Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵਿੱਤੀ ਐਮਰਜੇਂਸੀ ਵਿੱਚ ਝੋਂਕਿਆ ਪੰਜਾਬ: ਆਪ

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵਿੱਤੀ ਐਮਰਜੇਂਸੀ ਵਿੱਚ ਝੋਂਕਿਆ ਪੰਜਾਬ: ਆਪ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਨੂੰ ਵਿੱਤੀ ਐਮਰਜੇਂਸੀ ਵਿਚ ਝੋਕ ਦਿੱਤਾ ਹੈ। ‘ਆਪ’ ਵਲੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਪੰਜਾਬ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਦੇ ਵਾਅਦੇ ਕੀਤੇ ਸਨ ਪਰੰਤੂ ਆਪਣੇ 10 ਮਹੀਨਿਆਂ ਦੇ ਨਖਿਧੱ ਕਾਰਜਕਾਲ ਕਾਰਨ ਅੱਜ ਪੰਜਾਬ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਕਰ ਦਿੱਤੀ ਹੈ, ਜਿਸਦਾ ਮੁੱਲ ਸੂਬੇ ਦੇ ਹਰ ਇਕ ਵਰਗ ਨੂੰ ਚੁਕਾਉਣਾ ਪੈ ਰਿਹਾ ਹੈ ।

Aman-Arora-and-Caprtain-Amarinderਅਮਨ ਅਰੋੜਾ ਨੇ ਕਿਹਾ ਕਿ ਵਿੱਤੀ ਐਮਰਜੇਂਸੀ ਦੀ ਬਦੌਲਤ ਸਰਕਾਰੀ ਸਕੂਲਾਂ ਵਿੱਚ ਜਰੂਰਤਮੰਦ ਬੱਚਿਆਂ ਨੂੰ ਨਾ ਤਾਂ ਸਰਦੀ ਦੀ ਵਰਦੀ ਅਤੇ ਨਾ ਹੀ ਕਿਤਾਬਾਂ ਮਿਲੀਆਂ ਹਨ, ਜਦਕਿ ਹੁਣ ਕੜਾਕੇ ਦੀ ਸਰਦੀ ਪੈ ਰਹੀ ਹੈ ਅਤੇ ਚਾਲੂ ਅਕਾਦਮਿਕ ਸ਼ੈਸਨ ਖਤਮ ਹੋਣ ਕਿਨਾਰੇ ਹੈ। ਚੋਣਾਂ ਵਿੱਚ 2500 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਂਸ਼ਨ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਬਜੁਰਗਾਂ, ਅਪਾਹਿਜਾਂ ਅਤੇ ਵਿਧਾਵਾਵਾਂ ਨੂੰ ਪਿਛਲੇ 8 ਮਹੀਨਿਆਂ ਤੋਂ 500 ਰੁਪਏ ਮਹੀਨਾਵਰ ਪੈਂਸ਼ਨ ਵੀ ਨਹੀਂ ਦਿੱਤੀ । ਸਰਕਾਰੀ ਅਤੇ ਅਰਧ-ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ, ਅਧਿਆਪਕਾਂ ਅਤੇ ਸਿਹਤ ਵਿਭਾਗ ਨਾਲ ਸਬੰਧਤ ਕਈ ਸ਼੍ਰੇਣੀਆਂ ਦੇ ਕਰਮਚਾਰੀਆਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲ ਰਹੀ। ਯੂਨੀਵਰਸਿਟੀਆਂ ਲੈ ਕੇ ਰਾਸ਼ਟਰੀ ਮਿਡਲ ਸਕੂਲ ਸਿੱਖਿਆ ਅਭਿਆਨ ਦੇ ਅਧਿਆਪਕਾਂ ਅਤੇ ਸਿਹਤ ਵਿਭਾਗ ਨਾਲ ਸੰਬੰਧਤ ਕਈ ਵਰਗਾਂ ਦੇ ਕਮਰਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ। ਤਕਨੀਕੀ ਸਿੱਖਿਆ ਵਿਭਾਗ ਦੇ ਕਰਮਚਾਰੀ ਅਤੇ ਅਧਿਆਪਕਾਂ ਨੂੰ ਤਨਖਾਹ ਨਾ ਮਿਲਣ ਕਾਰਨ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਚੁੱਕੇ ਹਨ। ਹੋਰ ਤਾਂ ਹੋਰ ਕਰਮਚਾਰੀਆਂ ਨੂੰ ਤਨਖਾਹ ਲੈਣ ਲਈ ਅਦਾਲਤਾਂ ਵਿੱਚ ਗੁਹਾਰ ਲਗਾਉਣੀ ਪੈ ਰਹੀ ਹੈ। ਸਭ ਤੋਂ ਘੱਟ ਤਨਖਾਹ ਲੈਣ ਵਾਲੇ ਮਿਡ-ਡੇ-ਮੀਲ ਕੁਕ ਸਟਾਫ ਨੂੰ ਵੀ 2-3 ਮਹੀਨਿਆਂ ਤੋਂ ਕੋਈ ਪੈਸਾ ਨਹੀਂ ਮਿਲ ਰਿਹਾ, ਜਦੋਂ ਕਿ ਆਪਣੇ ਮਿਹਨਤਾਨੇ ਵਿੱਚ ਵਾਧੇ ਲਈ ਉਹ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਸੇਵਾਮੁਕਤ ਕਰਮਚਾਰੀਆਂ ਦੀ ਨੂੰ ਸੇਵਾਮੁਕਤੀ ਲਾਭ ਅਤੇ ਪੈਂਸ਼ਨ ਪੰਜ-ਪੰਜ ਮਹੀਨੀਆਂ ਤੋਂ ਲਟਕੀ ਹੋਈ ਹੈ। ਸੁਵਿਧਾ ਅਤੇ ਸਾਂਝ ਕੇਂਦਰਾਂ ਦਾ ਸਟਾਫ ਤਨਖਾਹ ਲਈ ਸਰਕਾਰ ਅਤੇ ਠੇਕੇਦਾਰਾਂ ਦੇ ਵਿੱਚ ਮਹੀਨਿਆਂ ਤੋਂ ਭਟਕ ਰਿਹਾ ਹੈ। ਇੰਨਾਂ ਹੀ ਨਹੀਂ ਕੈਪਟਨ ਸਰਕਾਰ ਦੇ ਤਾਜ਼ਾ ਦਿਸ਼ਾ ਨਿਰਦੇਸ਼ ਜਾਰੀ ਕਰਕੇ ਆਪਣੇ ਵਿਭਾਗੀ ਮੁਖੀਆਂ ਨੂੰ ਅਗਲੇ ਵਿੱਤੀ ਸਾਲ ਨਾਲ ਸਬੰਧਤ ਨਵੇਂ ਵਿਕਾਸ ਕਾਰਜ ਉੱਤੇ ਰੋਕ ਦੇ ਨਾਲ-ਨਾਲ ਅਨੁਮਾਨ ਭੇਜਣ ਉੱਤੇ ਵੀ ਪਬੰਦੀ ਲਗਾ ਦਿੱਤੀ ਗਈ ਹੈ। ਸੂਬੇ ਦੀਆਂ ਲਿੰਕ ਸੜਕਾਂ ਦਾ ਬਹੁਤ ਹੀ ਬੁਰਾ ਹਾਲ ਹੈ ਜਿਸ ਕਾਰਨ ਆਏ ਦਿਨ ਸੜਕ ਹਾਦਸੇ ਹੋ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਵਿੱਤੀ ਤੌਰ ਉੱਤੇ ਕੰਗਾਲ ਕਰਨ ਲਈ ਸੂਬੇ ਦੀ ਜਨਤਾ ਅਕਾਲੀ – ਭਾਜਪਾ ਗਠਜੋੜ ਨੂੰ ਕਦੇ ਮੁਆਫ ਨਹੀਂ ਕਰੇਗੀ, ਪਰੰਤੂ ਕੈਪਟਨ ਅਮਰਿੰਦਰ ਸਿੰਘ ਵਰਤਮਾਨ ਵਿੱਤੀ ਸੰਕਟ ਲਈ ਸਿਰਫ ਬਾਦਲਾਂ ਨੂੰ ਕੋਸਕੇ ਆਪਣੀ ਜਿੰਮੇਦਾਰੀ ਅਤੇ ਜਬਾਵਦੇਹੀ ਤੋਂ ਨਹੀਂ ਭੱਜ ਸਕਦੇ। ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੰਜਾਬ ਦੇ ਇਤਹਾਸ ਦੀ ਸਭ ਤੋਂ ਬੇਕਾਰ ਅਤੇ ਧੋਖੇਬਾਜ ਸਰਕਾਰ ਸਾਬਤ ਹੋਈ ਹੈ, ਕਿਉਂਕਿ ਕੈਪਟਨ ਸਰਕਾਰ ਨੇ ਕਿਸਾਨਾਂ-ਖੇਤ ਮਜਦੂਰਾਂ, ਬੇਰੋਜਗਾਰਾਂ ਅਤੇ ਬਜੁਰਗਾਂ ਨਾਲ ਚੋਣਾਂ ਦੌਰਾਨ ਕੀਤੇ ਹੋਏ ਵਾਅਦੇ ਨੂੰ ਲਾਗੂ ਕਰਨ ਤੋਂ ਮੁੱਕਰ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: