Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸਾ ਦੇ ਨਾਂ ਹੇਠ ਸੱਦੇ ਜਾ ਰਹੇ ਇਕੱਠ ਤੋਂ ਕਰਨੈਲ ਸਿੰਘ ਪੀਰਮੁਹੰਮਦ ਵੀ ਪਿਛੇ ਹਟਿਆ, ਕਿਹਾ ਅਗਵਾਈ ਧਾਰਮਿਕ ਸ਼ਖਸ਼ੀਅਤਾਂ ਨੂੰ ਸੌਂਪੀ ਜਾਵੇ

ਸਰਬੱਤ ਖਾਲਸਾ ਦੇ ਨਾਂ ਹੇਠ ਸੱਦੇ ਜਾ ਰਹੇ ਇਕੱਠ ਤੋਂ ਕਰਨੈਲ ਸਿੰਘ ਪੀਰਮੁਹੰਮਦ ਵੀ ਪਿਛੇ ਹਟਿਆ, ਕਿਹਾ ਅਗਵਾਈ ਧਾਰਮਿਕ ਸ਼ਖਸ਼ੀਅਤਾਂ ਨੂੰ ਸੌਂਪੀ ਜਾਵੇ

ਅੰਮਿ੍ਤਸਰ (7 ਨਵੰਬਰ, 2015): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਸਾਂਝਾ ਅਥੇ ਹੋਰ ਸਿੱਖ ਜੱਥੇਬੰਦੀਆਂ ਵੱਲੋਂ ਸਰਬੱਤ ਕਾਲਸਾ ਦੇ ਨਾਂ ‘ਤੇ 10 ਨਵੰਬਰ ਨੂੰ ਸੱਦੇ ਜਰ ਰਹੇ ਇਕੱਠ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਪ੍ਰਹੇਜ ਕਰ ਰਹੀਆਂ ਸਿੱਖ ਜੱਥੇਬੰਦੀਆਂ ਦੀ ਗਿਣਤੀ ਵਿੱਚ ਆਲ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੀ ਸ਼ਾਮਲ ਹੋ ਗਈ ।

ਸ੍ਰ. ਕਰਨੈਲ ਸਿੰਘ ਪੀਰਮੁਹੰਮਦ
ਸ੍ਰ. ਕਰਨੈਲ ਸਿੰਘ ਪੀਰਮੁਹੰਮਦ

ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਕੁੱਝ ਵਿਸ਼ੇਸ਼ ਅਸਹਿਮਤੀਆਂ ਦੱਸਦਿਆਂ ਆਪਣੇ ਪੈਰ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਹਨ । ਪੀਰ ਮੁਹੰਮਦ ਨੇ ਅੱਜ ਪੱਤਰਕਾਰ ਮਿਲਣੀ ਦੌਰਾਨ ਕਿਹਾ ਕਿ ਪੰਥਕ ਮੰਚ ‘ਤੇ ਬਦਲਦੀਆਂ ਪ੍ਰਸਥਿਤੀਆਂ ਦੇ ਮੱਦੇਨਜ਼ਰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਨੂੰ ਸਮੁੱਚੀ ਅਗਵਾਈ ਪੁਰਾਤਨ ਰਵਾਇਤਾਂ ਅਨੁਸਾਰ ਧਾਰਮਿਕ ਸਖਸ਼ੀਅਤਾਂ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਭਾਈ ਰਣਜੀਤ ਸਿੰਘ ਢਡਰੀਆਂ, ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਪੰਥ ਪ੍ਰੀਤ ਸਿੰਘ ਨੂੰ ਸੌਾਪ ਕੇ ਕੌਮ ਦੇ ਵਡੇਰੇ ਹਿੱਤਾਂ ਲਈ ਸਿਰਮੌਰ ਸੰਸਥਾਵਾਂ ਦਮਦਮੀ ਟਕਸਾਲ, ਅਖੰਡ ਕੀਰਤਨੀ ਜਥਾ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਿੰਘ ਸਭਾਵਾਂ, ਗੁਰੂ ਗੋਬਿੰਦ ਸਿੰਘ ਸਟਡੀ ਸਰਕਲ, ਸਮੂਹ ਸਿੱਖ ਵਿਦਵਾਨ, ਚੀਫ਼ ਖ਼ਾਲਸਾ ਦੀਵਾਨ, ਨਿਰਮਲੇ ਉਦਾਸੀਨ ਸੰਪਰਦਾਵਾਂ, ਪੰਥਕ ਜਥੇਬੰਦੀਆਂ, ਸਮੂਹ ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਨਾਲ ਸਾਂਝੇ ਗੁਰਮੱਤੇ ਸਫ਼ਲ ਕਰਨ ਲਈ ਚਾਰਾਜੋਈ ਕਰਨੀ ਚਾਹੀਦੀ ਹੈ ।

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ 10 ਦੇ ਇਕੱਠ ਦਾ ਨਾਂਅ ‘ਸਰਬੱਤ ਖ਼ਾਲਸਾ ਤਿਆਰੀ ਸਮਾਗਮ’ ਰੱਖ ਕੇ 13 ਅਪ੍ਰੈਲ 2016 ਵਿਸਾਖੀ ਵਾਲੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਖ਼ਾਲਸਾ ਬੁਲਾਇਆ ਜਾਵੇ । ਉਨ੍ਹਾਂ ਹੋਰ ਸਪੱਸ਼ਟ ਕੀਤਾ ਕਿ ਅਮਰੀਕੀ ਮਨੁੱਖੀ ਅਧਿਕਾਰ ਸੰਸਥਾ ਸਿੱਖ ਫਾਰ ਜਸਟਿਸ ਵੱਲੋਂ ਭੇਜੇ ਪੰਜ ਵਿਸ਼ੇਸ਼ ਮਤਿਆਂ ਨੂੰ ਵੀ ਏਜੰਡੇ ‘ਚ ਸ਼ਾਮਿਲ ਕੀਤਾ ਜਾਵੇ । ਸਰਬੱਤ ਖ਼ਾਲਸਾ ਪ੍ਰਬੰਧਕ ਕਮੇਟੀ ਜੇਕਰ ਕੱਲ੍ਹ ਦੁਪਹਿਰ 3 ਵਜੇ ਤੱਕ ਉਕਤ ਮੰਗਾਂ ਦੀ ਪ੍ਰਵਾਨਗੀ ਦੇਂਦੀ ਹੈ, ਤਾਂ ਹੀ ਇਕੱਠ ‘ਚ ਸ਼ਾਮਿਲ ਹੋਣਗੇ ।

ਜ਼ਿਕਰਯੋਗ ਹੈ ਕਿ ਸਿੱਖਜ਼ ਫੌਰ ਜਸਟਿਸ ਦੇ ਪੰਜ ਮਤਿਆਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਸਿੱਖਾਂ ਨੂੰ ਜਥੇਬੰਦ ਕਰਨਾ ਅਤੇ ਪੰਜਾਬ ਨੂੰ ਭਾਰਤੀ ਕਬਜ਼ੇ ‘ਚੋਂ ਆਜ਼ਾਦ ਕਰਵਾਉਣਾ ਹੈ । ਦੂਸਰਾ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਵੱਲੋਂ ਮਿਥੇ ਨਿਸ਼ਾਨੇ ‘ਤੇ ਕੰਮ ਕਰਨਾ, ਤੀਸਰਾ ਰਿਫਰੈਂਡਮ 2020 ਦਾ ਸਮਰਥਨ, ਚੌਥਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਸਮਰਥਨ ਅਤੇ ਪੰਜਵਾਂ ਭਾਰਤ ਖਿਲਾਫ਼ ਸਿਵਲ ਨਾਂਅ ਫਰਮਾਨੀ ਦੀ ਲਹਿਰ ਸ਼ੁਰੂ ਕਰਨਾ ਸ਼ਾਮਿਲ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਕਾਲ ਤਖਤ ਸਾਹਿਬ ਵੱਲੋਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਹਨਾਂ 11 ਸਿੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ ਉਹਨਾ ਵਿੱਚੋਂ ਚਾਰ ਇਸ ਸੰਸਾਰ ਵਿੱਚ
2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ
ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਬੀਤੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਜਥੇਦਾਰ ਡਾਈ ਜਗਤਾਰ ਸਿੰਘ ਹਵਾਰਾ ਨਾਲ ਤਿਹਾੜ ਜੇਲ੍ਹ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: