ਨਵੀਂ ਦਿੱਲੀ,( 20 ਮਈ 2014): ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਛੱਡਕੇ ਦਿੱਲੀ ਵਿੱਚ ਅਤੇ
ਸਮੁੱਚੇ ਭਾਰਤ ਵਿੱਚ ਅਸਫਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਦਿੱਲੀ ਵਿੱਚ ਮੁੜ ਤੋਂ ਸਰਕਾਰ ਬਣਾਉਣ ਲਈ ਤਿਆਰ ਹੈ ਅਤੇ ਇਸ ਬਾਰੇ ਦਿੱਲੀ ਦੀ ਜਨਤਾ ਦੀ ਰਾਏ ਲਈ ਜਾਵੇਗੀ ।
ਇਸ ਸਬੰਧ ਵਿੱਚ ਅੱਜ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਉਪ ਰਾਜਪਾਲ ਜਨਾਬ ਨਜ਼ੀਬ ਜੰਗ ਨਾਲ ਮੁਲਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਉਣ ਲਈ ਤਿਆਰ ਹੈ, ਇਸ ਲਈ ਵਿਧਾਨ ਸਭਾ ਭੰਗ ਨਾ ਕੀਤੀ ਜਾਵੇ ।
ਪੰਜਾਬੀ ਅਖਬਾਰ ਅਜੀਤ ਅਨੁਸਾਰ ਉਨ੍ਹਾਂ ਨੇ ਉਪ ਰਾਜਪਾਲ ਨਜ਼ੀਬ ਜੰਗ ਨੂੰ ਆਮ ਆਦਮੀ ਪਾਰਟੀ ਦੀ ਇੱਕ ਚਿੱਠੀ ਵੀ ਸੌਪੀ ਜਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਇਸ ਸਬੰਧ ਵਿੰਚ ਲੋਕਾਂ ਦੀ ਰਾਏ ਲੈਣ ਲਈ ਮੀਟਿੰਗਾਂ ਕਰੇਗੀ ਙ ਦੂਜੇ ਪਾਸੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ: ਅਰਵਿੰਦਰ ਸਿੰਘ ਲਵਲੀ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਬਣਾਉਣ ਲਈ ਕਿਸੇ ਵੀ ਹਾਲਤ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਨਹੀਂ ਦੇਵੇਗੀ ।