Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਸੰਦ ਦੇ ਰੂਟਾਂ ‘ਤੇ ਬੱਸਾਂ ਚਲਾਉਣ ਲਈ ਬਾਦਲ ਦਲ ਦੇ ਆਗੂ ਅਤੇ ਕਾਂਗਰਸੀ ਲੜੇ, ਬੱਸਾਂ ਦੀ ਭੰਨ੍ਹ-ਤੋੜ

ਪਸੰਦ ਦੇ ਰੂਟਾਂ ‘ਤੇ ਬੱਸਾਂ ਚਲਾਉਣ ਲਈ ਬਾਦਲ ਦਲ ਦੇ ਆਗੂ ਅਤੇ ਕਾਂਗਰਸੀ ਲੜੇ, ਬੱਸਾਂ ਦੀ ਭੰਨ੍ਹ-ਤੋੜ

ਅੰਮ੍ਰਿਤਸਰ: ਇੱਥੇ ਅੰਤਰਰਾਜੀ ਬੱਸ ਅੱਡੇ ’ਤੇ ਵੀਰਵਾਰ ਸਵੇਰੇ ਦੋ ਪ੍ਰਾਈਵੇਟ ਟਰਾਂਸਪੋਰਟ ਕੰਪਨੀਆਂ ਦੇ ਅਮਲੇ ਵਿਚਾਲੇ ਹੋਏ ਝਗੜੇ ਵਿੱਚ ਤਕਰੀਬਨ ਪੰਜ ਜਣੇ ਜ਼ਖ਼ਮੀ ਹੋ ਗਏ ਹਨ। ਇਹ ਝਗੜਾ ਪਿਆਰ ਬੱਸ ਸਰਵਿਸ ਅਤੇ ਬਾਬਾ ਬੁੱਢਾ ਸਾਹਿਬ ਬੱਸ ਸਰਵਿਸ ਦੇ ਅਮਲੇ ਵਿਚਾਲੇ ਹੋਇਆ।

ਬਾਬਾ ਬੁੱਢਾ ਬੱਸ ਸਰਵਿਸ ਸਾਬਕਾ ਅਕਾਲੀ ਮੰਤਰੀ ਨਿਰਮਲ ਸਿੰਘ ਕਾਹਲੋਂ ਨਾਲ ਸਬੰਧਤ ਹੈ, ਜਦੋਂ ਕਿ ਪਿਆਰ ਬੱਸ ਸਰਵਿਸ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਡਿੰਪਾ ਦੇ ਪਰਿਵਾਰ ਨਾਲ ਸਬੰਧਤ ਹੈ। ਇਹ ਝਗੜਾ ਸਵੇਰੇ ਅੰਮ੍ਰਿਤਸਰ ਤੋਂ ਜਲੰਧਰ ਰੂਟ ਉਤੇ ਬੱਸ ਚਲਾਉਣ ਦੇ ਸਮੇਂ ਨੂੰ ਲੈ ਕੇ ਹੋਇਆ ਹੈ। ਝਗੜੇ ਵਿੱਚ ਦੋਵਾਂ ਧਿਰਾਂ ਦੇ ਪੰਜ ਵਿਅਕਤੀ ਜ਼ਖ਼ਮੀ ਹੋਏ। ਇਸ ਦੌਰਾਨ ਦੋਵਾਂ ਧਿਰਾਂ ਦੇ ਕਾਰਕੁਨਾਂ ਨੇ ਚਾਰ ਬੱਸਾਂ ਅਤੇ ਇਕ ਜੀਪ ਦੀ ਭੰਨ-ਤੋੜ ਕੀਤੀ। ਬਾਦਲ ਦਲ ਨਾਲ ਸਬੰਧਤ ਮਾਝਾ ਜ਼ੋਨ ਦੇ ਆਗੂ ਅਤੇ ਬਾਬਾ ਬੁੱਢਾ ਸਾਹਿਬ ਬੱਸ ਸਰਵਿਸ ਦੇ ਭਾਈਵਾਲ ਰਵੀਕਰਨ ਸਿੰਘ ਕਾਹਲੋਂ ਨੇ ਆਖਿਆ ਕਿ ਕਾਂਗਰਸੀ ਆਗੂ ਦੇ ਪਰਿਵਾਰ ਨਾਲ ਸਬੰਧਤ ਕੰਪਨੀ ਵੱਲੋਂ ਅੰਮ੍ਰਿਤਸਰ-ਜਲੰਧਰ ਰੂਟ ‘ਤੇ ਬਿਨਾਂ ਪਰਮਿਟ ਤੋਂ ਧੱਕੇ ਨਾਲ 40 ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਸਵੇਰੇ ਆਪਣੇ ਨਿਰਧਾਰਤ ਸਮੇਂ ’ਤੇ ਉਨ੍ਹਾਂ ਦੀ ਕੰਪਨੀ ਦੀ ਬੱਸ ਜਲੰਧਰ ਰਵਾਨਾ ਹੋਣ ਲਈ ਤਿਆਰ ਸੀ ਕਿ ਕਾਂਗਰਸੀ ਸਮਰਥਕ ਧਿਰ ਦੇ ਅਮਲੇ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਉਨ੍ਹਾਂ ਦੇ ਦੋ ਕਰਮਚਾਰੀ ਜੱਗੀ ਅਤੇ ਮੱਖਣ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ।

Amritsar Bus Stand
ਅੰਮ੍ਰਿਤਸਰ ਬੱਸ ਅੱਡਾ (ਪ੍ਰਤੀਕਾਤਮਕ ਤਸਵੀਰ)

ਦੂਜੇ ਪਾਸੇ ਪਿਆਰ ਬੱਸ ਸਰਵਿਸ ਦੇ ਡਿੱਪੂ ਇੰਚਾਰਜ ਜਗੀਰ ਸਿੰਘ ਜਿਸ ਨੂੰ ਮੋਢੇ ‘ਤੇ ਸੱਟ ਲੱਗੀ ਹੈ, ਨੇ ਆਖਿਆ ਕਿ ਸਵੇਰੇ ਬੱਸ ਦੇ ਸਮੇਂ ਨੂੰ ਲੈ ਕੇ ਤਕਰਾਰ ਹੋਈ ਸੀ। ਇਸ ਦੌਰਾਨ ਦੂਜੀ ਧਿਰ ਦੇ ਤੇਜ਼ਧਾਰ ਹਥਿਆਰਾਂ ਨਾਲ ਲੈਸ 40-45 ਬੰਦਿਆਂ ਨੇ ਹਮਲਾ ਕਰ ਦਿੱਤਾ। ਹਮਲੇ ਵਿੱਚ ਉਸ ਦੇ ਇਕ ਸਾਥੀ ਗੁਰਪ੍ਰੀਤ ਸਿੰਘ ਨੂੰ ਵੀ ਸੱਟ ਲੱਗੀ ਹੈ। ਉਨ੍ਹਾਂ ਸਵੈ ਰੱਖਿਆ ਲਈ ਹਥਿਆਰ ਚੁੱਕੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਦੂਜੀ ਧਿਰ ਨੇ ਗੋਲੀ ਵੀ ਚਲਾਈ। ਇਸ ਦੌਰਾਨ ਪਿਆਰ ਬੱਸ ਸਰਵਿਸ ਦੇ ਸੰਚਾਲਕ ਰਾਜਨ ਗਿੱਲ ਨੇ ਆਖਿਆ ਕਿ ਦੂਜੀ ਧਿਰ ਵੱਲੋਂ ਨਾਜਾਇਜ਼ ਬੱਸਾਂ ਚਲਾਈਆਂ ਜਾ ਰਹੀਆਂ ਸਨ, ਜਿਨ੍ਹਾਂ ਨੂੰ ਸਵੇਰੇ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ ਹਮਲਾ ਕਰ ਦਿੱਤਾ।

ਏਸੀਪੀ ਗੁਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਬੱਸ ਸਰਵਿਸ ਦੇ ਕਾਰਕੁਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 382, 336, 160, 427, 148, 149 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਹੈ।

ਜਦਕਿ ਜਲੰਧਰ ਦੇ ਅੰਤਰਰਾਜੀ ਬੱਸ ਅੱਡੇ ’ਤੇ ਬਾਦਲ ਦਲ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੀ ਬਾਬਾ ਬੁੱਢਾ ਜੀ ਬੱਸ ਸਰਵਿਸ ਕੰਪਨੀ ਦਾ ਕੰਮਕਾਜ ਦੇਖ ਰਹੇ ਦਲਜੀਤ ਸਿੰਘ ਬੌਬੀ ’ਤੇ 25-30 ਵਿਅਕਤੀਆਂ ਨੇ ਤਲਵਾਰਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਦੇ ਸਿਰ, ਖੱਬੀ ਬਾਂਹ ਤੇ ਖੱਬੀ ਲੱਤ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਬੌਬੀ ਨੇ ਦੌੜ ਕੇ ਬੱਸ ਅੱਡੇ ਅੰਦਰਲੀ ਪੁਲਿਸ ਚੌਕੀ ਵਿੱਚ ਵੜ ਕੇ ਜਾਨ ਬਚਾਈ। ਹਮਲਾਵਰ ਉਸ ਦੇ ਪਿੱਛੇ ਕਿਰਪਾਨਾਂ ਲੈ ਕੇ ਦੌੜੇ। ਉਸ ਦੇ ਸਿਰ ਵਿੱਚ ਦੋ ਦਰਜਨ ਤੋਂ ਵੱਧ ਟਾਂਕੇ ਲੱਗੇ ਹਨ।

ਸਬੰਧਤ ਖ਼ਬਰ:

ਹੁਣ ਕਾਂਗਰਸੀਆਂ ਦੀਆਂ ਬੱਸਾਂ ਦੀ ਸਰਦਾਰੀ; ਮਿਨੀ ਬੱਸ ਅਪਰੇਟਰਾਂ ਨੇ ਮੁੱਖ ਮੰਤਰੀ ਕੋਲੋਂ ਸਮਾਂ ਮੰਗਿਆ …

ਇਸ ਦੌਰਾਨ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਬਿਆਸ ਦੇ ਕਾਂਗਰਸੀ ਆਗੂ ਦਾ ਇਕ ਭਰਾ ਜਲੰਧਰ ਵਿੱਚ ਅਫਸਰ ਲੱਗਿਆ ਹੋਇਆ ਹੈ ਤੇ ਉਸ ਦੇ ਗੰਨਮੈਨ ਉਨ੍ਹਾਂ ਦੇ ਕਰਿੰਦਿਆਂ ਨੂੰ ਧਮਕੀਆਂ ਦੇ ਰਹੇ ਸਨ ਕਿ ਉਹ ਆਪਣੀਆਂ ਬੱਸਾਂ ਬੰਦ ਕਰ ਦੇਣ ਕਿਉਂਕਿ ਉਨ੍ਹਾਂ ਸਪੈਸ਼ਲ ਬੱਸਾਂ ਚਲਾਉਣੀਆਂ ਹਨ। ਉਧਰ ਬੱਸ ਅੱਡੇ ਵਿੱਚ ਬਣੀ ਪੁਲਿਸ ਚੌਕੀ ਦੇ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ ਅਤੇ ਨਾ ਕਿਸੇ ਨੇ ਬਿਆਨ ਦਰਜ ਕਰਵਾਏ ਹਨ, ਇਸ ਲਈ ਅਜੇ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਧਿਰਾਂ ਵਿਚਾਲੇ ਸਮਝੌਤੇ ਦੀ ਗੱਲ ਚੱਲ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: