Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਲਜੀਤ ਸਿੰਘ

ਪਟਿਆਲਾ (14 ਜੁਲਾਈ, 2012): ਪਾਣੀ ਵਸੀਲਿਆਂ ਬਾਰੇ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਉਸ ਬਿਆਨ ਉੱਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕਰੜੀ ਵਿਰੋਧਤਾ ਜਤਾਈ ਹੈ ਜਿਸ ਰਾਹੀਂ ਇਹ ਸੁਝਾਇਆ ਗਿਆ ਹੈ ਕਿ ਪਾਣੀ ਤੇ ਇਸ ਨਾਲ ਸੰਬੰਧਤ ਮਾਮਲਿਆਂ ਨੂੰ “ਸੂਬਿਆਂ ਦੀ ਸੂਚੀ” ਵਿਚੋਂ ਕੱਢ ਕੇ “ਸਾਂਝੀ ਸੂਚੀ” ਵਿਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ। ਕੇਂਦਰੀ ਮੰਤਰੀ ਨੇ ਆਪਣੇ ਬਿਆਨ ਵਿਚ ਪਾਣੀਆਂ ਉੱਤੇ ਕੇਂਦਰ ਦਾ ਕਬਜ਼ਾ ਜਮਾਉਣ ਲਈ ਸੰਵਿਧਾਨ ਨੂੰ ਵੀ ਬਦਲ ਦੇਣ ਦੀ ਗੱਲ ਕਹੀ ਹੈ।
ਸੈਨ ਫਰਾਂਸਿਸਕੋ (ਬਲਵਿੰਦਰਪਾਲ ਸਿੰਘ ਖ਼ਾਲਸਾ)- ਮਨੁੱਖਤਾ ਦੀ ਘੋਰ ਦੁਸ਼ਮਣ ਭਾਰਤ ਸਰਕਾਰ ਤੇ ਇਸਦੀ ਦਹਿਸ਼ਤਗਰਦ ਫੌਜ ਦੁਆਰਾ ਸਿੱਖ ਕੌਮ ਉਤੇ ਜੂਨ 1984 ਵਿਚ ਕੀਤੇ ਹਮਲੇ ਦੀ ਦਰਿੰਦਗੀ ਦੀਆਂ ਭਿਆਨਕ ਯਾਦਾਂ ਦੇ ਜ਼ਖ਼ਮ 28 ਸਾਲਾਂ ਬਾਦ ਵੀ ਰਿਸ ਰਹੇ ਹਨ। ਜੂਨ ਦਾ ਮਹੀਨਾ ਆਉਂਦਿਆਂ ਹੀ ਇਹ ਗੁੱਸਾ ਵਿਰੋਧ ਬਣ ਕੇ ਨਾਹਰਿਆਂ, ਜੈਕਾਰਿਆਂ ਅਤੇ ਰੋਸ ਦੇ ਪ੍ਰਗਟਾਵੇ ਵਜੋਂ ਬਾਹਰ ਆਉਂਦਾ ਹੈ। ਇਹ ਮੁਜ਼ਾਹਰੇ ਕੈਨੇਡਾ, ਇੰਗਲੈਂਡ, ਜਰਮਨੀ ਤੇ ਹੋਰ ਯੌਰਪੀ ਮੁਲਕਾਂ ਵਿਚ ਹੁੰਦੇ ਹਨ। ਅਮਰੀਕਾ ਵਿਚ ਇਹ ਮੁਜ਼ਾਹਰੇ ਨਿਊਯਾਰਕ, ਵਾਸ਼ਿੰਗਟਨ ਡੀ.ਸੀ. ਤੇ ਸੈਨ ਫਰਾਂਸਿਸਕੋ ਵਿਖੇ ਹੁੰਦੇ ਹਨ। ਸੈਨ ਫਰਾਂਸਿਸਕੋ ਦੇ ਇਸ ਵਾਰ ਦੇ ਮੁਜ਼ਾਹਰੇ ਨੂੰ ਲਾਮਬੰਦ ਕਰਨ ਵਿਚ ਯੂਨੀਵਰਸਿਟੀ ਆਫ ਕੈਲੇਫੋਰਨੀਆ ਦੀ ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੂਰੀ ਮਿਹਨਤ ਕੀਤੀ,
ਚੰਡੀਗੜ੍ਹ, ਪੰਜਾਬ (17 ਮਈ, 2012): 29 ਮਾਰਚ ਨੂੰ ਗੁਰਦਾਸਪੁਰ ਵਿਖੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਜਸਪਾਲ ਸਿੰਘ ਦੀ ਮੌਤ ਸਬੰਧੀ ਚੰਡੀਗੜ੍ਹ ਵਿਖੇ ਤੱਥ ਖੋਜ ਰਿਪੋਰਟ ਜਾਰੀ ਕਰਦਿਆਂ ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਬੀਤੇ ਦਿਨ (16 ਮਈ, 2012 ਨੂੰ) ਇਹ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਇਨਸਾਫ਼ ਕਰਨ ਦੀ ਥਾਂ ਪੁਲਿਸ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ।
ਸ਼੍ਰੀ ਅਨੰਦਪੁਰ ਸਾਹਿਬ/ਸ਼੍ਰੀ ਅੰਮ੍ਰਿਤਸਰ, ਪੰਜਾਬ (ਸਿੱਖ ਸਿਆਸਤ - 4 ਅਪ੍ਰੈਲ, 2012): ਬੀਤੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਇਕ ਅਹਿਮ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੇਂਦਰੀ ਕਮੇਟੀ ਨੇ ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ ਯਾਦਗਾਰ ਉਸਾਰਣ ਦਾ ਫੈਸਲਾ ਲਿਆ ਹੈ। ਉਂਝ ਅਜਿਹਾ ਫੈਸਲਾ ਬੀਬੀ ਜਗੀਰ ਕੌਰ ਦੇ ਪ੍ਰਧਾਨਗੀ ਕਾਲ ਸਮੇਂ ਵੀ ਲਿਆ ਗਿਆ ਸੀ ਪਰ ਬਾਅਦ ਵਿਚ ਉਸ ਉੱਤੇ ਅਮਲੀ ਕਾਰਵਾਈ ਨਹੀਂ ਸੀ ਹੋ ਸਕੀ।
ਚੰਡੀਗੜ੍ਹ, (26 ਅਪ੍ਰੈਲ 2012): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰਮੁਹੰਮਦ) ਅਤੇ ਸਿਖਸ ਫਾਰ ਜਸਟਿਸ ਨੇ ਮੰਗ ਕੀਤੀ ਹੈ ਕਿ ਗੁਰਚਰਨ ਸਿੰਘ ਰਿਸ਼ੀ, ਸੰਤੋਖ ਸਿੰਘ ਅਤੇ ਸੋਹਨ ਸਿੰਘ ਕੋਹਲੀ ਦੇ ਕਤਲਾਂ ਵਿਚ ਨਿਭਾਈ ਭੂਮਿਕਾ ਲਈ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਖਿਲਾਫ ਸੀ ਬੀ ਆਈ ਨੂੰ ਕਤਲ ਦਾ ਇਕ ਹੋਰ ਕੇਸ ਦਰਜ ਕਰਨਾ ਚਾਹੀਦਾ ਹੈ। 01 ਨਵੰਬਰ 1984 ਨੂੰ ਗੁਲਾਬ ਬਾਗ ਕਾਲੋਨੀ, ਪਿੰਡ ਨਵਾਦਾ ਨਜਫਗੜ੍ਹ ਨਵੀਂ ਦਿੱਲੀ ਦੇ ਵਾਸੀ ਰਿਸ਼ੀ ਨੂੰ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਭੜਕਾਈ ਹੋਈ ਭੀੜ ਨੇ ਇਕ ਸੜਦੇ ਹੋਏ ਟਰੱਕ ਵਿਚ ਸੁੱਟ ਦਿੱਤਾ ਸੀ। ਬੁਰੀ ਤਰਾਂ ਸੜ ਜਾਣ ਕਾਰਨ ਰਿਸ਼ੀ 25 ਸਾਲ ਤਕ ਮੰਜੇ ’ਤੇ ਪਿਆ ਰਿਹਾ ਤੇ ਆਖਿਰ ਫਰਵਰੀ 2009 ਨੂੰ ਦਸ ਤੋੜ ਗਿਆ। ਇਸੇ ਤਰਾਂ ਰਿਸ਼ੀ ਦੇ ਘਰ ’ਤੇ ਕੀਤੇ ਹਮਲੇ ਦੌਰਾਨ ਉਸ ਨੂੰ ਮਿਲਣ ਆਏ ਬੁਲੰਦਸ਼ਹਿਰ ਯੂ ਪੀ ਦੇ ਉਸ ਦੇ ਚਾਚਾ ਸੰਤੋਖ ਸਿੰਘ ਨੂੰ ਵੀ ਮਾਰ ਦਿੱਤਾ ਗਿਆ ਸੀ।
ਸਾਊਥਾਲ-(25 ਮਾਰਚ,ਸਰਬਜੀਤ ਸਿੰਘ ਬਨੂੜ)-ਇੰਗਲੈਂਡ ਅਤੇ ਯੂਰਪ ਦੇ ਗੁਰਦਵਾਰਿਆਂ ਦੀ ਸਭ ਤੋਂ ਸਾਂਝੀ ਸਟੇਜ ਗੁਰਦਵਾਰਾ ਸ੍ਰੀ ਗੁਰੁ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸੋਚ ਨੂੰ ਪੂਰਨ ਤੋਰ ਤੇ ਸਮਰਪਤਿ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਹੀ ਸਿੱਖਾਂ ਨੇ ਸਿ਼ਕਰਤ ਕਰਕੇ ਹਿੰਦੋਸਤਾਨ ਦੀ ਜੇਲ ਅੰਦਰ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸੋਚ ਤੇ ਪਹਿਰਾ ਦਿੰਦਿਆ ਨਗਰ ਕੀਰਤਨ ਨੂੰ ਇਕ ਲਹਿਰ ਦਾ ਰੂਪ ਦੇ ਦਿੱਤਾ ਗਿਆ।ਯੂ.ਕੇ ਦੇ ਸੰਸਦ ਮੈਬਰਾਂ, ਮੇਅਰਾਂ ਨੇ ਭਾਈ ਰਾਜੋਆਣਾ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰ ਕੇ ਹਿੰਦੋਸਤਾਨ ਸਰਕਾਰ ਵਲੋਂ ਦਿੱਤੀ ਜਾ ਰਹੀ ਫ਼ਾਂਸੀਂ ਨੂੰ ਮੁੱਢੋਂ ਰੱਦ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਗਈ। ਨਗਰ ਕੀਰਤਨ ਸਬਦ ਗੁਰੁ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ, ਪੰਜ ਨਿਸ਼ਾਨਚੀਆਂ ਦੀ ਅਗਵਾਈ ਵਿਚ ਹੈਵਲੋਕ ਰੋਡ ਤੋਂ ਹੁੰਦਾ ਹੋਇਆ ਕਿੰਗ ਸਟਰੀਟ, ਸਾਊਥ ਰੋਡ, ਸਾਊਥਾਲ ਬ੍ਰਰੋਡਵੈਅ, ਔਕਸਬ੍ਰਿਜ਼ ਰੋਡ ਤੇ ਹੁੰਦਾ ਹੋਇਆ ਪਾਰਕ ਐਵਨਿਊਂ ਗੁਰਦਵਾਰਾ ਸਾਹਿਬ ਵਿਖੇ ਸਾਮੀਂ ਪੰਜ ਵਜੇ ਸਮਾਪਤ ਹੋਇਆ। ਨਗਰ ਕੀਰਤਨ ਦੀ ਆਰਭੰਤਾ ਦੀ
ਚੰਡੀਗੜ੍ਹ, (25 ਮਾਰਚ, 2012): ਪੰਜਾਬ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਚੰਡੀਗੜ੍ਹ ਦੇ ਵਧੀਕ ਸੈਸ਼ਨ ਜੱਜ ਵੱਲੋਂ 31 ਮਾਰਚ ਨੂੰ ਫ਼ਾਂਸੀ ਦੇਣ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਪਟਿਆਲਾ ਸੈਂਟਰਲ ਜੇਲ੍ਹ ਦੇ ਸੁਪਰਡੈਂਟ ਰਾਹੀਂ ਉਕਤ ਵਾਰੰਟ ਚੰਡੀਗੜ੍ਹ ਦੀ ਅਦਾਲਤ ਨੂੰ ਵਾਪਸ ਭੇਜ ਦਿੱਤੇ ਗਏ ਹਨ। ਚੰਡੀਗੜ੍ਹ ਦੀ ਵਧੀਕ ਸੈਸ਼ਨ ਜੱਜ ਸ੍ਰੀਮਤੀ ਸ਼ਾਲੀਨੀ ਸਿੰਘ ਨਾਗਪਾਲ ਦੀ ਅਦਾਲਤ ਨੂੰ ਭੇਜੇ ਗਏ 11 ਸਫ਼ਿਆਂ ਦੇ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਭਾਈ ਰਾਜੋਆਣਾ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਅਜੇ ਫ਼ਾਂਸੀ ਦਿੱਤੀ ਹੀ ਨਹੀਂ ਜਾ ਸਕਦੀ, ਕਿਉਂਕਿ ਉਨ੍ਹਾਂ ਦੇ ਨਾਲ ਕੇਸ ਵਿਚਲੇ ਦੂਸਰੇ ਦੋਸ਼ੀ ਲਖਵਿੰਦਰ ਸਿੰਘ ਲੱਖਾ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਪਟੀਸ਼ਨਾਂ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹਨ।
ਅੱਜ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਚੋਂ ਸਿੱਖ ਆਗੂ ਭਾਈ ਦਲਜੀਤ ਸਿੰਘ ਜੀ ਦੀ ਰਿਹਾਈ ਮੌਕੇ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਭਾਈ ਦਲਜੀਤ ਸਿੰਘ ਦਾ ਇਕ ਸੰਦੇਸ਼ ਜਾਰੀ ਕੀਤਾ ਗਿਆ। ਸਿੱਖ ਸਿਆਸਤ ਨੂੰ ਇਸ ਸੰਦੇਸ਼ ਦੀ ਨਕਲ ਪੰਚ ਪ੍ਰਧਾਨੀ ਦੇ ਲੋਕ ਸੰਪਰਕ ਨੁਮਾਇੰਦੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਰਾਹੀਂ ਹਾਸਲ ਹੋਈ ਹੈ। ਅਸੀਂ ਇਸ ਸੰਦੇਸ਼ ਨੂੰ ਇੰਨ-ਬਿੰਨ ਹੇਠਾਂ ਛਾਪਣ ਦੀ ਖੁਸ਼ੀ ਲੈ ਰਹੇ ਹਾਂ: ਸੰਪਾਦਕ। ਗੁਰੂ ਸਾਹਿਬਾਨ ਨੇ ਆਦਰਸ਼ ਮਨੁੱਖ, ਸਮਾਜ ਅਤੇ ਰਾਜ ਦੀ ਸਿਰਜਣਾ ਦਾ ਜੋ ਨਿਆਰਾ ਪੈਗਾਮ ਦਿੱਤਾ ਉਸ ਦੀ ਪੂਰਣਤਾ ਲਈ ਸਮੁੱਚੇ ਰੂਪ ਵਿਚ ਵੱਖਰੇ ਪ੍ਰਬੰਧ ਦੀ ਲੋੜ ਹੈ।ਇਸ ਇਤਿਹਾਸਕ ਧਰਤੀ ਤੇ ਪਹਿਲਾਂ ਵੀ ਅਤੇ ਵਰਤਮਾਨ ਸਮੇਂ ਵਿਚ ਵੀ ਕਾਬਜ਼ ਪਦਾਰਥਵਾਦੀ ਰਾਜਸੀ ਪ੍ਰਬੰਧਾਂ ਦਾ ਗੁਰਮਤਿ ਵਿਚਾਰਧਾਰਾ ਨਾਲ ਬੁਨਿਆਦੀ ਰੂਪ ਵਿਚ ਟਕਰਾਅ ਰਿਹਾ ਹੈ।ਮੁਗਲਾਂ ਨੇ ਗੁਰਮਤਿ ਵਿਚਾਰਧਾਰਾ ਨੂੰ ਨਸ਼ਲਕੁਸ਼ੀ ਕਰਕੇ ਅਤੇ ਅੰਗਰੇਜ਼ਾਂ ਨੇ ਨਿਆਰੀ ਪਹਿਚਾਣ ਨੂੰ ਪੇਤਲਾ ਪਾ ਕੇ ਖਤਮ ਕਰਨ ਦਾ ਤਰੀਕਾ ਅਪਣਾਇਆ।ਹੁਣ ਬ੍ਰਾਹਮਣਵਾਦੀ (ਭਾਰਤੀ) ਯੂਨੀਅਨ ਦੋਵੇਂ ਤਰੀਕੇ ਅਪਣਾ ਰਹੀ ਹੈ। ਭਾਰਤੀ ਹਕੂਮਤ ਇਕ ਪਾਸੇ ਵੇਲਾ ਵਿਹਾ ਚੁੱਕੇ ਜਾਤੀ ਪ੍ਰਬੰਧ ਨੂੰ ਵੀ ਲਾਗੂ ਕਰਨਾ ਚਾਹੂੰਦੀ ਹੈ ਤੇ ਦੂਜੇ ਪਾਸੇ ਅਧੁਨਿਕ
ਸ਼੍ਰੀ ਅੰਮ੍ਰਿਤਸਰ, ਪੰਜਾਬ (27 ਫਰਵਰੀ, 2012): ਪਿਛਲੇ ਲੰਮੇ ਸਮੇਂ ਤੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਚ ਨਜ਼ਰਬੰਦ ਸਿੱਖ ਆਗੂ ਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਭਾਈ ਦਲਜੀਤ ਸਿੰਘ ਦੀ ਰਿਹਾਈ ਅੱਜ ਪ੍ਰਸ਼ਾਸਕੀ ਦਬਾਅ ਕਾਰਨ ਨਾ ਹੋ ਸਕੀ। ਅੱਜ ਸਵੇਰ ਤੋਂ ਹੀ ਪੰਥਕ ਆਗੂ ਤੇ ਸਖਸ਼ੀਅਤਾਂ ਸ਼੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਲੱਗ ਪਏ ਸਨ ਤੇ ਆਸ ਕੀਤੀ ਜਾ ਰਹੀ ਸੀ ਕਿ ਅੱਜ ਭਾਈ ਦਲਜੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਜਾਵੇਗਾ; ਪਰ ਬਾਅਦ ਦੁਪਹਰ ਮਿਲੀਆਂ ਖਬਰਾਂ ਅਨੁਸਾਰ ਅੱਜ ਭਾਈ ਸਾਹਿਬ ਦੀ ਰਿਹਾਈ ਨਹੀਂ ਹੋ ਸਕੀ ਜਿਸ ਪਿੱਛੇ ਪ੍ਰਸ਼ਾਸਕੀ ਦਬਾਅ ਨੂੰ ਕਾਰਨ ਦੱਸਿਆ ਜਾ ਰਿਹਾ ਹੈ। ਭਾਈ ਦਲਜੀਤ ਸਿੰਘ ਨੂੰ ਖਾੜਕੂ ਸਿੱਖ ਸੰਘਰਸ਼ ਦੇ ਸਮੇਂ ਤੋਂ ਹੀ ਸਿੱਖ ਸੰਘਰਸ਼ ਦਾ ਸਿਧਾਂਤਕ ਆਗੂ ਮੰਨਿਆ ਜਾਂਦਾ ਰਿਹਾ ਹੈ ਤੇ ਭਾਈ ਸਾਹਿਬ ਨੂੰ ਭਾਰਤ ਸਰਕਾਰ ਵੱਲੋਂ ਕੁੱਲ 12 ਸਾਲ ਤੋਂ ਵਧੀਕ ਸਮੇਂ ਲਈ ਨਜ਼ਰਬੰਦ ਰੱਖਿਆ ਗਿਆ ਹੈ। ਸਾਲ 1996 ਵਿਚ ਭਾਈ ਸਾਹਿਬ ਦੀ ਪਹਿਲੀ ਵਾਰ ਗ੍ਰਿਫਤਾਰੀ ਹੋਈ ਸੀ ਤੇ ਸਾਲ 2005 ਵਿਚ ਤਕਰੀਬਨ ਦਹਾਕੇ ਦੀ ਨਜ਼ਰਬੰਦੀ ਤੋਂ ਬਾਅਦ ਕੁਝ ਸਮੇਂ ਲਈ ਉਨ੍ਹਾਂ ਦੀ ਰਿਹਾਈ ਹੋਈ।
ਲੁਧਿਆਣਾ, 21 ਜਨਵਰੀ 2012 (ਸਿੱਖ ਸਿਆਸਤ)- ਸਿੱਖ ਸਿਆਸਤ ਬਿਊਰੋ ਮੁਤਾਬਕ ਅੱਜ ਸ਼ਾਮ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵਲੋਂ ਭਾਈ ਦਲਜੀਤ ਸਿੰਘ ਬਿੱਟੂ ਦੀਆਂ ਪੰਥਕ ਸਰਗਰਮੀਆਂ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਈ-ਬੁੱਕ “ਸਿੱਖ ਸਿਆਸਤ ਦਾ ਸੱਚਾ ਪਾਂਧੀ” ਜਾਰੀ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।