Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ: ਸਿੱਖ ਜੱਥੇਬੰਦੀਆਂ ਨੇ ਕੀਤਾ ਰੋਸ ਮਾਰਚ

ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ: ਸਿੱਖ ਜੱਥੇਬੰਦੀਆਂ ਨੇ ਕੀਤਾ ਰੋਸ ਮਾਰਚ

ਬਾਪੂ ਸੂਰਤ ਸਿੰਘ ਖ਼ਾਲਸਾ
ਬਾਪੂ ਸੂਰਤ ਸਿੰਘ ਖ਼ਾਲਸਾ

ਬਠਿੰਡਾ (24 ਮਾਰਚ 2015):ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ  ਭੁਗਤ ਚੁੱਕੇ ਬੰਦੀਆਂ ਦੀ ਰਿਹਾਈ ਲਈ ਮਰਨ ਵਰਤ ’ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਹੱਕ ਵਿੱਚ ਲੋਕ ਰਾਇ ਬਣਾਉਣ ਲਈ  ਸਮੂਹ ਪੰਥਕ ਜਥੇਬੰਦੀਆਂ ਨੇ ਅੱਜ ਪਿੰਡ ਕੋਟਸ਼ਮੀਰ ਤੋਂ ਬਠਿੰਡਾ ਤੱਕ ਰੋਸ ਮਾਰਚ ਕੱਢਿਆ। ਇਹ ਰੋਸ ਮਾਰਚ ਕੋਟਸ਼ਮੀਰ, ਮਹਿਤਾ ਤੇ ਗਹਿਰੀ ਭਾਗੀ ਮਗਰੋਂ ਬਠਿੰਡਾ ਪੁੱਜਿਆ ਜਿੱਥੇ ਪੁਲੀਸ ਫੋਰਸ ਨੇ ਇਸ ਨੂੰ ਰੋਕ ਲਿਆ।

ਇਸ ਮਗਰੋਂ 15 ਨੁਮਾਇੰਦਿਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦੇਣ ਲਈ ਅੱਗੇ ਜਾਣ ਦਿੱਤਾ ਗਿਆ। ਅੱਗੇ ਵੀ ਜਦੋਂ ਇਨ੍ਹਾਂ ਨੁਮਾਇੰਦਿਆਂ ਨੂੰ ਰੋਕਿਆ ਗਿਆ ਤਾਂ ਹਾਜ਼ਰ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਮੰਗ ਪੱਤਰ ਪਾੜ ਦਿੱਤਾ।

ਆਗੂਆਂ ਨੇ ਕਿਹਾ ਕਿ ਬੰਦੀ ਰਾਜਸੀ ਕੈਦੀਆਂ ਦੀ ਰਿਹਾਈ ਲੲੀ ਬਾਪੂ ਸੂਰਤ ਸਿੰਘ ਖ਼ਾਲਸਾ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਭੁੱਖ ਹੜਤਾਲ ’ਤੇ ਹਨ। ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਰਾਜਸੀ ਕੈਦੀਆਂ ਦੀ ਰਿਹਾਈ ਸਬੰਧੀ ਲਗਾਤਾਰ ਨਾਂਹ ਪੱਖੀ ਵਤੀਰਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੀ ਕੇਂਦਰ ਅਤੇ ਪੰਜਾਬ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਰਾਜਸੀ ਬੰਦੀਆਂ ਦੀਆਂ ਰਿਹਾਈਆਂ ਨਾ ਕਰ ਕੇ ਤਾਨਾਸ਼ਾਹੀ ਦਾ ਸਬੂਤ ਦੇ ਰਹੀਆਂ ਹਨ।

ਸਮੂਹ ਪੰਥਕ ਜਥੇਬੰਦੀਆਂ ਵੱਲੋਂ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਰਿਹਾਈਆਂ ਸਬੰਧੀ ਅਪਣਾਏ ਗਏ ਵਤੀਰੇ ਨੂੰ ਮੁੜ ਕੇ ਸਮੁੱਚੇ ਰਾਜਸੀ ਕੈਦੀਆਂ ਦੀ ਰਿਹਾਈ ਸਮੇਤ ਸਿੱਖ ਕੈਦੀਆਂ ਲਈ ਫ਼ੈਸਲਾ ਲਵੇ ਤੇ ਭਾਰਤ ਸਰਕਾਰ ਤੋਂ ਵੀ ਅਜਿਹਾ ਫ਼ੈਸਲਾ ਕਰਵਾਇਆ ਜਾਵੇ ਤਾਂ ਕਿ ਟਕਸਾਲੀ ਅਕਾਲੀ ਆਗੂ ਜਥੇਦਾਰ ਸੂਰਤ ਸਿੰਘ ਖ਼ਾਲਸਾ ਦੀ ਜਾਨ ਬਚਾਈ ਜਾ ਸਕੇ।

ਮਾਰਚ ਵਿੱਚ ਪੰਥਕ ਸੇਵਾ ਲਹਿਰ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ, ਹਰਦੀਪ ਸਿੰਘ ਮਹਿਰਾਜ, ਗੁਰਦੀਪ ਸਿੰਘ ਬਠਿੰਡਾ, ਬਾਬਾ ਚਮਕੌਰ ਸਿੰਘ, ਜਸਵਿੰਦਰ ਸਿੰਘ ਘੋਲੀਆ, ਗੁਰਮੀਤ ਸਿੰਘ ਬੱਜੋਆਣਾ, ਸਖਦੇਵ ਸਿੰਘ, ਸਤਨਾਮ ਸਿੰਘ, ਸੁਖਪਾਲ ਸਿੰਘ ਦਾਨ ਸਿੰਘ ਵਾਲਾ ਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

ਜ਼ਿਕਰਯੋਗ ਹੈ ਕਿ  ਬਾਪੂ ਸੂਰਤ ਸਿੰਘ ਪਿੱਛਲੀ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਜਬਰੀ ਹਸਪਤਾਲ ਵਿੱਚ ਦਾਖਲ ਕਰਵਾਕੇ ਨਾਲੀਆਂ ਰਾਂਹੀ ਭੋਜਨ ਪਦਾਰਥ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੀ ਦੇਖਭਾਲ ਰਕ ਰਹੇ ਉਨ੍ਹਾਂ ਦੇ ਅਮਰਕਿੀ ਨਾਗਰਿਕ ਪੁੱਤਰ ਰਵਿੰਦਰਪਾਲ ਸਿੰਘ ਗੋਗੀ ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕਰਕੇ ਜੇਲ ਵਿੱਚ ਬਮਦ ਕਰ ਦਿੱਤ ਹੈ ਜੋ ਕਿ ਮਨੁੱਖੀ ਅਧਿਕਾਰਾਂ ਦੀ ਸਰਾਸਰ ਉਲੰਘਣਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: