Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ-ਕਸ਼ਮੀਰ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜਾਉਣ ’ਤੇ ਲਗੀ ਰੋਕ ਹਟਾਈ ਜਾਵੇ: ਦਿੱਲੀ ਕਮੇਟੀ

ਜੰਮੂ-ਕਸ਼ਮੀਰ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਪੜਾਉਣ ’ਤੇ ਲਗੀ ਰੋਕ ਹਟਾਈ ਜਾਵੇ: ਦਿੱਲੀ ਕਮੇਟੀ

ਚੰਡੀਗੜ: ਜੰਮੂ-ਕਸ਼ਮੀਰ ਦੇ ਸਕੂਲਾਂ ਚੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਤੋਂ ਬਾਹਰ ਕਰਨ ਦੀ ਆਈਆਂ ਖ਼ਬਰਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਇਤਰਾਜ ਦਰਜ ਕਰਵਾਉਂਦੇ ਹੋਏ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

ਪ੍ਰਧਾਨ ਕਾਲਕਾ ਨੇ ਕਿਹਾ ਪੰਜਾਬੀ ਭਾਸ਼ਾ ਨੂੰ ਹਟਾ ਕੇ ਕਸ਼ਮੀਰੀ, ਡੋਗਰੀ ਅਤੇ ਬੋਧੀ ਭਾਸ਼ਾਵਾਂ ਨੂੰ ਸਕੂਲਾਂ ’ਚ ਲਾਜ਼ਮੀ ਵਿਸ਼ੇ ਵੱਜੋਂ ਪੜਾਉਣ ਦੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਨੂੰ
ਤੁਗਲਕੀ ਫੁਰਮਾਨ ਕਰਾਰ ਦਿੰਦੇ ਹੋਏ ਸਰਕਾਰ ਦੇ ਫੈਸਲੇ ਨੂੰ ਭਾਸ਼ਾ ਦੇ ਆਧਾਰ ਤੇ ਸੂਬੇ ਦੀ ਵੰਡ ਦੱਸਿਆ ਹੈ।

ਤਥਾਂ ਦਾ ਹਵਾਲਾ ਦਿੰਦੇ ਹੋਏ ਕਾਲਕਾ ਨੇ ਦੱਸਿਆ ਕਿ 2011 ਦੀ ਮਰਦਮਸ਼ੁਮਾਰੀ ਮੁਤਾਬਿਕ ਸੂਬੇ ਵਿਚ 1.87 ਫੀਸਦੀ ਸਿੱਖ ਰਹਿੰਦੇ ਹਨ ਜਦਕਿ ਬੋਧੀਆਂ ਦੀ ਗਿਣਤੀ 0.90 ਫੀਸਦੀ ਹੈ। ਮਤਲਬ ਸਿੱਖਾਂ ਤੋਂ ਅੱਧੀ, ਪਰ ਸੂਬਾ ਸਰਕਾਰ ਨੇ ਸਿਆਸੀ ਗੁਣਾ-ਭਾਗ ਦੀ ਪਰਵਾਹ ਕਰਦੇ ਹੋਏ ਸਿੱਖਾਂ ਨੂੰ ਮਾਂ-ਬੋਲੀ ਦੇ ਆਧਾਰ ’ਤੇ ਤੋੜਨ ਦੀ ਕੋਝੀ ਕੋਸ਼ਿਸ਼ ਕੀਤੀ ਹੈ।DGPC on kashmir punjabi language

ਕਾਲਕਾ ਨੇ ਦੋਸ਼ ਲਗਾਇਆ ਕਿ ਸਿਆਸੀ ਲਾਹਾ ਲੈਣ ਲਈ ਸਰਕਾਰ ਨੇ ਸੂਬੇ ਨੂੰ ਜੰਮੂ, ਸ੍ਰੀਨਗਰ ਅਤੇ ਲਦਾਖ਼ ਤੇ ਹਿਸਾਬ ਨਾਲ ਕ੍ਰੰਮਵਾਰ ਡੋਗਰੀ, ਕਸ਼ਮੀਰੀ ਅਤੇ ਬੋਧੀ ਭਾਸ਼ਾਵਾਂ ਦੇ ਆਧਾਰ ’ਤੇ ਵੰਡ ਕਰਕੇ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ ਕੀਤਾ ਹੈ।

ਕਾਲਕਾ ਨੇ ਜਾਣਕਾਰੀ ਦਿੱਤੀ ਕਿ 2011 ਦੀ ਮਰਦਮਸ਼ੁਮਾਰੀ ਅਨੁਸਾਰ ਕੱਠੂਆ, ਜੰਮੂ, ਸ਼ਾਂਭਾ, ਰਾਜੌਰੀ, ਬਾਰਾਮੂਲਾ, ਪੁੰਛ ਅਤੇ ਪੁਲਬਾਮਾ ਜਿਲ੍ਹਿਆਂ ’ਚ ਸਿੱਖਾਂ ਦੀ ਤਾਦਾਦ ਵੱਡੀ ਗਿਣਤੀ ਵਿਚ ਹੈ। ਇਸ ਕਰਕੇ ਸਿਆਸਤ ਲਈ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ ਕਰਨਾ ਸੂਬੇ ’ਚ ਵੱਸਦੇ ਲਗਭਗ ਢਾਈ ਲੱਖ ਸਿੱਖਾਂ ਨੂੰ ਅਹਿਮੀਅਤ ਨਾ ਦੇਣ ਦੇ ਬਰਾਬਰ ਹੈ।Punjabi language

ਕਾਲਕਾ ਨੇ ਮੁਖਮੰਤਰੀ ਨੂੰ ਉਕਤ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਸਲਾਹ ਦਿੰਦੇ ਹੋਏ ਫੈਸਲਾ ਨਾ ਵਾਪਸ ਲੈਣ ਦੀ ਸੂਰਤ ’ਚ ਮੋਰਚਾ ਲਗਾਉਣ ਦੀ ਵੀ ਚੇਤਾਵਨੀ ਦਿੱਤੀ ਹੈ। ਕਾਲਕਾ ਨੇ ਖਦਸਾ ਪ੍ਰਗਟਾਇਆ ਕਿ ਪੰਜਾਬੀ ਭਾਸ਼ਾ ਨਾ ਪੜਾਏ ਜਾਣ ਦੀ ਸੂਰਤ ’ਚ ਮੁਕਾਬਲਾ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਘਟ ਮੋਕੇ ਨਸੀਬ ਹੋਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ
ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਬੀਤੇ ਦਿਨਾਂ ਦੌਰਾਨ "ਇਕ ਦੇਸ਼, ਇਕ ਭਾਸ਼ਾ" ਦੇ ਹਿੰਦੂਤਵੀ ਤੇ ਬਸਤੀਵਾਦੀ ਏਜੰਡੇ ਦੀ ਹਿਮਾਇਤ ਕਰਨ ਤੋਂ ਬਾਅਦ ਪੰਜਾਬੀ ਬੋਲੀ ਦੇ ਹਿਮਾਇਤੀਆਂ ਵੱਲੋਂ ਗੁਰਦਾਸ ਮਾਨ ਦੇ
ਉੱਤਰ ਪ੍ਰਦੇਸ਼ ਵਿਚ ਹਿੰਦੂਤਵੀਆਂ ਵਲੋਂ ਦੋ ਕਸ਼ਮੀਰੀ ਕਿਰਤਕਾਰਾਂ ਦੀ ਮਾਰਕੁੱਟ ਕਰਨ ਦੇ ਦ੍ਰਿਸ਼ ਬਿਜਾਲ (ਇੰਟਰਨੈਟ) ਉੱਤੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਸੁੱਕੇ ਮੇਵੇ ਵੇਚਣ ਵਾਲੇ ਦੋ ਕਸ਼ਮੀਰੀਆਂ, ਜਿਨ੍ਹਾਂ ਦੇ ਨਾਂ
ਕਸ਼ਮੀਰੀ ਖਾੜਕੂ ਨਾਲ ਭਾਰਤੀ ਟੁਕੜੀਆਂ ਦਾ ਇਹ ਮੁਕਾਬਲਾ ਸ਼ੁੱਕਰਵਾਰ ਸਵੇਰੇ ਉਸ ਵੇਲੇ ਸ਼ੁਰੂ ਹੋਇਆ ਸੀ ਜਦੋਂ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਬਾਬਗੌਂਡ ਇਲਾਕੇ ਚ ਭਾਰਤੀ ਟੁਕੜੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: