Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Organizers of three day debate about policy and structure of Shiromani Akali Dal addressing press conference at Mastuana Sahib on 29 July 2025 (Photo Sikh Siyasat News)

ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਗੋਸ਼ਟੀ

ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਗੋਸ਼ਟੀ

ਮਸਤੂਆਣਾ ਸਾਹਿਬ/ਸੰਗਰੂਰ: ਅਕਾਲੀ ਦਲ ਦੀ ਪੁਨਰ ਸੁਰਜੀਤੀ ਕਿਵੇਂ ਦੀ ਹੋਵੇ ਅਤੇ ਉਸ ਦਾ ਵਿਧੀ ਵਿਧਾਨ ਤੇ ਸੰਵਿਧਾਨ ਕੀ ਹੋਵੇ, ਇਸ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਉੱਦਮ ਅਤੇ ਸਿੱਖ ਜਥਿਆਂ ਤੇ ਸਿੱਖ ਸਖਸ਼ੀਅਤਾਂ ਦੇ ਸਹਿਯੋਗ ਨਾਲ ਸੰਤ ਅਤਰ ਸਿੰਘ ਜੀ ਦੀ ੧੦੦ ਸਾਲਾ ਬਰਸੀ ਨੂੰ ਸਮਰਪਿਤ 1,2 ਅਤੇ 3 ਅਗਸਤ ਨੂੰ ਸੰਤ ਤੇਜਾ ਸਿੰਘ ਹਾਲ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਕੀਤੀ ਜਾ ਰਹੀ ਹੈ। ਇਸ ਵਿਚਾਰ ਗੋਸ਼ਟੀ ਦੇ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ, ਪੱਤਰਕਾਰ, ਵਿਦਵਾਨ ਅਤੇ ਕਾਰਕੁੰਨ ਆਪਣੇ ਵਿਚਾਰ ਸਾਂਝੇ ਕਰਨਗੇ।

Organizers of three day debate about policy and structure of Shiromani Akali Dal addressing press conference at Mastuana Sahib on 29 July 2025 (Photo Sikh Siyasat News)
ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਤਿੰਨ ਦਿਨਾਂ ਵਿਚਾਰ ਗੋਸ਼ਟੀ ਦੇ ਆਯੋਜਕ 29 ਜੁਲਾਈ 2025 ਨੂੰ ਮਸਤੂਆਣਾ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

ਇਸੇ ਸਬੰਧ ਵਿੱਚ ਅੱਜ ਮਸਤੂਆਣਾ ਸਾਹਿਬ ਵਿਖੇ ਪ੍ਰਬੰਧਕੀ ਟੀਮ ਵੱਲੋਂ ਇਕੱਤਰਤਾ ਕੀਤੀ ਗਈ ਜਿਸ ਵਿੱਚ ਪ੍ਰਬੰਧਕਾਂ ਨੇ ਵਿਚਾਰ ਗੋਸ਼ਟੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਇਕੱਤਰਤਾ ਉਪਰੰਤ ਪ੍ਰਬੰਧਕਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਪ੍ਰਬੰਧਕੀ ਟੀਮ ਦੇ ਬੁਲਾਰਿਆਂ ਨੇ ਬੋਲਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਣਨ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਇੱਕ ਸਦੀ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਸਾਰੇ ਅਰਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਖ-ਵੱਖ ਰੂਪਾਂ ਅਤੇ ਭੂਮਿਕਾਵਾਂ ਵਿਚ ਵਿਚਰਿਆ ਹੈ। ਹੁਣ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਦੀ ਗੱਲ ਚੱਲੀ ਹੈ, ਪਰ ਪੁਨਰ ਸੁਰਜੀਤੀ ਤੋਂ ਪਹਿਲਾਂ ਅਕਾਲੀ ਦਲ ਦੇ ਇਸ ਸਥਿਤੀ ਵਿੱਚ ਪਹੁੰਚਣ ਸਬੰਧੀ ਮੰਥਨ ਹੋਣਾ ਚਾਹੀਦਾ ਸੀ ਜੋ ਨਹੀਂ ਹੋ ਸਕਿਆ ਜਿਸ ਕਰਕੇ ਪੁਨਰ ਸੁਰਜੀਤੀ ਕਰਨ ਦੇ ਵਿਧੀ ਵਿਧਾਨ ਅਤੇ ਨੀਤੀ ਵਿੱਚ ਖੱਪਾ ਰਹਿ ਗਿਆ ਹੈ। ਇਸ ਸਾਰੇ ਕਰਕੇ ਪੰਥ ਵਿਚ ਇਕਸੁਰਤਾ ਹੋਣ ਦੀ ਬਜਾਏ ਖਿੰਡਾਓ ਅਤੇ ਭੰਬਲਭੂਸਾ ਹੋਰ ਵੀ ਵਧ ਗਿਆ ਹੈ। ਇਸ ਸਾਰੇ ਮਾਹੌਲ ਵਿਚ ਇਹ ਜਰੂਰੀ ਹੈ ਕਿ ਅਕਾਲੀ ਦਲ ਦੀ ਪੁਨਰ ਸੁਰਜੀਤੀ ਸਿਰਫ ਚਿਹਰੇ ਬਦਲਕੇ ਨਾ ਕੀਤੀ ਜਾਵੇ ਸਗੋਂ ਨਿੱਠ ਕੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ ਕਿ ਹੁਣ ਦੇ ਸਮੇਂ ਅਕਾਲੀ ਦਲ ਕਿਸ ਰੂਪ ਵਿਚ ਪੁਨਰ ਸੁਰਜੀਤ ਕੀਤਾ ਜਾਵੇ ਅਤੇ ਉਸ ਦੀ ਨੀਤੀ ਕੀ ਹੋਵੇ?

ਇਸੇ ਨੁਕਤੇ ਤੋਂ ਇਹ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ ਜਿਸ ਵਿਚ ਸਾਰੀਆਂ ਸਰਗਰਮ ਸਿਆਸੀ ਅਤੇ ਗੈਰ ਸਿਆਸੀ ਧਿਰਾਂ ਦੇ ਵਿਚਾਰ ਲਏ ਜਾਣਗੇ ਅਤੇ ਕੋਈ ਸਾਂਝੀ ਰਾਇ ਬਣਾਉਣ ਦਾ ਯਤਨ ਕੀਤਾ ਜਾਵੇਗਾ। ਇਸ ਵਿਚਾਰ ਚਰਚਾ ਤੋਂ ਬਾਅਦ ਇਸੇ ਲੜੀ ਤਹਿਤ ਪੰਥ ਪੰਜਾਬ ਦੇ ਹੋਰ ਅਹਿਮ ਮੁੱਦਿਆਂ ‘ਤੇ ਵੀ ਸਮਾਗਮ ਉਲੀਕੇ ਜਾਣਗੇ।

ਇਸ ਦੌਰਾਨ ਅਕਾਲ ਕਾਲਜ ਕੌਂਸਲ ਤੋਂ ਸਕੱਤਰ ਸ.ਜਸਵੰਤ ਸਿੰਘ ਖਹਿਰਾ, ਕੌਂਸਲ ਮੈਂਬਰ ਗਮਦੂਰ ਸਿੰਘ, ਸਿਆਸਤ ਸਿੰਘ ਗਿੱਲ ਅਤੇ ਡਾ. ਗੁਰਮੀਤ ਸਿੰਘ, ਲੁਧਿਆਣਾ ਤੋਂ ਸ.ਅਵਤਾਰ ਸਿੰਘ ਗਿੱਲ, ਬਲਦੇਵ ਸਿੰਘ ਭੱਮਾਬੱਦੀ, ਹਰਪਾਲ ਸਿੰਘ ਖਹਿਰਾ, ਕੁਲਵੰਤ ਸਿੰਘ ਸਾਰੋਂ, ਨਿਰਮਲ ਸਿੰਘ ਸਾਰੋਂ, ਬਲਵੰਤ ਸਿੰਘ ਸਿੱਧੂ, ਜਥੇਦਾਰ ਸਚਦੇਵ ਸਿੰਘ ਗਿੱਲ, ਤੇਜਾ ਸਿੰਘ ਕਮਾਲਪੁਰ (ਸ਼੍ਰੋਮਣੀ ਕਮੇਟੀ ਮੈਂਬਰ), ਪਟਿਆਲਾ ਤੋਂ ਸ.ਜਗਵਿੰਦਰਜੀਤ ਸਿੰਘ ਸੰਧੂ, ਸਿੱਖ ਜਥਾ ਮਾਲਵਾ ਤੋਂ ਭਾਈ ਮਲਕੀਤ ਸਿੰਘ ਭਵਾਨੀਗੜ੍ਹ, ਭਾਈ ਗੁਰਜੀਤ ਸਿੰਘ ਦੁੱਗਾਂ, ਜਤਿੰਦਰ ਸਿੰਘ ਸੰਗਰੂਰ, ਮਲਕੀਤ ਸਿੰਘ ਚੰਗਾਲ (ਸ਼੍ਰੋਮਣੀ ਕਮੇਟੀ ਮੈਂਬਰ), ਭੁਪਿੰਦਰ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਲੋਂਗੋਵਾਲ, ਸ. ਜਸਵਿੰਦਰ ਸਿੰਘ ਪ੍ਰਿੰਸ (ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ), ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਜਥੇਦਾਰ ਹਰਜੀਤ ਸਿੰਘ ਸਜੂਮਾ ਅਤੇ ਸ.ਬਹਾਦਰ ਸਿੰਘ ਭਸੌੜ, ਸ. ਦਰਸ਼ਨ ਸਿੰਘ ਲੌਂਗੋਵਾਲ, ਪ੍ਰੋ.ਜਸਪਾਲ ਸਿੰਘ, ਲਾਭ ਸਿੰਘ ਸੰਗਰੂਰ (ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ), ਇੰਦਰਪ੍ਰੀਤ ਸਿੰਘ ਸੰਗਰੂਰ, ਮਨਪ੍ਰੀਤ ਸਿੰਘ ਗਿੱਲ, ਡਾ. ਗੁਰਵੀਰ ਸਿੰਘ ਸੋਹੀ, ਸਤਪਾਲ ਸਿੰਘ ਸੰਗਰੂਰ (ਗੁਃ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ) ਆਦਿ ਸੰਸਥਾਵਾਂ ਤੋਂ ਸਖਸੀਅਤਾਂ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: