Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

6 ਮਹੀਨੇ ‘ਚ ਮੈਨੂੰ ਗ੍ਰਿਫਤਾਰ ਕਰੇ ਮਜੀਠੀਆ ਨਹੀਂ ਤਾਂ ਉਸ ਤੋਂ ਬਾਅਦ ਮੈਂ ਉਸਨੂੰ ਕਰਾਂਗਾ: ਕੇਜਰੀਵਾਲ

6 ਮਹੀਨੇ ‘ਚ ਮੈਨੂੰ ਗ੍ਰਿਫਤਾਰ ਕਰੇ ਮਜੀਠੀਆ ਨਹੀਂ ਤਾਂ ਉਸ ਤੋਂ ਬਾਅਦ ਮੈਂ ਉਸਨੂੰ ਕਰਾਂਗਾ: ਕੇਜਰੀਵਾਲ

ਸਬੰਧਤ ਵੀਡੀਓ: 

ਚੰਡੀਗੜ੍ਹ/ ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਖੁੱਲੀ ਲਲਕਾਰ ਦਿੰਦੇ ਹੋਏ ਕਿਹਾ ਹੈ ਕਿ 6 ਮਹੀਨੇ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਨਸ਼ਾ ਤਸਕਰਾਂ ਦੇ ‘ਸਰਗਨਾ’ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸਰਕਟ ਹਾਉਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਆਪਣੇ ਸਮਰਥੱਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੇ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ, ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੋਪੁਰ, ਸੰਸਦ ਭਗਵੰਤ ਮਾਨ ਅਤੇ ਹੋਰ ਉੱਘੇ ਆਗੂ ਮੌਜੂਦ ਸਨ।

Arvind-Kejriwal-addressing-the-gathering-outside-Amritsar-court
ਸਮਰਥਕਾਂ ਦੇ ਇਕੱਠ ਨੂੰ ਸੰਬੋਧਿਤ ਹੁੰਦੇ ਹੋਏ ਅਰਵਿੰਦ ਕੇਜਰੀਵਾਲ

ਇਸ ਦੌਰਾਨ ਆਪਣੇ ਤਿੱਖੇ ਭਾਸ਼ਣ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਬਿਕਰਮ ਸਿੰਘ ਮਜੀਠੀਆ ਦੇ ਕੋਲ ਕੇਵਲ 6 ਮਹੀਨੇ ਰਹਿ ਗਏ ਹਨ। ਇਨ੍ਹਾਂ 6 ਮਹੀਨੀਆਂ ਵਿੱਚ ਜੇਕਰ ਮਜੀਠੀਆ ਸਾਨੂੰ ਗ੍ਰਿਫਤਾਰ ਕਰਨ ਦਾ ਦਮ ਰਖਦਾ ਹੈ ਤਾਂ ਗ੍ਰਿਫਤਾਰ ਕਰ ਲਵੇ, ਨਹੀਂ ਤਾਂ 6 ਮਹੀਨੇ ਬਾਅਦ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਸਰਕਾਰ ਬਣਦੇ ਹੀ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਸਾਲਾਖਾਂ ਦੇ ਪਿੱਛੇ ਸੁੱਟਿਆ ਜਾਵੇਗਾ।’

A-view-of-gathering-of-AAP-supporters-outside-Amritsar-Court
ਅੰਮ੍ਰਿਤਸਰ ਅਦਾਤਲ ਦੇ ਬਾਹਰ ‘ਆਪ’ ਸਮਰਥਕਾਂ ਦਾ ਇਕੱਠ

ਅਰਵਿੰਦ ਕੇਜਰੀਵਾਲ ਨੇ ਕਿਹਾ, ‘ਆਪਣੇ ਕੁਸ਼ਾਸਨ ਦੌਰਾਨ ਬਾਦਲਾਂ ਅਤੇ ਮਜੀਠੀਏ ਨੇ ਘਰ-ਘਰ ਨਸ਼ਾ ਪਹੁੰਚਾ ਦਿੱਤਾ ਹੈ। ਨੌਜਵਾਨ ਵਰਗ ਨੂੰ ਬਰਬਾਦ ਕਰਨ ਲਈ ਆਪਣੇ ਵੱਲੋਂ ਕੋਈ ਕਸਰ ਨਹੀਂ ਛੱਡੀ। ਉਪਰੋਂ ਜੋ ਵੀ ਇਨ੍ਹਾਂ ਦੇ ਨਸ਼ੇ ਦੇ ਕਾਲੇ ਕਾਰੋਬਾਰ ਦੇ ਖਿਲਾਫ ਅਵਾਜ਼ ਚੁੱਕਣ ਦੀ ਕੋਸ਼ਿਸ਼ ਕਰਦਾ ਹੈ, ਉਸ ਉੱਤੇ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ, ਡਰਾਇਆ ਜਾਂਦਾ ਹੈ। ਜੇਕਰ ਬਤੌਰ ਮੁੱਖ ਮੰਤਰੀ ਮੇਰੇ ਉੱਤੇ ਕੇਸ ਕਰ ਸਕਦੇ ਹਨ ਤਾਂ ਪੰਜਾਬ ਵਿੱਚ ਆਮ ਆਦਮੀ ਦਾ ਕੀ ਹਾਲ ਹੋਵੇਗਾ? ਪਰੰਤੂ ਪੰਜਾਬ ਭਰ ਵਿੱਚ ਮਜੀਠੀਆ ਨੂੰ ਡਰਗ ਤਸਕਰਾਂ ਦਾ ਸਰਦਾਰ ਦੱਸਣ ਵਾਲੇ ਹੋਰਡਿੰਗਸ, ਬੈਨਰ ਅਤੇ ਬੋਰਡਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਪੰਜਾਬ ਦੇ ਲੋਕ ਬਾਦਲਾਂ ਅਤੇ ਮਜੀਠੀਏ ਤੋਂ ਡਰਨ ਵਾਲੇ ਨਹੀਂ ਹਨ।’

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: