ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸੰਬੰਧਤ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਸਕੱਤਰ ਗੁਲਸ਼ਨ ਛਾਬੜਾ ਨੇ ਅੱਜ (14 ਅਕਤੂਬਰ, 2017 ਨੂੰ) ਇਸ ਦਾ ਐਲਾਨ ਕੀਤਾ। ਆਪ ਵੱਲੋਂ ਅੱਜ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਮੀਤ ਪ੍ਰਧਾਨ ਵਿਧਾਇਕ ਅਮਨ ਅਰੋੜਾ ਨਾਲ ਸਥਾਨਕ ਸੁਝਾਅ ਉਪਰੰਤ ਪਠਾਨਕੋਟ ਅਤੇ ਗੁਰਦਾਸਪੁਰ ਦੀਆਂ ਜ਼ਿਲ੍ਹਾ ਇਕਾਈਆਂ ਨੂੰ ਫੌਰੀ ਪ੍ਰਭਾਵ ਨਾਲ ਭੰਗ ਕਰਨ ਦਾ ਫੈਸਲਾ ਲਿਆ ਗਿਆ ਹੈ।

ਗੁਲਸ਼ਨ ਛਾਬੜਾ ਨੇ ਦੱਸਿਆ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਤੈਨਾਤ ਵਿਧਾਇਕਾਂ ਅਤੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਇਕੱਤਰ ਹੋਣ ਵਾਲੇ ਸੁਝਾਵਾਂ ਦੇ ਅਧਾਰ ਉਤੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦਾ ਨਵੇਂ ਸਿਰਿਓ ਜਥੇਬੰਦਕ ਢਾਂਚਾ ਛੇਤੀ ਹੀ ਐਲਾਨ ਕੀਤਾ ਜਾਵੇਗਾ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Ahead of By-Election Results, Aam Aadmi Party dissolves Gurdaspur and Pathankot Units …