Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਦੀ ਲੁਧਿਆਣਾ ਜੇਲ੍ਹ ਵਿਚ ਨਜ਼ਰਬੰਦ ਹੋਰ ਕੈਦੀਆਂ ਵਲੋਂ ਕੁੱਟਮਾਰ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਦੀ ਲੁਧਿਆਣਾ ਜੇਲ੍ਹ ਵਿਚ ਨਜ਼ਰਬੰਦ ਹੋਰ ਕੈਦੀਆਂ ਵਲੋਂ ਕੁੱਟਮਾਰ

ਲੁਧਿਆਣਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਲੁਧਿਆਣਾ ਜੇਲ੍ਹ ਵਿਚ ਬੰਦ ਇਕ ਵਿਅਕਤੀ ਨੂੰ ਜੇਲ੍ਹ ਵਿਚ ਨਜ਼ਰਬੰਦ ਕੁਝ ਕੈਦੀਆਂ ਵਲੋਂ ਕੁੱਟਿਆ ਗਿਆ ਹੈ। ਅਖ਼ਬਾਰੀ ਖ਼ਬਰਾਂ ਅਨੁਸਾਰ ਇਹ ਘਟਨਾ ਬੀਤੇ ਕਲ੍ਹ ਸ਼ਾਮ 6 ਵਜੇ ਦੇ ਕਰੀਬ ਵਾਪਰੀ।

ਪ੍ਰਾਪਤ ਜਾਣਕਾਰੀ ਮੁਤਾਬਿਕ ਜੇਲ੍ਹ ਵਿਚ ਨਜ਼ਰਬੰਦ ਕੈਦੀ ਹਰਸਿਮਰਨਦੀਪ ਸਿੰਘ, ਸਿਮਰਜੀਤ ਸਿੰਘ ਉਰਫ ਬਬਲੂ, ਮਨਦੀਪ ਸਿੰਘ ਡਿੱਕੀ ਅਤੇ ਗੁਰਪ੍ਰੀਤ ਸਿੰਘ ਗੋਪੀ ਵਲੋਂ ਕੈਦੀ ਜਗਜੀਤ ਸਿੰਘ ਨੂੰ ਕੁੱਟਿਆ ਗਿਆ। ਕੈਦੀ ਜਗਜੀਤ ਦੀ ਲੱਤ ਟੁੱਟ ਗਈ ਹੈ ਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸੂਤਰਾਂ ਮੁਤਾਬਿਕ ਜਗਜੀਤ ਸਿੰਘ ਵਲੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਬਸ਼ੌਰੀ ਵਿਖੇ ਕੀਤੀ ਗਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਜੇਲ੍ਹ ਵਿਚ ਬੰਦ ਉਪਰੋਕਤ ਮੁੰਡਿਆਂ ਨੇ ਇਹ ਮਾਰਕੁੱਟ ਕੀਤੀ।

ਸੂਤਰਾਂ ਦੇ ਦੱਸਣ ਮੁਤਾਬਿਕ ਇਸ ਘਟਨਾ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਹਰਸਿਮਰਨਦੀਪ ਸਿੰਘ ਅਤੇ ਬਾਕੀ ਮੁੰਡਿਆਂ ਨਾਲ ਕੁੱਟਮਾਰ ਕੀਤੀ ਤੇ ਸਜ਼ਾ ਵਜੋਂ ਉਨ੍ਹਾਂ ਨੂੰ ਕੋਠੜੀਆਂ ਵਿਚ ਬੰਦ ਕਰ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ ਦੇ ਪਿੰਡ ਦਾਦ ਦੀ ਕਲੋਨੀ ਪਾਲਮ ਵਿਹਾਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ੧੨ ਫਰਵਰੀ ੨੦੧੯ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਲੋਨੀ ਦੇ ਹੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: