ਪਟਿਆਲਾ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ਤੋਂ ਬਦਲ ਕੇ ਸਰਕਾਰੀ ਰਾਜਿੰਦਰਾ ਹਸਪਤਾਲ਼, ਪਟਿਆਲਾ ਦਾਖਲ ਕਰਵਾ ਦਿੱਤਾ ਗਿਆ ਸੀ, ਪਰ ਇੱਥੇ ਵੀ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ। ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਹਸਪਤਾਲ ਆ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਨੇ ਹਸਪਤਾਲ ਦੇ ਡਾਕਟਰਾਂ ਨੂੰ ਲਿਖ ਕੇ ਦਿੱਤਾ ਹੈ ਕਿ ਉਹ ਡਾਕਟਰੀ ਸਹਾਇਤਾ ਨਹੀਂ ਲੈਣਾ ਚਾਹੁੰਦੇ। ਇਸੇ ਦੌਰਾਨ ਬੀਬੀ ਕਮਲਦੀਪ ਕੌਰ ਦਾ ਕਹਿਣਾ ਹੈ ਕਿ ਅੱਜ ਤੱਕ ਭਾਈ ਰਾਜੋਆਣਾ ਦਾ ਅੱਠ ਕਿਲੋ ਭਾਰ ਘਟ ਚੁੱਕਾ ਹੈ ਅਤੇ ਸ਼ੂਗਰ ਵੀ ਵਧ ਰਿਹਾ ਹੈ।
ਭਾਈ ਰਾਜੋਆਣਾ ਦੀ ਭੈਣ ਇਸ ਖ਼ਬਰ ਦੀ ਤਸਦੀਕ ਕੀਤੀ ਹੈ ਅਤੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਕਈ ਆਰ.ਟੀ.ਆਈ. (RTI) ਲਾਉਣ ਦੇ ਬਾਵਜੂਦ ਦੀ ਕੋਈ ਜਵਾਬ ਨਹੀਂ ਦਿੱਤਾ ਗਿਆ। ਭਾਈ ਰਾਜੋਆਣਾ ਨੇ ਫਾਂਸੀ ਦੀ ਸਜ਼ਾ ਦੇ ਖਿਲਾਫ ਰਹਿਮ ਦੀ ਅਪੀਲ ਦੇ ਜਲਦ ਨਿਬੇੜੇ ਲਈ ਭੁੱਖ ਹੜਤਾਲ ਰੱਖੀ ਹੈ।