Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵਾਂਸ਼ਹਿਰ ਦੇ ਪਿੰਡ ‘ਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ; ਸੀਸੀਟੀਵੀ ‘ਚ ਕੈਦ ਘਟਨਾ

ਨਵਾਂਸ਼ਹਿਰ ਦੇ ਪਿੰਡ ‘ਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ; ਸੀਸੀਟੀਵੀ ‘ਚ ਕੈਦ ਘਟਨਾ

ਨਵਾਂ ਸ਼ਹਿਰ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਤਾਜ਼ਾ ਘਟਨਾ ਨਵਾਂ ਸ਼ਹਿਰ ਦੇ ਪਿੰਡ ਸੜੋਆ ‘ਚ ਵਾਪਰੀ ਹੈ, ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਅੱਗ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਪੂਰੀ ਵਾਰਦਾਤ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋਈ ਹੈ।

ਸੀਸੀਟੀਵੀ ਤੋਂ ਲਿਆ ਗਿਆ ਦ੍ਰਿਸ਼
ਸੀਸੀਟੀਵੀ ਤੋਂ ਲਿਆ ਗਿਆ ਦ੍ਰਿਸ਼

ਹਾਸਲ ਜਾਣਕਾਰੀ ਮੁਤਾਬਕ ਸੜੋਆ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰਿਆਂ ਦੀ ਬੇਅਦਬੀ ਦਾ ਪਤਾ ਸਵੇਰ ਵੇਲੇ ਲੱਗਾ। ਪ੍ਰਬੰਧਕਾਂ ਵਲੋਂ ਤੁਰੰਤ ਹੀ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਘਟਨਾ ਦੀ ਜਾਂਚ ‘ਤੇ ਪੁਲਿਸ ਨੂੰ ਸੀਸੀਟੀਵੀ ਫੁਟੇਜ ਮਿਲੀ, ਜਿਸ ਵਿਚ 4 ਛੋਟੇ ਬੱਚੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦੇ ਨਜ਼ਰੀਂ ਪਏ।

ਪੁਲਿਸ ਇਸ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਪੜਤਾਲ ਤੋਂ ਬਾਅਦ ਪਤਾ ਲੱਗਾ ਹੈ ਕਿ ਇਹ ਸਾਰੇ ਬੱਚੇ ਪਿੰਡ ਦੇ ਹੀ ਰਹਿਣ ਵਾਲੇ ਹਨ। ਫਿਲਹਾਲ ਪੁਲਿਸ ਇਸ ਵਾਰਾਦਾਤ ਨੂੰ ਅੰਜਾਮ ਦੇਣ ਵਾਲੇ ਬੱਚਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਬੇਸ਼ੱਕ ਇਹਨਾਂ ਛੋਟੇ ਬੱਚਿਆਂ ਨੇ ਅੰਜਾਮ ਦਿੱਤਾ ਹੈ ਪਰ ਇਸ ਦੇ ਪਿੱਛੇ ਕੋਈ ਹੋਰ ਲੋਕ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸੇ ਵੱਡੀ ਸਾਜਿਸ਼ ਦੇ ਤਹਿਤ ਇਹਨਾਂ ਬੱਚਿਆਂ ਨੂੰ ਮੋਹਰਾ ਬਣਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Beadbi Incident in Nawanshehar Village caught in CCTV Camera; Four Children held …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ
ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਲਮ ਵਿਹਾਰ ਕਲੋਨੀ, ਪਿੰਡ ਦਾਦ, ਪੱਖੋਵਾਲ ਸੜਕ ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: