Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਅੰਮ੍ਰਿਤਸਰ: ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਦੋ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਰਵਾਨਾ ਹੋਏ। ਇਕ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 4 ਸਤੰਬਰ ਦੀ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ।

ਨਗਰ ਕੀਤਰਨ ਵਿਚ ਹਾਜ਼ਰੀ ਭਰਦੀਆਂ ਹੋਈਆਂ ਸੰਗਤਾਂ

ਦੂਜਾ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਬਿ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ 5 ਸਤੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਸੰਪੂਰਨ ਹੋਵੇਗਾ।

ਨਗਰ ਕੀਰਤਨਾਂ ਦੀ ਅਰੰਭਤਾਂ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਨਗਰ ਕੀਰਤਨਾਂ ਨਾਲ ਸੰਗਤਾਂ ਅੰਦਰ ਬਾਬਾ ਜੀਵਨ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਸਬੰਧੀ ਚੇਤਨਾ ਪੈਦਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਮਹਾਨ ਜੀਵਨੀ ਤੇ ਸ਼ਹਾਦਤ ਸਬੰਧੀ ਸੰਗਤਾਂ ਵਿਚ ਕਿਤਾਬਚੇ ਵੰਡੇ ਜਾਣਗੇ ਅਤੇ ਸਮਾਜਕ ਕੁਰੀਤੀਆਂ ਖਿਲਾਫ਼ ਜਾਗਰੂਕ ਵੀ ਕੀਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: