਰੂ ਕੀਤੀ ਸੀ।”

ਜ਼ਿਕਰਯੋਗ ਹੈ ਇਹਨਾਂ ਜਥੇਦਾਰਾਂ ਨੇ ਇਕ ਹੋਰ ਸਰਬੱਤ ਖ਼ਾਲਸਾ 10 ਨਵੰਬਰ 2016 ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਸੱਦਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: