Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਜੀਵ ਗਾਂਧੀ ਦੇ ਬਿਆਨ ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ ਦੀ ਵੀਡੀਓ ਜਾਰੀ ਕੀਤੀ

ਰਾਜੀਵ ਗਾਂਧੀ ਦੇ ਬਿਆਨ ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ ਦੀ ਵੀਡੀਓ ਜਾਰੀ ਕੀਤੀ

ਨਵੀਂ ਦਿੱਲੀ (19 ਨਵੰਬਰ, 2015): ਨਵੰਬਰ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖ ਨਸਲਕੁਸ਼ੀ ਦੇ ਸਬੰਧੀ ਰਾਜੀਵ ਗਾਂਧੀ 31 ਸਾਲ ਪਹਿਲਾਂ ਦਾ ਉਹ ਵੀਡੀਓ ਵੀ ਪਹਿਲੀ ਵਾਰ ਜਨਤਕ ਕੀਤਾ ਗਿਆ ਜਿਸ ਵਿਚ ਉਹ ਬੋਟ ਕਲੱਬ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਖ ਰਹੇ ਹਨ ਕਿ ‘ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ’।

ਰਾਜੀਵ ਗਾਂਧੀ ਦੀ ਕਾਤਲ ਭੀੜ ਨੂੰ ਭੜਕਾਉਣ ਵਾਲੀ ਵੀਡੀਓੁ 'ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ' ਕੀਤੀ ਜਾਰੀ
ਰਾਜੀਵ ਗਾਂਧੀ ਦੀ ਕਾਤਲ ਭੀੜ ਨੂੰ ਭੜਕਾਉਣ ਵਾਲੀ ਵੀਡੀਓੁ ‘ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ’ ਕੀਤੀ ਜਾਰੀ

ਸੀਨੀਅਰ ਅਡੈਵੋਕੇਟ ਐਚ.ਐਸ. ਫੂਲਕਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ: ਆਰ.ਪੀ. ਸਿੰਘ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ 1984 ਸਿੱਖ ਕਤਲੇਆਮ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਖਿਲਾਫ ਨਵਾਂ ਮੋਰਚਾ ਖੋਲਦੇ ਹੋਏ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਗਿਆ ‘ਭਾਰਤ ਰਤਨ ਸਨਮਾਨ’ ਵਾਪਸ ਲੈਣ ਦੀ ਮੰਗ ਕੀਤੀ ਹੈ ।

ਪ੍ਰੈਸ ਕਾਨਫਰੰਸ ਦੌਰਾਨ ਰਾਜੀਵ ਗਾਂਧੀ ਦਾ ਫੂਲਕਾ ਤੇ ਆਰ.ਪੀ. ਸਿੰਘ ਨੇ ਸਵਾਲ ਉਠਾਇਆ ਕਿ ਉਸ ਵਿਅਕਤੀ (ਰਾਜੀਵ ਗਾਂਧੀ) ਨੂੰ ਭਾਰਤ ਰਤਨ ਸਨਮਾਨ ਕਿਸ ਤਰ੍ਹਾਂ ਦਿੱਤਾ ਜਾ ਸਕਦਾ ਹੈ ਜਿਹੜਾ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਕਰਨ ਦੀ ਕਾਰਵਾਈ ਨੂੰ ਸਹੀ ਠਹਿਰਾ ਰਿਹਾ ਹੋਵੇ?

ਇਹੀ ਨਹੀਂ ਜਿਹੜੇ ਕਾਂਗਰਸੀ ਆਗੂਆਂ (ਟਾਈਟਲਰ ਤੇ ਸੱਜਣ ਕੁਮਾਰ) ਨੂੰ ਸਿੱਖ ਕਤਲੇਆਮ ਲਈ ਪ੍ਰਮੁੱਖ ਤੌਰ ‘ਤੇ ਦੋਸ਼ੀ ਮੰਨਿਆ ਗਿਆ ਉਨ੍ਹਾਂ ਖਿਲਾਫ ਕੋਈ ਕਾਰਵਾਈ ਕਰਨ ਦੀ ਬਜਾਏ ਰਾਜੀਵ ਗਾਂਧੀ ਨੇ ਉਨ੍ਹਾਂ ਨੂੰ ਵਜੀਰੀਆਂ ਤੇ ਅਹੁਦੇਦਾਰੀਆਂ ਦੇ ਕੇ ਸਨਮਾਨਿਤ ਕੀਤਾ ।

ਉਕਤ ਆਗੂਆਂ ਨੇ ਕਿਹਾ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਦੇ ਬਾਵਜੂਦ ਤਤਕਾਲੀ ਰਾਜੀਵ ਸਰਕਾਰ ਦੇ ਮੱਥੇ ‘ਤੇ ਕੋਈ ਸ਼ਿਕਨ ਨਹੀਂ ਸੀ, ਇਸੇ ਕਾਰਨ ਹੀ ਸਰਕਾਰ ਨੇ ਕਤਲ ਹੋਏ ਸਿੱਖਾਂ ਦੀ ਗਿਣਤੀ ਕਰਨ ਬਾਰੇ ਵੀ ਕੋਈ ਚਿੰਤਾ ਨਹੀਂ ਕੀਤੀ ਬਲਕਿ ਗ੍ਰਹਿ ਮੰਤਰੀ ਨੇ 14 ਨਵੰਬਰ 1984 ਨੂੰ ਸੰਸਦ ਵਿਚ ਬਿਆਨ ਦਿੱਤਾ ਕਿ ਦੇਸ਼ ਭਰ ਵਿਚ ਸਿਰਫ 650 ਸਿੱਖਾਂ ਦਾ ਕਤਲ ਹੋਇਆ ਹੈ । ਇਸ ਤੋਂ ਬਾਅਦ ਜਦੋਂ 17 ਨਵੰਬਰ ਨੂੰ ਅਟਲ ਬਿਹਾਰੀ ਵਾਜਪਈ ਨੇ ਸਿਰਫ ਦਿੱਲੀ ਵਿਚ ਹੀ ਮਾਰੇ ਗਏ 2800 ਸਿੱਖਾਂ ਦੀ ਸੂਚੀ ਜਾਰੀ ਕੀਤੀ ਤਾਂ ਕਾਂਗਰਸ ਨੇ ਉਨ੍ਹਾਂ ਨੂੰ ਰਾਸ਼ਟਰ ਵਿਰੋਧੀ ਦੱਸਿਆ ।

ਉਕਤ ਆਗੂਆਂ ਨੇ ਕਿਹਾ ਕਿ ਰਾਜੀਵ ਸਰਕਾਰ ਨੂੰ ਦਿੱਲੀ ਵਿਚ ਮਾਰੇ ਗਏ ਸਿੱਖਾਂ ਦੀ ਗਿਣਤੀ 2736 ਦੱਸਣ ਵਿਚ ਤਿੰਨ ਵਰ੍ਹੇ ਲੱਗ ਗਏ । ਇਸ ਕਾਨਫਰੰਸ ਦੌਰਾਨ ਮੌਜੂਦ ’84 ਦੇ ਪੀੜਤ ਐਡਵੋਕੇਟ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ 31 ਵਰ੍ਹੇ ਪਹਿਲਾਂ ਧਰਤੀ ਦੇ ਹਿੱਲਣ ਦਾ ਪ੍ਰਭਾਵ ਉਹ ਅੱਜ ਵੀ ਮਹਿਸੂਸ ਕਰਦੇ ਹਨ ਜਦੋਂ ਉਨ੍ਹਾਂ ਦਾ ਬੇਟਾ ਆਪਣੇ ਫੌਜੀ ਨਾਨੇ ਬਾਰੇ ਇਹ ਪੁੱਛਦਾ ਹੈ, ਕੀ ਫੌਜੀ ਨਾਨਾ ਜੀ ਨੂੰ ਕੀ ਪਾਕਿਸਾਤਨ ਦੇ ਫੌਜੀਆਂ ਨੇ ਮਾਰਿਆ ਸੀ? ਇਸ ਕਤਲੇਆਮ ਦੌਰਾਨ ਤਜਿੰਦਰ ਸਿੰਘ ਦੇ 2 ਪਰਿਵਾਰਕ ਮੈਂਬਰ ਮਾਰੇ ਗਏ ਸਨ ।

ਇਸ ਕਾਨਫਰੰਸ ਦੌਰਾਨ ਫੂਲਕਾ ਨੇ ਐਲਾਨ ਕੀਤਾ ਕਿ 1984 ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਛੇਤੀ ਹੀ ਆਲ ਪਾਰਟੀ ਗਰੁੱਪ ਬਣਾਇਆ ਜਾਵੇਗਾ ਜਿਸ ਦਾ ਮਕਸਦ 1984 ਕਤਲੇਆਮ ਦੇ ਇਨਸਾਫ ਲਈ ਇਕਜੁਟਤਾ ਨਾਲ ਸੰਘਰਸ਼ ਕਰਨਾ ਹੋਵੇਗਾ । ਇਸ ਗਰੁੱਪ ਵਿਚ ਪਾਰਟੀ ਪੱਧਰ ਤੋਂ ਉਪਰ ਉਠ ਕੇ ਕੋਈ ਵੀ ਸ਼ਾਮਿਲ ਹੋ ਸਕਦਾ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: