Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ, ਸੰਗਤ ਵਿੱਚ ਜੰਗਲੇ ਲਾ ਕੇ ਬੈਠਣ ਲੱਗੇ; ਪਛਚਾਤਾਪ ਸਮਾਗਮ ਵਿੱਚ ਸੰਗਤ ਨੇ ਜੰਗਲੇ ਦੇ ਬਾਹਰੋਂ ਟੇਕਿਆ ਮੱਥਾ

ਅਕਾਲੀ, ਸੰਗਤ ਵਿੱਚ ਜੰਗਲੇ ਲਾ ਕੇ ਬੈਠਣ ਲੱਗੇ; ਪਛਚਾਤਾਪ ਸਮਾਗਮ ਵਿੱਚ ਸੰਗਤ ਨੇ ਜੰਗਲੇ ਦੇ ਬਾਹਰੋਂ ਟੇਕਿਆ ਮੱਥਾ

ਐਸ.ਏ.ਐਸ ਨਗਰ: ਅਕਾਲੀ ਦਲ ਬਾਦਲ ਦੇ ਪ੍ਰਧਾਨ ਵੱਲੋਂ ਅਕਾਲੀ ਆਗੂਆਂ ਅਤੇ ਵਰਕਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਜਾਰੀ ਕੀਤੇ ਗਏ ਪਛਚਾਤਾਪ ਸਮਾਗਮ ਕਰਨ ਦੇ ਹੁਕਮਾਂ ਤੇ ਫੁੱਲ ਚੜਾਉਂਦਿਆਂ ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮੁਹਾਲੀ ਵੱਲੋਂ ਫੇਜ਼ 8 ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਖੁੱਲੇ ਪੰਡਾਲ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਛਚਾਤਾਪ ਅਰਦਾਸ ਕੀਤੀ ਗਈ।

ਪ੍ਰੇਮ ਸਿੰਘ ਚੰਦੂਮਾਜਰਾ ਲੋਹੇ ਦੇ ਜੰਗਲੇ ਅੰਦਰੋ ਸੰਬੋਧਨ ਕਰਦੇ ਹੋਏ
ਪ੍ਰੇਮ ਸਿੰਘ ਚੰਦੂਮਾਜਰਾ ਲੋਹੇ ਦੇ ਜੰਗਲੇ ਅੰਦਰੋ ਸੰਬੋਧਨ ਕਰਦੇ ਹੋਏ

ਪਰ ਪੰਥਕ ਆਗੂ ਹੋਣ ਦੇ ਦਾਅਵੇ ਕਰਨ ਵਾਲੇ ਅਕਾਲੀ ਆਗੂਆਂ ਨੂੰ ਸੰਗਤ ਵਿੱਚ ਲੋਹੇ ਦੇ ਜੰਗਲੇ ਲਗਾ ਕੇ ਬੈਠਣਾ ਪਿਆ।ਇਸ ਲੋਹੇ ਦੇ ਜੰਗਲੇ ਅੰਦਰ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਕਾਲੀ ਆਗੂ ਅਤੇ ਅਕਾਲੀ ਦਲ ਦੇ ਸਰਗਰਮ ਵਰਕਰ ਬੈਠੇ ਸਨ ਜਦਕਿ ਬਾਕੀ ਸਾਰੀ ਸੰਗਤ ਜੰਗਲੇ ਤੋਂ ਬਾਹਰ ਬੈਠੀ ਸੀ ’ਤੇ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਵੀ ਜੰਗਲੇ ਦੇ ਬਾਹਰੋਂ ਹੀ ਟੇਕਿਆ ਗਿਆ।

ਸ਼ਮਾਗਮ ਵਿੱਚ ਬੋਲਦਿਆਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਬੇਅਦਬੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੰਮੇਵਾਰ ਲੋਕਾਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਇੱਕ ਗੁਰਦੁਆਰਾ ਸਾਹਿਬ ’ਤੇ ਇੱਕ ਸ਼ਮਸ਼ਾਨਘਾਟ ਹੀ ਬਣਾਇਆ ਅਤੇ ਗੁਰੂ ਘਰਾਂ ਵਿੱਚ ਗ੍ਰੰਥੀ, ਕਥਾਵਾਚਕ ਜਾ ਪ੍ਰਬੰਧਕ ਨਿਯੁਕਤ ਕਰਨ ਤੋਂ ਪਹਿਲਾਂ ਉਸ ਦੀ ਚੰਗੀ ਤਰ੍ਹਾਂ ਪੜਤਾਲ ਯਕੀਨੀ ਬਣਾਈ ਜਾਵੇ।

ਇਸ ਤੋਂ ਇਲਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਮਨਜੋਤ ਕੌਰ ਰਾਮੂਵਾਲੀਆ ਨੇ ਵੀ ਸੰਗਤਾਂ ਨਾਲ ਵੀਚਾਰ ਸਾਂਝੇ ਕੀਤੇ।

ਇਸ ਮੌਕੇ ਐਸਜੀਪੀਸੀ ਮੈਂਬਰ ਨਿਰਮਲ ਸਿੰਘ ਜੌਲਾਂ, ਚਰਨਜੀਤ ਸਿੰਘ ਕਾਲੇਵਾਲ ਤੇ ਅਮਰਜੀਤ ਸਿੰਘ ਖੇੜਾ ਅਤੇ ਹੋਰ ਅਕਾਲੀ ਵਰਕਰ ਵੀ ਹਾਜਿਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: