Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਗਾੜੀ ਮੋਰਚਾ: ਬਠਿੰਡਾ ਤੋਂ ਬਰਗਾੜੀ ਤਕ ਮੋਟਰਸਾਈਕਲ ਮਾਰਚ ਕੱਲ੍ਹ

ਬਰਗਾੜੀ ਮੋਰਚਾ: ਬਠਿੰਡਾ ਤੋਂ ਬਰਗਾੜੀ ਤਕ ਮੋਟਰਸਾਈਕਲ ਮਾਰਚ ਕੱਲ੍ਹ

ਬਠਿੰਡਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸ਼ਜਾਵਾਂ ਦੇਣ, ਬੰਦੀ ਸਿੰਘਾਂ ਨੂੰ ਰਿਹਾ ਕਰਨ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਪੁਲਸ ਅਫਸਰਾਂ /ਮੁਲਾਜਮਾਂ ਨੂੰ ਸ਼ਜਾਵਾਂ ਦਿਵਾਉਣ ਲਈ ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਵਲੋਂ ਲਾਏ ਗਏ ਮੋਰਚੇ ਦੇ ਸਮਰਥਨ ਵਿਚ ਕਲ੍ਹ 12 ਜੂਨ ਨੂੰ ਬਠਿੰਡਾ ਤੋਂ ਬਰਗਾੜੀ ਤਕ ਇਕ ਮੋਟਰਸਾਈਕਲ ਮਾਰਚ ਕੱਢਿਆ ਜਾ ਰਿਹਾ ਹੈ। ਪੰਜਾਬੀ ਮਾਂ ਬੋਲੀ ਸਤਿਕਾਰ ਸੰਸਥਾ ਪੰਜਾਬ ਵਲੋਂ ਕੱਢਿਆ ਜਾ ਰਿਹਾ ਇਹ ਮਾਰਚ 11ਵਜੇ ਗੁਰਦੁਆਰਾ ਹਾਜ਼ੀ ਰਤਨ ਤੋਂ ਸੁਰੂ ਹੋਕੇ ਬਰਗਾੜੀ ਵਿਖੇ ਮੋਰਚੇ ਵਿਚ ਪਹੁੰਚ ਕੇ ਸਮਾਪਤ ਹੋਵੇਗਾ।

ਜਿਕਰਯੋਗ ਹੈ ਕਿ 1 ਜੂਨ ਨੂੰ ਬਰਗਾੜੀ ਵਿਖੇ ਹੋਏ ਪੰਥਕ ਇਕੱਠ ਵਿਚ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਇਕੱਠ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਏ ਭਾਈ ਧਿਆਨ ਸਿੰਘ ਮੰਡ ਨੇ ਇਸ ਅਣਮਿੱਥੇ ਸਮੇਂ ਦੇ ਮੋਰਚੇ ਦਾ ਐਲਾਨ ਕੀਤਾ ਸੀ, ਜੋ ਲਗਾਤਾਰ ਜਾਰੀ ਹੈ। ਇਸ ਦੌਰਾਨ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਇਕ ਸਿੱਖ ਵਫਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਮੋਰਚੇ ਦੀਆਂ ਮੰਗਾਂ ਬਾਰੇ ਜਾਣੂ ਵੀ ਕਰਵਾਇਆ। ਉਧਰ ਪੰਜਾਬ ਪੁਲਿਸ ਵਲੋਂ ਬਰਗਾੜੀ ਬੇਅਦਬੀ ਕਾਂਡ ਵਿਚ ਡੇਰਾ ਸਿਰਸਾ ਨਾਲ ਸਬੰਧਿਤ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ
ਗੁਰੂ ਗਰੰਥ ਸਾਹਿਬ ਜੀ ਦੇ ਸਿਧਾਂਤ ਨਾਲੋਂ ਟੁੱਟਣਾ ਤੇ ਆਧੁਨਿਕ ਜੀਵਨ ਨੂੰ ਅਪਨਾਉਣਾ ਸਾਡੀ ਕਮਜ਼ੋਰੀ ਦਾ ਕਾਰਨ ਹੈ। ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਸੀਂ ਕਰ ਰਹੇ ਹਾਂ, ਜਦੋਂ ਅਸੀਂ
ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: