Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹਮਾਇਤੀਆਂ ਪਿਉ-ਪੁੱਤ ‘ਤੇ ਹਮਲਾ

ਅਕਾਲੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹਮਾਇਤੀਆਂ ਪਿਉ-ਪੁੱਤ ‘ਤੇ ਹਮਲਾ

ਮੁਹਾਲੀ, (11 ਅਪ੍ਰੈਲ 2014):- ਪਿਛਲੀ 30 ਤਾਰੀਕ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਦਰਮਿਆਨ ਵੱਖ- ਵੱਖ ਪਾਰਟੀਆਂ ਦੇ ਹਮਾਇਤੀਆਂ ਅਤੇ ਵਰਕਰਾਂ ਵਿਚਕਾਰ ਪੈਦਾ ਹੋਇਆ ਤਨਾਅ ਖਤਮ ਹੋਣ ਦਾ ਨਾਅ ਨਹੀਂ ਲੈ ਰਿਹਾ ਅਤੇ ਖਾਸ ਕਰਕੇ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਵਰਕਰਾਂ ਵੱਲੋਂ ਪੰਜਾਬ ‘ਚ ਉਭਾਰ ਵਿੱਚ ਆਈ ਨਵੀ ਪਾਰਟੀ ਆਮ ਆਦਮੀ ਪਾਰਟੀ ਦੇ ਸਮੱਰਥਕਾਂ ਨੂੰ ਆਨੇ ਬਹਾਨੇ ਤੰਗ ਕੀਤਾ ਜਾ ਰਿਹਾ ਹੈ ਅਤੇ ਕਿਤੇ ਕਿਤੇ ਤਾਂ ਨੌਬਤ ਲੜਾਈ ਝਗੜੇ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਤੱਕ ਆ ਗਈ ਹੈ।

ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਰਾਤ ਆਮ ਆਦਮੀ ਪਾਰਟੀ ਦੇ ਸਮਰਥਕ ਤੇ ਜ਼ਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ’ਤੇ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ।

ਇਸ ਹਮਲੇ ਵਿੱਚ ਸ੍ਰੀ ਕੁੰਭੜਾ ਦੇ ਦੋ ਬੇਟੇ ਮਨਦੀਪ ਸਿੰਘ, ਹਰਦੀਪ ਸਿੰਘ ਤੇ ਇੱਕ ਭਤੀਜੇ ਸੁਰਿੰਦਰ ਸਿੰਘ ਉਰਫ਼ ਮੰਗਾ ਨੂੰ ਵੀ ਸੱਟਾਂ ਲੱਗੀਆਂ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਪੁਲੀਸ ਕਰਮਚਾਰੀਆਂ ਨੇ ਜ਼ਖ਼ਮੀ ਪਿਉ-ਪੁੱਤਾਂ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ।

ਕੁੰਭੜਾ ਨੇ ਦੋਸ਼ ਲਾਇਆ ਕਿ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਨਾਲ ਬਦਸਲੂਕੀ ਕੀਤੀ ਅਤੇ ਜਾਤੀ ਸੂਚਕ ਸ਼ਬਦ ਬੋਲ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਜ਼ਲੀਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ‘ਆਪ’ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵੀ ਕੀਤਾ।

ਅਕਾਲੀ ਸਮਰਥਕ ਉਨ੍ਹਾਂ ਦੀਆਂ ਦੁਕਾਨਾਂ ਅੱਗੇ ਜ਼ਬਰਦਸਤੀ ਰੇਤ ਦੇ ਟਿੱਪਰ ਖਾਲੀ ਕਰ ਰਹੇ ਸਨ। ਕੁੰਭੜਾ ਅਨੁਸਾਰ ਤਰਲੇ ਕੱਢੇ ਕਿ ਉਹ ਇਥੇ ਰੇਤਾ ਨਾ ਸੁੱਟਣ ਪਰ ਉਨ੍ਹਾਂ ਇੱਕ ਨਹੀਂ ਸੁਣੀ ਗਈ। ਉਹ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਪਏ। ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਕੁੰਭੜਾ ਦੇ ਬੇਟੇ ਅਤੇ ਭਤੀਜੇ ਨੇ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਵੀ ਕੁਟਾਪਾ ਚਾੜ੍ਹਿਆ।

ਕੁੰਭੜਾ ਨੇ ਦੱਸਿਆ ਕਿ ਉਹ ਬੜੀ ਮੁਸ਼ਕਿਲ ਨਾਲ ਹਮਲਾਵਰਾਂ ’ਚੋਂ ਛੁੱਟ ਕੇ ਆਪਣੀ ਜਾਨ ਬਚਾਉਣ ਲਈ ਘਰ ਵੱਲ ਦੌੜੇ ਪਰ ਹਮਲਾਵਰ ਵੀ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਘਰ ਵਿੱਚ ਵੜ ਗਏ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਹਿਰ ਢਾਹਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਸਿਆਸੀ ਦਬਾਅ ਪੈਣ ਕਾਰਨ ਹੁਣ ਤੱਕ ਅਕਾਲੀ ਸਮਰਥਕ ਹਮਲਾਵਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: