Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਗਾੜੀ : ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਕੇਸਾਂ ਵਿਚੋਂ ਇਕ ਦੀ ਵੀ ਜਾਂਚ ਪੂਰੀ ਨਹੀਂ ਹੋਈ

ਬਰਗਾੜੀ : ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਕੇਸਾਂ ਵਿਚੋਂ ਇਕ ਦੀ ਵੀ ਜਾਂਚ ਪੂਰੀ ਨਹੀਂ ਹੋਈ

ਫ਼ਰੀਦਕੋਟ: ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਅਤੇ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੀਆਂ ਘਟਨਾਵਾਂ ਅਤੇ ਇਸ ਵਿਚ ਪੁਲਿਸ ਫਾਇਰਿੰਗ ਦੌਰਾਨ ਸ਼ਹੀਦ ਹੋਏ ਦੋ ਸਿੱਖਾਂ ਅਤੇ ਇਕ ਡੇਰਾ ਪ੍ਰੇਮੀ ਦੇ ਕਤਲ ਕੇਸ ਦੇ ਮਾਮਲਿਆਂ ਸਮੇਤ ਦਰਜ ਕੀਤੇ ਗਏ ਛੇ ਕੇਸਾਂ ਵਿਚੋਂ ਫ਼ਰੀਦਕੋਟ ਪੁਲਿਸ ਇਕ ਦੀ ਵੀ ਜਾਂਚ ਮੁਕੰਮਲ ਨਹੀਂ ਕਰ ਸਕੀ ਅਤੇ ਨਾ ਹੀ ਅੱਜ ਤੱਕ ਪੁਲਿਸ ਨੂੰ ਕੋਈ ਦੋਸ਼ੀ ਲੱਭਿਆ ਹੈ।

ਪੁਲਿਸ ਗੋਲੀ ਵਿੱਚ ਸ਼ਹੀਦ ਹੋਏ ਸਿੰਘ
ਪੁਲਿਸ ਗੋਲੀ ਵਿੱਚ ਸ਼ਹੀਦ ਹੋਏ ਸਿੰਘ

ਪੰਜਾਬ ਸਰਕਾਰ ਨੇ ਬੇਅਦਬੀ ਦੀ ਜਾਂਚ ਸੀਬੀਆਈ ਹਵਾਲੇ ਕਰ ਦਿੱਤੀ ਸੀ ਪਰ ਜਦੋਂ ਤੱਕ ਸੀਬੀਆਈ ਘਟਨਾ ਸਥਾਨ ’ਤੇ ਪੁੱਜੀ ਉਦੋਂ ਤੱਕ ਸਾਰੇ ਅਹਿਮ ਸਬੂਤ ਖ਼ਤਮ ਹੋ ਚੁੱਕੇ ਸਨ। ਸੀਬੀਆਈ ਨੂੰ ਸਬੂਤ ਇਕੱਤਰ ਕਰਨ ਵਿਚ ਵੱਡੀ  ਦਿੱਕਤ ਆ ਰਹੀ ਹੈ। ਬਹਿਬਲ ਗੋਲੀ ਕਾਂਡ ਦੀ ਪੜਤਾਲ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਤੋਂ ਕਰਵਾਈ ਗਈ ਹੈ। ਪੜਤਾਲ ਦੌਰਾਨ ਕਮਿਸ਼ਨ ਨੂੰ ਫਾਇਰਿੰਗ ਦੌਰਾਨ ਵਰਤੇ ਗਏ ਅਸਲੇ ਦੀ ਪੁਲਿਸ ਨੇ ਜਾਣਕਾਰੀ ਤੱਕ ਨਹੀਂ ਦਿੱਤੀ ਅਤੇ ਨਾ ਹੀ ਪੁਲਿਸ ਵੱਲੋਂ ਮੌਕੇ ’ਤੇ ਬਰਾਮਦ ਕੀਤੇ ਗਏ ਚੱਲੀਆਂ ਗੋਲੀਆਂ ਦੇ ਖੋਲ ਕਮਿਸ਼ਨ ਨੂੰ ਦਿਖਾਏ ਗਏ। ਜਸਟਿਸ ਜ਼ੋਰਾ ਸਿੰਘ ਦੀ ਜਾਂਚ ਦੌਰਾਨ ਗੋਲੀ ਕਾਂਡ ਵਿਚ ਘਿਰੇ ਕੁਝ ਪੁਲਿਸ ਅਧਿਕਾਰੀ ਵਿਦੇਸ਼ੀ ਦੌਰੇ ’ਤੇ ਚਲੇ ਗਏ, ਜੋ ਅਜੇ ਤੱਕ ਵਾਪਸ ਨਹੀਂ ਪਰਤੇ।

ਫਾਇਰਿੰਗ ਦੌਰਾਨ ਸ਼ਹੀਦ ਹੋਏ ਕ੍ਰਸ਼ਿਨ ਭਗਵਾਨ ਸਿੰਘ ਵਾਸੀ ਬਹਿਬਲ ਖੁਰਦ, ਗੁਰਜੀਤ ਸਿੰਘ ਵਾਸੀ ਸਰਾਵਾਂ ਅਤੇ ਗੁਰਦੇਵ ਸਿੰਘ ਵਾਸੀ ਬੁਰਜ ਜਵਾਹਰ ਸਿੰਘ ਦੇ ਮਾਮਲੇ ਵਿਚ ਪੁਲੀਸ ਨੇ ਕਤਲ ਦੇ ਕੇਸ ਤਾਂ ਦਰਜ ਕੀਤੇ ਹਨ ਪਰ ਇਨ੍ਹਾਂ ਦੀ ਜਾਂਚ ਕਿਸੇ ਸਿਰੇ ਨਹੀਂ ਲੱਗੀ। ਸੀਬੀਆਈ ਅਧਿਕਾਰੀਆਂ ਨੇ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਵਾਲੇ ਤਿੰਨ ਮਾਮਲਿਆਂ ਦੀ ਹੀ ਜਾਂਚ ਕਰ ਰਹੀ ਹੈ। ਬੁਰਜ ਜਵਾਹਰ ਸਿੰਘ ਵਾਲਾ ਵਿਚ 13 ਜੂਨ 2016 ਨੂੰ ਕਤਲ ਹੋਏ ਡੇਰਾ ਪ੍ਰੇਮੀ ਗੁਰਦੇਵ ਸਿੰਘ ਦੇ ਮਾਮਲੇ ਵਿਚ ਪੁਲਿਸ ਦੇ ਹੱਥ ਅਜੇ ਤੱਕ ਕੋਈ ਸਬੂਤ ਨਹੀਂ ਲੱਗਿਆ। ਡੇਰਾ ਪ੍ਰੇਮੀ ਬਿੱਟੂ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਸਮੇਂ ਸਿਰ ਕਾਰਵਾਈ ਕਰਦੀ ਤਾਂ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਸੀ। ਗੁਰਦੇਵ ਸਿੰਘ ਵਾਸੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਜੋ ਸੀਬੀਆਈ ਦਾ ਬੇਅਦਬੀ ਕਾਂਡ ਦਾ ਗਵਾਹ ਸੀ, ਨੂੰ ਤਿੰਨ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਦੋਂਕਿ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ਦੌਰਾਨ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋ ਗਏ ਸਨ। ਸਿੱਖ ਜਥੇਬੰਦੀਆਂ ਦੇ ਦਬਾਅ ਕਾਰਨ ਪੁਲਿਸ ਨੇ ਕਤਲ ਦਾ ਕੇਸ ਤਾਂ ਦਰਜ ਕਰ ਲਿਆ ਸੀ ਪਰ ਅਜੇ ਤੱਕ ਕਿਸੇ ਵੀ ਮੁਲਜ਼ਮ ਦੀ ਸ਼ਨਾਖਤ ਨਹੀਂ ਹੋ ਸਕੀ।

ਜ਼ਿਲ੍ਹਾ ਪੁਲਿਸ ਮੁਖੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੇਦਅਬੀ ਕਾਂਡ ਦੀ ਜਾਂਚ ਸੀਬੀਆਈ ਕਰ ਰਹੀ ਹੈ ਅਤੇ ਜ਼ਿਲ੍ਹਾ ਪੁਲਿਸ ਹਰ ਤਰ੍ਹਾਂ ਨਾਲ ਸਹਿਯੋਗ ਦੇ ਰਹੀ ਹੈ।

ਸੀਬੀਆਈ ਦੇ ਐੱਸ.ਪੀ. ਐੱਨ. ਕ੍ਰਿਸ਼ਨਾ ਮੂਰਤੀ ਨੇ ਕਿਹਾ ਕਿ ਬੇਅਦਬੀ ਕਾਂਡ ਸਬੰਧੀ ਸੀਬੀਆਈ ਨੇ ਵੱਡੀ ਪੱਧਰ ’ਤੇ ਜਾਂਚ ਸ਼ੁਰੂ ਕੀਤੀ ਹੈ ਅਤੇ ਦੋਸ਼ੀਆਂ ਦੀ ਸ਼ਨਾਖਤ ਦੱਸਣ ਵਾਲੇ ਨੂੰ ਦਸ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਆਿ ਹੈ।

ਜ਼ਿਕਰਯੋਗ ਹੈ ਕਿ ਬਰਗਾੜੀ ਵਿਖੇ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਿਚ ਪਹਿਲਾਂ ਦੋ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਸਾਰਾ ਦੋਸ਼ ਉਨ੍ਹਾਂ ‘ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਫੇਰ ਸਿੱਖ ਜਥੇਬੰਦੀਆਂ ਦੇ ਦਬਾਅ ਕਰਕੇ ਪੁਲਿਸ ਨੂੰ ਉਨ੍ਹਾਂ ਨੂੰ ਛੱਡਣਾ ਪਿਆ। ਹੁਣ ਡੇਰਾ ਪ੍ਰੇਮੀ ਦੇ ਕਤਲ ਵਿਚ ਵੀ ਸਿੱਖ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਖ਼ਬਰਾਂ ਮਿਲ ਰਹੀਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: