Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਗਵੰਤ ਮਾਨ, ਡਾ. ਗਾਂਧੀ ਅਤੇ ਪ੍ਰੋ. ਸਾਧੂ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੀਤਾ ਵਿਰੋਧ

ਭਗਵੰਤ ਮਾਨ, ਡਾ. ਗਾਂਧੀ ਅਤੇ ਪ੍ਰੋ. ਸਾਧੂ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੀਤਾ ਵਿਰੋਧ

ਚੰਡੀਗੜ੍ਹ (2 ਮਾਰਚ, 2015): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਦੀ ‘ਆਪ’ ਵਿੱਚ ਸ਼ਮੂਲੀਅਤ ਦੇ ਮਾਮਲੇ ਨੇ ਪਾਰਟੀ ਆਗੂਆਂ ਵਿੱਚ ਦੂਰੀ ਵਧਾ ਦਿੱਤੀ ਹੈ। ਪਾਰਟੀ ਦੇ ਪੰਜਾਬ ਤੋਂ ਚਾਰ ਸੰਸਦ ਮੈਂਬਰਾਂ ’ਚੋਂ ਤਿੰਨ ਨੂੰ ਭਰੋਸੇ ਵਿੱਚ ਲਏ ਬਿਨਾਂ ਸ੍ਰ ਛੋਟੇਪੁਰ ਦੇ ਕਾਂਗਰਸੀ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਫੈਸਲੇ ਨੇ ਪਾਰਟੀ ਆਗੂਆਂ ਵਿੱਚ ਮਤਭੇਦਾਂ ਦੀ ਕੰਧ ਖੜੀ ਕਰ ਦਿੱਤੀ ਹੈ।

ਸੁਖਪਾਲ ਸਿੰਘ ਖਹਿਰਾ (ਸੱਜੇ) ਅਤੇ ਭਗਵੰਤ ਮਾਨ (ਖੱਬੇ)
ਸੁਖਪਾਲ ਸਿੰਘ ਖਹਿਰਾ (ਸੱਜੇ) ਅਤੇ ਭਗਵੰਤ ਮਾਨ (ਖੱਬੇ)

ਆਮ ਅਦਮੀ ਪਾਰਟੀ (ਆਪ) ਦੀ ਹਾਈ ਕਮਾਂਡ ਤੋਂ ਬਾਅਦ ਹੁਣ ਪੰਜਾਬ ਇਕਾਈ ’ਚ ਮਤਭੇਦ ਉਭਰਨੇ ਸ਼ੁਰੂ ਹੋ ਗਏ ਹਨ ਅਤੇ ਪੰਜਾਬ ਇਕਾੲੀ ਦਾ ਮਾਮਲਾ ਹੁਣ ਦਿੱਲੀ ਪੁੱਜ ਗਿਆ ਹੈ।ਆਪ ਦੇ ਤਿੰਨ ਸੰਸਦ ਮੈਂਬਰਾਂ ਭਗਵੰਤ ਮਾਨ, ਡਾ. ਗਾਂਧੀ ਅਤੇ ਪ੍ਰੋ. ਸਾਧੂ ਸਿੰਘ ਨੇ ਖਹਿਰਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਇਸ ਦੇ ਨਾਲ ਪੰਜਾਬ ਇਕਾਈ ਦੇ ਕਨਵੀਨਰ ਸੁੱਚਾ ਸਿੰਘ ਛੇਟੇਪੁਰ ਦੀ ਕੁਰਸੀ ਨੂੰ ਵੀ ‘ਖ਼ਤਰਾ’ ਖਡ਼੍ਹਾ ਹੋ ਗਿਆ ਹੈ।

ਪਤਾ ਲੱਗਾ ਹੈ ਕਿ ਸੰਸਦ ਮੈਂਬਰਾਂ ਸਮੇਤ ਸੂਬੇ ਦੇ ਕਈ ਹੋਰ ਆਗੂ ਸ੍ਰ ਖਹਿਰਾ ਨੂੰ ‘ਆਪ’ ਵਿੱਚ ਸ਼ਾਮਲ ਕਰਨ ਦੇ ਹੱਕ ’ਚ ਨਹੀਂ ਸਨ ਜਦਕਿ ਛੋਟੇਪੁਰ ਨੇ ‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਿੱਧੀ ਮੀਟਿੰਗ ਕਰਵਾ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਸ੍ਰੀ ਛੋਟੇਪੁਰ ਦੀ ਕਾਹਲ ਜਿੱਥੇ ਸੰਸਦ ਮੈਂਬਰਾਂ ਦੀ ਨਾਰਾਜ਼ਗੀ ਦਾ ਕਾਰਣ ਬਣੀ, ਉੱਥੇ ਸ੍ਰ ਖਹਿਰਾ ਦੀ ‘ਆਪ’ ਵਿੱਚ ਸ਼ਮੂਲੀਅਤ ਦੇ ਰਾਹ ’ਚ ਅੜਿੱਕਾ ਬਣ ਰਹੀ ਹੈ।
ਇਸ ਸਬੰਧੀ ਸੁੱਚਾ ਸਿੰਘ ਛੋਟੇਪੁਰ ਨੇ ਆਖਿਆ ਹੈ ਕਿ ਉਹ ਪਾਰਟੀ ਦੇ ਸਾਰੇ ਆਗੂਆਂ ਨੂੰ ਨਾਲ ਲੈ ਕੇ ਚੱਲ ਰਹੇ ਹਨ ਪਰ ਲੋਕੰਤਤਰ ’ਚ ਹਰ ਬੰਦੇ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ ੳੁਨ੍ਹਾਂ ਸਪਸ਼ਟ ਕੀਤਾ ਸ੍ਰੀ ਖਹਿਰਾ ਦਾ ‘ਆਪ’ ਵਿੱਚ ਸ਼ਾਮਲ ਹੋਣਾ ਤੈਅ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਪਾਰਟੀ ਦੇ ਤਿੰਨ ਸੰਸਦ ਮੈਂਬਰ ਪਹਿਲਾਂ ਹੀ ਸੂਬਾੲੀ ਕਨਵੀਨਰ ਦੇ ਕੰਮ ਕਰਨ ਦੇ ਢੰਗ ਤਰੀਕੇ ਤੋਂ ਨਾਰਾਜ਼ ਹਨ ਅਤੇ ਉਸ ਵੱਲੋਂ ਸੱਦੀਆਂ ਮੀਟਿੰਗਾਂ ਵਿੱਚ ਵੀ ਸ਼ਾਮਲ ਨਹੀਂ ਹੋ ਰਹੇ। ਇੱਥੋਂ ਤੱਕ ਕਿ ਪਾਰਟੀ ਵੱਲੋਂ ‘ਦਰਦ ਪੰਜਾਬ’ ਦਾ ਮੁਹਿੰਮ ਦੇ ਆਗਾਜ਼ ਵੇਲੇ ਮੁਹਾਲੀ ’ਚ ਰੱਖੇ ਪ੍ਰੋਗਰਾਮ ’ਚ ਕੋੲੀ ਵੀ ਸੰਸਦ ਮੈਂਬਰ ਮੌਜੂਦ ਨਹੀਂ ਸੀ।

ਦੱਸਿਆ ਜਾ ਰਿਹਾ ਹੈ ਕਿ ਪਾਰਟੀ ਹਾਈ ਕਮਾਂਡ ਵੱਲੋਂ ਪੰਜਾਬ ਇਕਾਈ ਦੀਆਂ ਗਤੀਵਿਧੀਆਂ ਉੱਤੇ ਨੇੜੇ ਤੋਂ ਨਜ਼ਰ ਰੱਖੀ ਜਾ ਰਹੀ ਹੈ ਕਿਉਕਿ ਸ੍ਰੀ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਤੋਂ ਵੱਡੀਆਂ ਆਸਾਂ ਹਨ ਅਤੇ ਉਹ ਦੋ ਮਹੀਨੇ ਬਾਅਦ ਪੰਜਾਬ ਦਾ ਲੰਬਾ ਦੌਰਾ ਕਰਨ ਦਾ ਪ੍ਰੋਗਰਾਮ ਬਣਾ ਰਹੇ ਹਨ।

ਜਾਣਕਾਰੀ ਅਨੁਸਾਰ ਪਾਰਟੀ ਹਾਈ ਕਮਾਂਡ ਪੰਜਾਬ ਦੀ ਵਾਗਡੋਰ ਇੱਕ ਆਗੂ ਦੇ ਹੱਥ ਦੇਣ ਦੀ ਥਾਂ ਕਮੇਟੀ ਬਣਾ ਕੇ ਆਰਜ਼ੀ ਤੌਰ ’ਤੇ ਹੱਲ ਕਰਨ ਬਾਰੇ ਵੀ ਸੋਚ ਰਹੀ ਹੈ। ਇਸ ਕਮੇਟੀ ਨੂੰ ਰਾਜ ਨਾਲ ਸਬੰਧਤ ਸਾਰੇ ਫੈਸਲੇ ਲੈਣ ਦਾ ਹੱਕ ਹੋਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: