Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਤੋਂ ਬਾਅਦ ਸੁਖਬੀਰ ਬਾਦਲ ਵੀ ਪਹੁੰਚਿਆ ਜ਼ਖਮੀ ਸ਼ਿਵ ਸੈਨਾ ਆਗੂ ਦਾ ਪਤਾ ਲੈਣ

ਬਾਦਲ ਤੋਂ ਬਾਅਦ ਸੁਖਬੀਰ ਬਾਦਲ ਵੀ ਪਹੁੰਚਿਆ ਜ਼ਖਮੀ ਸ਼ਿਵ ਸੈਨਾ ਆਗੂ ਦਾ ਪਤਾ ਲੈਣ

ਅੰਮ੍ਰਿਤਸਰ (15 ਅਪ੍ਰੈਲ, 2015): ਗੁਰਦਾਸਪੁਰ ਵਿੱਚ ਇੱਕ ਸਿੱਖ ਨੌਜਵਾਨ ਕਸ਼ਮੀਰ ਸਿੰਘ ਵੱਲੋਂ ਗੋਲੀ ਮਾਰ ਕੇ ਜਖਮੀ ਕੀਤੇ ਭਗਵਾਵਾਦੀ ਹਿੰਦੂ ਸੰਗਠਨ ਸ਼ਿਨ ਸੈਨਾ ਦੇ ਆਗੂ ਹਰਮਿੰਦਰ ਸੋਨੀ ਦਾ ਹਾਲਚਾਲ ਪੁੱਛਣ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੁਲਿਸ ਮੁਖੀ ਤੋਂ ਬਾਅਦ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ੳੁੱਪ-ਮੁੱਖ ਮੰਤਰੀ ਸੁਖਬੀਰ ਬਾਦਲ ਉਚੇਚੇ ਤੌਰ ‘ਤੇ ਹਸਪਤਲ ਵਿੱਚ ਪਹੁੰਚੇ।

Sukhbir badal
ਸੁਖਬੀਰ ਬਾਦਲ

ਬਾਦਲ ਨੇ ਪ੍ਰੈੱਸ ਨੂੰ ਦੱਸਿਆ ਕਿ ਉਨ੍ਹਾਂ ਦੀ ਹਾਲਤ ‘ਚ ਨਿਰੰਤਰ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਸ਼ਿਵ ਸੈਨਾ ਨੇਤਾਵਾਂ ਨੂੰ ਸੁਰੱਖਿਆ ਮੁਹੱਈਆ ਕਰਵਾ ਰਿਹਾ ਹੈ ਅਤੇ ਘਟਨਾ ਵਾਲੇ ਦਿਨ ਸੋਨੀ ਪੂਰੀ ਸੁਰੱਖਿਆ ਨਾਲ ਨਹੀਂ ਲੈ ਕੇ ਗਏ ਸਨ।

ਜ਼ਖਮੀ ਸ਼ਿਵ ਸੈਨਾ ਆਗੂ ਨੇ ਪੰਜਾਬ ਦੇ ਉੱਪ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਸਦੇ ਇਲਾਜ਼ ਉੱਪਰ ਹੋਣ ਵਾਲਾ ਖਰਚਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਣਾ ਚਾਹੀਦਾ ਹੈ।

ਇੱਥੇ ਵਰਨਣਯੋਗ ਹੈ ਕਿ 29 ਮਾਰਚ 2012 ਨੂੰ ਸਿੱਖ ਸੰਗਤ ਵੱਲੋਂ ਹਰਮਿੰਦਰ ਸੋਨੀ ਅਤੇ ਹੋਰ ਸ਼ਿਵ ਸੈਨਿਕਾਂ, ਜਿਨ੍ਹਾਂ ਨੇ ਕੁਝ ਸਿੱਖ ਨੌਜਵਾਨਾਂ ਨੂੰ ਕੁੱਟਿਆ ਅਤੇ ਉਨ੍ਹਾਂ ਦੀਆਂ ਪੱਗਾਂ ਲਾਹੀਆਂ ਸਨ, ਖਿਲਾਫ ਪੁਲਿਸ ਕਾਰਵਾਈ ਦੀ ਮੰਗ ਕਰਦਿਆਂ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀਆਂ ਸਨ। ਪਰ ਪੁਲਿਸ ਨੇ ਸ਼ਿਵ ਸੈਨਿਕਾਂ ਖਿਲਾਫ ਕਾਰਵਾਈ ਕਰਨ ਦੀ ਬਜ਼ਾਏ ਸਿੱਖ ਨੌਜਵਾਨਾਂ ਉੱਪਰ ਹੀ ਗੋਲੀਆਂ ਚਲਾ ਦਿੱਤੀਆਂ, ਜਿਸ ਕਰਕੇ ਪਿੰਡ ਚੌੜ ਸਿੱਧਵਾਂ ਦਾ ਇੱਕ ਸਿੱਖ ਵਿਦਿਆਰਥੀ ਜਸਪਾਲ ਸਿੰਘ ਸ਼ਹੀਦ ਹੋ ਗਿਆ, ਜਦਕਿ ਰਣਜੀਤ ਸਿੰਘ ਨਾਮ ਦਾ ਇੱਕ ਸਿੱਖ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਸੀ।

ਜਦੋਂ ਸਾਲ 2012 ਵਿੱਚ ਪੁਲਿਸ ਵੱਲੋਂ ਸਿੱਖ ਨੌਜਵਾਨਾਂ ‘ਤੇ ਗੋਲੀ ਚੱਲਾਈ ਗਈ ਸੀ ਤਾਂ ਉਸ ਸਮੇਂ ਤੋਂ ਹੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਨੂੰ ਰਫਾਦਫਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਵੱਲੋਂ ਗੁਰਦਾਸਪੁਰ ਤੋਂ ਬਾਦਲ ਦਲ ਦੇ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ‘ਤੇ ਕੇਸ ਵਾਪਸ ਲੈਣ ਲਈ ਮਨਾਉਣ ਲਈ ਦਬਾਅ ਪਾਉਣ ਦੇ ਦੋਸ਼ ਲਾਏ ਸਨ।ਇੱਥੇ ਹੀ ਬੱਸ ਨਹੀਂ ਜਦ ਇਸ ਤੋਂ ਵਿਧਾਇਕ ਬੱਲੇਹਾਲੀ ਸ਼ਹੀਦ ਜਸਪਾਲ ਸਿੰਘ ਦੇ ਪਿੰਡ ਚੌੜਸਿੱਧਵਾਂ ਪਹੁੰਚਿਆਂ ਤਾਂ ਜਸਪਾਲ ਸਿੰਘ ਦੀ ਮਾਤਾ ਸਰਬਜੀਤ ਕੌਰ ਨੇ ਵਿਧਾਇਕ ਬੱਲੇ ਹਾਲੀ ਦੇ ਜੁੱਤੀਆਂ ਮਾਰ ਕੇ ਆਪਣਾ ਰੋਸ ਪ੍ਰਗਟਾਇਆ ਸੀ।

ਸਰਕਾਰ ਅਤੇ ਪੁਲਿਸ ਵੱਲੌਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ ਸਬੰਧੀ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ, ਪਰ ਤਿੰਨ ਸਾਲ ਬੀਤ ਜਾਣ ਬਾਅਦ ਵੀ ਉੱਥੋਂ ਕੋਈ ਨਿਆ ਦੀ ਆਸ ਨਹੀਂ ਬੱਝੀ। ਇਸ ਮਾਮਲੇ ਨਾਲ ਜੁੜੇ ਵਕੀਲਾਂ ਅਤੇ ਪਰਿਵਾਰ ਵੱਲੋਂ ਸਰਕਾਰ ਅਤੇ ਪੁਲਿਸ ‘ਤੇ ਪੱਖਪਾਤੀ ਰਵੱਈਏ ਦੇ ਦੋਸ਼ ਲੱਗਦੇ ਰਹੇ ਹਨ।

ਹੁਣ ਜਦ ਇਸ ਮਾਮਲੇ ਦੇ ਸਮੁੱਚੇ ਤੌਰ ‘ਤੇ ਦੋਸ਼ੀ ਸ਼ਿਵ ਸੈਨਿਕ ਆਗੂ ਹਰਮਿੰਦਰ ਸੋਨੀ ਇੱਕ ਸਿੱਖ ਦੀ ਗੋਲੀ ਨਾਲ ਜ਼ਖਮੀ ਹੋਇਆ ਤਾਂ ਮੁੱਖ ਮੰਤਰੀ ਪੰਜਾਬ ਤੋਂ ਬਾਅਦ ਬਾਦਲ ਦਲ ਦਾ ਪ੍ਰਧਾਨ ਅਤੇ ਉੱਪ ਮੱਖ ਮੰਤਰੀ ਪੰਜਾਬ ਆਪ ਚੱਲ ਕੇ ਅੰਮ੍ਰਿਤਸਰ ਹਸਪਤਾਲ ਵਿੱਚ ਦਾਖਲ ਸੋਨੀ ਦਾ ਪਤਾ ਲੈਣ ਗਿਆ ਹੈ, ਜੋ ਬਾਦਲ ਦਲ ਅਤੇ ਪੰਜਾਬ ਸਰਕਾਰ ਦੀ ਸਿੱਖ ਕੌਮ ਪ੍ਰਤੀ ਪ੍ਰਤੀਬੱਧਤਾ ਦਾ ਸਪੱਸ਼ਟ ਪ੍ਰਗਟਾਵਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: