Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਰ. ਐਸ. ਐਸ ਦੀਆਂ ਸਿੱਖ ਵਿਰੋਧੀ ਟਿੱਪਣੀਆਂ ਦਾ ਤਿੱਖਾ ਵਿਰੋਧ

ਆਰ. ਐਸ. ਐਸ ਦੀਆਂ ਸਿੱਖ ਵਿਰੋਧੀ ਟਿੱਪਣੀਆਂ ਦਾ ਤਿੱਖਾ ਵਿਰੋਧ

ਅੰਮ੍ਰਿਤਸਰ/ਲੁਧਿਆਣਾ (23 ਜਨਵਰੀ, 2010):ਸਿੱਖ ਇਕ ਵੱਖਰੀ ਕੌਮ ਹੈ, ਜਿਸ ਦੀ ਵਿੱਲਖਣ ਪਹਿਚਾਣ ਤੇ ਸ਼ਾਨਾਮੱਤਾ ਇਤਿਹਾਸ ਹੈ। ਆਰ. ਐਸ. ਐਸ. ਦੀਆਂ ਟਿੱਪਣੀਆਂ ਸਿੱਖ ਧਰਮ ’ਚ ਦਖ਼ਲਅੰਦਾਜ਼ੀ ਤੇ ਸਿੱਖੀ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਇਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਤੇ ਰੋਹ ਹੈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਿੰਦੂ ਜਥੇਬੰਦੀ ਆਰ. ਐਸ. ਐਸ. ਵੱਲੋਂ ਸਿੱਖ ਧਰਮ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਘ ਪਰਿਵਾਰ ਦੇ ਪ੍ਰਚਾਰਕ ਡਾ: ਰਮਾ ਕਾਂਤ ਤਿਵਾੜੀ ਵੱਲੋਂ ਸਿੱਖ ਧਰਮ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਬੜੀ ਗੰਭੀਰਤਾ ਨਾਲ ਲਿਆ ਹੈ। ਸਿੰਘ ਸਾਹਿਬ ਨੇ ਸੰਘ ਪਰਿਵਾਰ ਦੇ ਪ੍ਰਚਾਰਕ ਤਿਵਾੜੀ ਨੂੰ ਇਸ ਕੀਤੀ ਗਈ ਬੱਜਰ ਗਲਤੀ ਦੀ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ।

ਇਸ ਮਾਮਲੇ ’ਚ ਦਲ ਖ਼ਾਲਸਾ ਤੇ ਸ਼੍ਰੋਮਣੀ ਪੰਥਕ ਕੌਂਸਲ ਨੇ ਆਰ. ਐਸ. ਐਸ. ਦੀਆਂ ਸਿੱਖ ਧਰਮ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਦੱਸਿਆ ਹੈ। ਦਖ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਨੇ ਸੰਘ ਪਰਿਵਾਰ ਵੱਲੋਂ ਆਪਣੀ ਵੈਬਸਾਈਟ ’ਤੇ ਸਿੱਖ ਧਰਮ ਨੂੰ ਹਿੰਦੂ ਧਰਮ ਦਾ ਅੰਗ ਦੱਸਣ, ਸ੍ਰੀ ਗੁਰੂ ਰਾਮਦਾਸ ਦੇ ਲੰਗਰ ਅਤੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆ ਬਾਰੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਤਿੱਖਾ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਪੰਥਕ ਦਲ ਨੇ ਸੰਘ ਪਰਿਵਾਰ ਨੇ ਇਨ੍ਹਾਂ ਟਿੱਪਣੀਆਂ ਨੂੰ ਮੰਦ ਭਾਗਾ ਅਤੇ ਸਿੱਖ ਪੰਥ ਦੀ ਸਿਧਾਂਤਕ ਪ੍ਰਭੂ ਸੱਤਾ, ਅੱਡਰੀ ਤੇ ਨਿਆਰੀ ਹਸਤੀ ’ਤੇ ਚੋਟ ਕਰਾਰ ਦਿੱਤਾ ਹੈ। ਸ਼੍ਰੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਸ. ਮਨਜੀਤ ਸਿੰਘ ਕਲਕੱਤਾ ਨੇ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਮਾਮਲੇ ਵਿੱਚ ਤੁਰੰਤ ਆਦੇਸ਼ ਜਾਰੀ ਕਰਨ।

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਸੰਘ ਪਰਿਵਾਰ ਦੀਆਂ ਅੱਖਾਂ ’ਚ ਸਿੱਖ ਕੌਮ ਪਿਛਲੇ ਲੰਬੇ ਅਰਸੇ ਤੋਂ ਰੜਕਣ ਕਾਰਨ ਉਹ ਸਿੱਖਾਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ ਕਰ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੀ ਚਮਕ ਅਤੇ ਮਹਤੱਤਾ ਗੁਆ ਚੁੱਕੀ ਹੈ ਅਤੇ ਹੁਣ ਉਹ ਦਿਨ-ਪ੍ਰਤੀ-ਦਿਨ ਖੁਰ ਰਹੀ ਹੈ
ਦਲ ਖਾਲਸਾ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ, ਪਿਛਲ਼ੇ ਸਮੇ ਅੰਦਰ ਹੋਏ ਫਰਜ਼ੀ ਮੁਕਾਬਲੇ, ਜਬਰੀ ਲਾਪਤਾ ਕਰਨ, ਕਾਲੇ ਕਾਨੂੰਨ ਅਤੇ ਹਿਰਾਸਤ
ਦਲ ਖਾਲਸਾ ਨੇ ਦਲਿਤਾਂ ਅਤੇ ਹੋਰਨਾਂ ਘੱਟ-ਗਿਣਤੀਆਂ ਨਾਲ ਮਿਲ ਕੇ ਕੰਮ ਕਰਨ ਨੂੰ ਤਰਜੀਹ ਦਿੰਦੇ ਹੋਏ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਅਤੇ ਉਸਦੇ ਘੇਰੇ ਨੂੰ ਵਿਸ਼ਾਲ ਕਰਨ ਦਾ ਫੈਸਲਾ ਲਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: