Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਦਲ ਪੰਚ ਪਰਧਾਨੀ ਦਾ ਜਥੇਬੰਦਕ ਢਾਂਚਾ ਭੰਗ; ਅਗਲੇਰੀ ਨੀਤੀ ਪੰਥ ਦਰਦੀਆਂ ਨਾਲ 30 ਨਵੰਬਰ ਤੱਕ ਵਿਚਾਰ-ਵਿਟਾਂਦਰੇ ਉਪਰੰਤ

ਅਕਾਲੀ ਦਲ ਪੰਚ ਪਰਧਾਨੀ ਦਾ ਜਥੇਬੰਦਕ ਢਾਂਚਾ ਭੰਗ; ਅਗਲੇਰੀ ਨੀਤੀ ਪੰਥ ਦਰਦੀਆਂ ਨਾਲ 30 ਨਵੰਬਰ ਤੱਕ ਵਿਚਾਰ-ਵਿਟਾਂਦਰੇ ਉਪਰੰਤ

ਸ੍ਰੀ ਅੰਮ੍ਰਿਤਸਰ ਸਾਹਿਬ, (9 ਅਕਤੂਬਰ 2014): ਅਕਾਲੀ ਦਲ ਪੰਚ ਪਰਧਾਨੀ ਦੇ ਮੁਖੀ ਤੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਕੁਲਵੀਰ ਸਿੰਘ ਬੜਾ ਪਿੰਡ ਵਲੋਂ ਪਿਛਲੇ ਦਿਨੀਂ ਜੇਲ੍ਹ ਤੋਂ ਰਿਹਾਈ ਉਪਰੰਤ ਅੱਜ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਇਕ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਉਹਨਾਂ ਨਾਲ ਹੋਰਨਾਂ ਤੋਂ ਇਲਾਵਾ ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਪਾਲ ਸਿੰਘ ਚੀਮਾ, ਭਾਈ ਅਮਰੀਕ ਸਿੰਘ ਈਸੜੂ, ਬਾਬਾ ਹਰਦੀਪ ਸਿੰਘ ਮਹਿਰਾਜ, ਭਾਈ ਬਲਦੇਵ ਸਿੰਘ ਸਿਰਸਾ, ਭਾਈ ਮਨਧੀਰ ਸਿੰਘ ਤੇ ਹੋਰ ਪ੍ਰਮੁੱਖ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

ਸੰਦੇਸ਼

ਅਸੀਂ ਸਰਬੱਤ ਦੇ ਭਲੇ ਅਤੇ ਖ਼ਾਲਿਸਤਾਨ ਦੀ ਸਥਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਜਾਮ-ਏ-ਸ਼ਹਾਦਤ ਪੀਣ ਵਾਲੇ ਭਾਈ ਸੁਖਦੇਵ ਸਿੰਘ ਸੁੱਖਾ, ਭਾਈ ਹਰਜਿੰਦਰ ਸਿੰਘ ਜਿੰਦਾ ਸਮੇਤ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹਾਂ।

ਅਸੀਂ ਪਿਛਲੇ ਤਿੰਨ ਦਹਾਕਿਆਂ ਤੋ ਵੱਖ-ਵੱਖ ਰੂਪਾਂ-ਵੇਸਾਂ ਵਿਚ ਖ਼ਾਲਿਸਤਾਨ ਦੀ ਸਥਾਪਤੀ ਲਈ ਸੰਘਰਸ਼ ਕਰ ਰਹੇ ਹਾਂ। ਇਸ ਸੰਘਰਸ਼ ਦੇ ਹਥਿਆਰਬੰਦ ਦੌਰ ਉੱਪਰ ਸਾਨੂੰ ਮਾਣ ਹੈ। ਹਥਿਆਰਬੰਦ ਸੰਘਰਸ਼ ਤੋਂ ਉਪਰੰਤ ਜਨਤਕ ਪਿੜ ਵਿਚ ਵਿਚਰਦਿਆਂ ਅਕਾਲੀ ਦਲ ਪੰਚ ਪ੍ਰਧਾਨੀ ਰਾਹੀਂ ਅਸੀਂ ਇਸ ਸੰਘਰਸ਼ ਨੂੰ ਆਪਣੀ ਸਮਰੱਥਾ ਮੁਤਾਬਕ ਅੱਗੇ ਵਧਾਉਣ ਦੇ ਯਤਨ ਕੀਤੇ ਹਨ ਅਤੇ ਅੱਜ ਵੀ ਭਾਰਤੀ ਉਪਮਹਾਂਦੀਪ ਵਿਚਲੇ ਬਿਪਰਵਾਦੀ ਰਾਜਪ੍ਰਬੰਧ ਨੂੰ ਜੜੋਂ ਪੁੱਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਤਾਬਕ ਖ਼ਾਲਸਈ ਰਾਜਨੀਤਕ ਸੰਸਥਾਵਾਂ ਦੀ ਸਥਾਪਤੀ ਲਈ ਯਤਨਸ਼ੀਲ ਹਾਂ।

ਅਜ਼ਾਦੀ ਦੇ ਇਸ ਸੰਘਰਸ਼ ਵਿਚ ਹੋਰ ਧਿਰਾਂ ਵੀ ਹਿੱਸਾ ਲੈਂਦੀਆਂ ਰਹੀਆਂ ਹਨ ਅਤੇ ਅੱਜ ਵੀ ਸੰਘਰਸ਼ਸ਼ੀਲ ਹਨ, ਪਰ ਇਸ ਦੇ ਬਾਵਜੂਦ ਵੀ ਇਸ ਸੰਘਰਸ਼ ਲਈ ਬਝਵੀਂ ਜਨਤਕ ਲਾਮਬੰਦੀ ਦੀ ਰੜਕਵੀਂ ਘਾਟ ਮਹਿਸੂਸ ਹੁੰਦੀ ਹੈ, ਜਿਸ ਦਾ ਬੁਨਿਆਦੀ ਕਾਰਨ ਪੰਥ ਅੰਦਰ ਰੂਹਾਨੀ ਜਜ਼ਬੇ ਦਾ ਕੁਮਲਾਅ ਜਾਣਾ ਹੈ ਜਿਸ ਦਾ ਪ੍ਰਗਟਾਵਾ ਪੰਥਕ ਜਜ਼ਬੇ ਵਿਚ ਆ ਰਹੀ ਘਾਟ, ਮਿੱਥੇ ਨਿਸ਼ਾਨੇ ਦੀ ਪ੍ਰਾਪਤੀ ਲਈ ਸਹੀ ਸੇਧ ਨਾ ਅਪਨਾਉਂਣ, ਲੋੜੀਂਦੇ ਸਿਰੜ ਅਤੇ ਮੇਹਨਤ ਦੀ ਘਾਟ, ਵਿਅਕਤੀਗਤ ਪੱਧਰ ਉੱਤੇ ਨਿੱਜੀ ਹਿਤਾਂ ਜਾਂ ਮੁਫਾਦਾਂ ਦੇ ਭਾਰੂ ਹੋ ਜਾਣ ਦੇ ਰੂਪ ਵਿਚ ਹੋ ਰਿਹਾ ਹੈ। ਜਿੰਨਾ ਚਿਰ ਸਾਡਾ ਸਿਆਸੀ ਸਭਿਆਚਾਰ ਗੁਰਮਤਿ ਅਨੁਸਾਰੀ ਨਹੀਂ ਹੁੰਦਾ ਓਨਾ ਚਿਰ ਅਸਲ ਪੰਥਕ ਏਕਤਾ ਹੋਣ ਦੇ ਅਸਾਰ ਨਹੀਂ ਹਨ ਅਤੇ ਇਸ ਤੋਂ ਬਿਨਾਂ ਹੋਣ ਵਾਲੀ ਕੋਈ ਵੀ ਏਕਤਾ ਨਿਭਣਯੋਗ ਨਹੀਂ ਹੋ ਸਕਦੀ।

ਬਿਪਰਵਾਦੀ ਰਾਜਪ੍ਰਬੰਧ ਨੇ ਭਾਰਤੀ ਚੋਣ ਅਮਲ ਵਿਚ ਹਿੱਸਾ ਲੈਣ ਵਾਲੀਆਂ ਜਥੇਬੰਦੀਆਂ ਅਤੇ ਇਨ੍ਹਾਂ ਹੇਠ ਚੱਲ ਰਹੀਆਂ ਸਿੱਖ ਸੰਸਥਾਵਾਂ ਨੂੰ ਇਸ ਹੱਦ ਤੱਕ ਆਪਣੇ ਅਨੁਕੂਲ ਢਾਲ ਲਿਆ ਹੈ ਕਿ ਇਨ੍ਹਾਂ ਰਾਹੀਂ ਬਿਪਰਵਾਦੀ ਧਿਰ ਨੂੰ ਪ੍ਰਵਾਣ ਲੋਕ ਹੀ ਸਿਆਸੀ ਅਤੇ ਧਾਰਮਕ ਲੀਡਰਸ਼ਿਪ ਦੇ ਤੌਰ ਉੱਤੇ ਸਾਹਮਣੇ ਆ ਰਹੇ ਹਨ। ਇਨ੍ਹਾਂ ਹਾਲਤਾਂ ਵਿਚ ਬਾਦਲ ਅਤੇ ਅਮਰਿੰਦਰ ਸਿੰਘ ਵਰਗੇ ਲੋਕ ਹੀ ਸਿੱਖ ਲੀਡਰਸ਼ਿਪ ਦੇ ਨਾਂ ਉੱਤੇ ਅੱਗੇ ਆ ਰਹੇ ਹਨ।

ਅੱਜ ਦੇ ਹਾਲਾਤ ਅਜਿਹੇ ਹਨ ਕਿ ਸੰਘਰਸ਼ਸ਼ੀਲ ਧਿਰਾਂ ਖੜੋਤ ਦਾ ਸ਼ਿਕਾਰ ਹਨ ਅਤੇ ਬਿਪਰਵਾਦੀ ਧਾਰਾ ਦੇ ਅਨੁਕੂਲ ਚੱਲ ਰਹੀਆਂ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਦੇ ਗੈਰ-ਸਿਧਾਂਤਕ ਅਮਲਾਂ ਕਾਰਨ ਪੰਥਕ ਜਜ਼ਬੇ ਨੂੰ ਖੋਰਾ ਲੱਗ ਰਿਹਾ ਹੈ ਤੇ ਸਮਾਜ ਵੀ ਨੈਤਿਕ ਕਦਰਾਂ ਕੀਮਤਾਂ ਅਤੇ ਸੁਚਿਆਰੇ ਅਮਲ ਤੋਂ ਵਿਰਵਾ ਹੁੰਦਾ ਜਾ ਰਿਹਾ ਹੈ ਤਾਂ ਹੀ ਸੰਘਰਸ਼ ਨੂੰ ਅੱਗੇ ਵਧਾਉਂਣ ਲਈ ਅਪਣਾਏ ਜਾਣ ਵਾਲੇ ਪੈਂਤੜੇ ਤੇ ਨੀਤੀ ਦੇ ਬਾਰੇ ਅਸਪਸ਼ਟਤਾ ਤੇ ਭੰਬਲਭੂਸੇ ਵਾਲੇ ਹਾਲਾਤ ਬਣੇ ਹੋਏ ਹਨ। ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਆਪਣੀ ਮੰਜਿਲੇ-ਮਕਸੂਦ ਤੱਕ ਅੱਪੜਨ ਲਈ ਦਰਕਾਰ ਸੇਧ ਅਤੇ ਅਮਲ ਦੀ ਗੰਭੀਰ ਪੜਚੋਲ ਕਰੀਏ।ਸੋ ਇਹਨਾਂ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਸੀਂ ਅਕਾਲੀ ਦਲ ਪੰਚ ਪਰਧਾਨੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਦਾ ਐਲਾਨ ਕਰਦੇ ਹਾਂ ਅਤੇ ਆਪਣੀ ਇਸ ਆਤਮਚੀਨਣ ਦੀ ਕਵਾਇਦ ਵਿਚ ਪੰਥ ਦੀਆਂ ਰੌਸ਼ਨ-ਦਿਮਾਗ ਸਖਸ਼ੀਅਤਾਂ, ਪੰਥ ਦਰਦੀਆਂ ਅਤੇ ਅਮਲੀ ਜੀਵਨ ਦੇ ਧਾਰਨੀਆਂ ਨਾਲ ਵਿਚਾਰ-ਵਟਾਂਦਰਾ ਆਉਂਦੀ 30 ਨਵੰਬਰ ਤੱਕ ਮੁਕੰਮਲ ਕਰਕੇ ਸੰਘਰਸ਼ ਦੀ ਅਗਲੇਰੀ ਨੀਤੀ ਅਤੇ ਜਥੇਬੰਦਕ ਰੂਪ ਦਾ ਖਾਕਾ ਪੰਥ ਦੀ ਕਚਹਿਰੀ ਵਿਚ ਪੇਸ਼ ਕਰਾਂਗੇ।

ਵਲੋਂ:
ਕੁਲਵੀਰ ਸਿੰਘ ਬੜਾਪਿੰਡ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ ਅਦਾਲਤ ਵੱਲੋਂ ਪੰਥਕ ਆਗੂ ਭਾਈ ਦਲਜੀਤ ਸਿੰਘ ਨੂੰ ੨੦੧੨ ਵਿੱਚ ਗੈਰਕਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਦਰਜ ਕੀਤੇ ਕੇਸ ਵਿੱਚੋਂ ਬਰੀ ਕਰਨ ਦੇ ਸੁਣਾਏ ਗਏ ਫੈਂਸਲੇ ਦਾ ਸਵਾਗਤ ਕਰਦਿਆਂ, ਦਲ
੨੦ ਮਈ ਨੂੰ ਚੰਡੀਗੜ੍ਹ ਤੋਂ ਦਲ ਖਾਲਸਾ ਦੀ ਇੱਕ ਨਵੀਂ ਸ਼ੁਰੂਆਤ ਹੋਈ ਹੈ। ਇਸ ਨਵੀਂ ਸ਼ੁਰੂਆਤ ਦੀ ਅਗਵਾਈ ਕਰਨ ਲਈ ਕੱਲ ਤੋਂ ਪਹਿਲਾਂ ਤੱਕ ਦੀਆਂ ਦੋਹਾਂ ਜੱਥੇਬੰਦੀਆਂ ਦੇ ਸਾਰੇ ਸੀਨੀਅਰ
ਯੂਰਪ ਵਸਦੇ ਖ਼ਾਲਿਸਤਾਨ ਸਮਰਥਕਾਂ ਵਲੋਂ ਭੇਜੇ ਬਿਆਨ ਵਿਚ ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਦੀ ਮੁਕੰਮਲ ਏਕਤਾ ਦਾ ਸਵਾਗਤ ਕੀਤਾ ਗਿਆ ਹੈ।
ਖਾਲਿਸਤਾਨ ਦੀ ਸਿਰਜਣਾ ਲਈ ਲੰਮੇ ਅਰਸੇ ਤੋਂ ਸਰਗਰਮ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਮੁਕੰਮਲ ਏਕਤਾ ਕਰਦਿਆਂ ਸਾਂਝੀ ਜਥੇਬੰਦੀ ਨੂੰ ਜਨਮ ਦਿਤਾ ਜਿਸ ਦਾ ਨਾਂ 'ਦਲ ਖਾਲਸਾ'

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: