Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਨੂੰ ਕਾਲੇ ਝੰਡਿਆਂ ਨਾਲ ਥਾਂ-ਥਾਂ ਪ੍ਰਦਰਸ਼ਨ ਕੀਤੇ ਜਾਣ: ਭਾਈ ਖਾਲਸਾ

ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਨੂੰ ਕਾਲੇ ਝੰਡਿਆਂ ਨਾਲ ਥਾਂ-ਥਾਂ ਪ੍ਰਦਰਸ਼ਨ ਕੀਤੇ ਜਾਣ: ਭਾਈ ਖਾਲਸਾ

ਅੰਬਾਲਾ ਸ਼ਹਿਰ (1 ਜਨਵਰੀ, 2014): ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਮਨੁਖਤਾ ਦਾ ਭਲਾ ਮੰਗਣ ਵਾਲੇ ਹਰ ਵਿਅਕਤੀ ਨੂੰ ਅਪੀਲ ਕੀਤੀ ਹੈ ਕਿ ਉਹ 7 ਜਨਵਰੀ ਨੂੰ ਕਾਲੇ ਝੰਡੇ ਲੈ ਕੇ ਆਪਣੇ-ਆਪਣੇ ਖੇਤਰ ਵਿਚ ਸਾਂਤਮਈ ਪ੍ਰਦਰਸ਼ਨ ਕਰਨ ਅਤੇ ਆਪਣੇ ਨੇੜੇ ਦੇ ਸਰਕਾਰੀ ਅਧਿਕਾਰੀ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਦੇਣ ।

Gurbaksh Songh
ਪਿਛਲੇ 49 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਤਬੀਅਤ ਪਿਛਲੇ 2 ਦਿਨਾਂ ਤੋਂ ਕਾਫ਼ੀ ਖ਼ਰਾਬ ਚਲ ਰਹੀ ਹੈ, ਜਿਸ ਕਰਕੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਲਈ ਕਿਹਾ ਜਾ ਰਿਹਾ ਹੈ, ਪਰ ਭਾਈ ਖਾਲਸਾ ਨੇ ਹਸਪਤਾਲ ਵਿਚ ਭਰਤੀ ਹੋਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਹੈ।ਸੂਤਰਾਂ ਮੁਤਾਬਕ ਕਿਸੇ ਵੀ ਵੇਲੇ ਭਾਈ ਖਾਲਸਾ ਨੂੰ ਇੱਥੋਂ ਚੁੱਕ ਕੇ ਹਸਪਤਾਲ ਲਿਜਾਇਆ ਜਾ ਸਕਦਾ ਹੈ।

ਇਤਿਹਾਸਕ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਜਿੱਥੇ ਭਾਈ ਖਾਲਸਾ ਨੇ ਸੰਘਰਸ਼ ਆਰੰਭਿਆ ਹੋਇਆ ਹੈ ਵਿਖੇ ਵੀਰਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਗੁਰਦੁਆਰਾ ਪਰਮੇਸ਼ਰ ਦੁਆਰ ਦੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ਼ਿਰਕਤ ਕੀਤੀ ।

ਉਨ੍ਹਾਂ ਨੇ ਰਸਮਈ ਗੁਰਬਾਣੀ ਕੀਰਤਨ ਕਰਕੇ ਸਮਾਂ ਬੰਨ੍ਹ ਦਿੱਤਾ। ਗੁਰਬਾਣੀ ਸ਼ਬਦ ਦੀ ਵਿਆਖਿਆ ਕਰਦੇ ਹੋਏ ਉਨ੍ਹਾਂ ਜਿੱਥੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਉਨ੍ਹਾਂ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੇ ਸੰਘਰਸ਼ ਨੂੰ ਸਹੀ ਕਰਾਰ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦੇ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ, ਤਾਂ ਸਿੱਖਾਂ ਦਾ ਜੋਸ਼ ਸੰਭਾਲਿਆ ਨਹੀਂ ਜਾਵੇਗਾ ।

ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਸਮਾਗਮ ਵਿਚ ਪੁੱਜੀ ਸੰਗਤ ਦਾ ਹਾਰਦਿਕ ਧੰਨਵਾਦ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਆਪਣੇ ਸੰਘਰਸ਼ ਨੂੰ ਹਰਿਆਣਾ ਤੋਂ ਕਿਤੇ ਹੋਰ ਤਬਦੀਲ ਕਰ ਲੈਣ। ਭਾਈ ਖਾਲਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਉਨ੍ਹਾਂ ਨੂੰ ਕਹਿ ਰਹੀ ਹੈ ਕਿ ਸੂਬੇ ਦੀਆਂ ਜੇਲ੍ਹਾਂ ਵਿਚ ਸਜ਼ਾ ਭੁਗਤ ਚੁਕਾ ਕੋਈ ਵੀ ਸਿੱਖ ਕੈਦੀ ਬੰਦ ਨਹੀਂ ਹੈ।

ਸਰਕਾਰ ਦੇ ਇਸ ਬਿਆਨ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਪੇਸ਼ਕਸ਼ ਕੀਤੀ ਕਿ ਜੇਕਰ ਹਰਿਆਣਾ ਸਰਕਾਰ ਕਿਸੇ ਵੀ ਧਰਮ ਨਾਲ ਸਬੰਧਿਤ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਰਿਆਣਾ ਦੇ 7 ਕੈਦੀਆਂ ਦੀ ਸਜ਼ਾ ਮੁਆਫ਼ ਕਰਕੇ ਉਨ੍ਹਾਂ ਨੂੰ ਰਿਹਾਅ ਕਰਦੀ ਹੈ, ਤਾਂ ਉਹ ਹਰਿਆਣਾ ਵਿਚੋਂ ਆਪਣੀ ਭੁੱਖ ਹੜਤਾਲ ਦਾ ਥਾਂ ਬਦਲ ਕੇ ਕਿਤੇ ਹੋਰ ਚਲੇ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: