Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਜਗਾਉਣ ਲਈ ਨੌਜਵਾਨਾਂ ਨੂੰ ਸ਼ਾਂਤਮਈ ਧਰਨੇ ਤੇ ਪ੍ਰਦਰਸ਼ਨ ਕਰਨ ਦੀ ਗੁਰਬਖਸ਼ ਸਿੰਘ ਨੇ ਕੀਤੀ ਅਪੀਲ

ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਜਗਾਉਣ ਲਈ ਨੌਜਵਾਨਾਂ ਨੂੰ ਸ਼ਾਂਤਮਈ ਧਰਨੇ ਤੇ ਪ੍ਰਦਰਸ਼ਨ ਕਰਨ ਦੀ ਗੁਰਬਖਸ਼ ਸਿੰਘ ਨੇ ਕੀਤੀ ਅਪੀਲ

ਅੰਬਾਲਾ ਸ਼ਹਿਰ (14 ਦਸੰਬਰ , 2014): ਭਾਰਤੀ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਜਗਾਉਣ ਲਈ ਸ਼ਾਂਤਮਈ ਧਰਨੇ ਤੇ ਪ੍ਰਦਰਸ਼ਨ ਕਰਨ ।

ਅਰਦਾਸ ਵਿੱਚ ਸ਼ਾਮਲ ਸੰਗਤ
ਅਰਦਾਸ ਵਿੱਚ ਸ਼ਾਮਲ ਸੰਗਤ

7 ਬੰਦੀ ਸਿੱਖਾਂ ਦੀ ਪੱਕੀ ਰਿਹਾਈ ਲਈ ਪਿਛਲੇ 31 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਨੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਸ਼ਾਂਤਮਈ ਹੈ, ਤੇ ਸ਼ਾਂਤਮਈ ਹੀ ਰਹੇਗਾ ।ਉਨ੍ਹਾਂ ਕਿਹਾ ਕਿ ਉਹ ਆਪਣੇ ਵੱਲੋਂ ਕੀਤੀ ਹੋਈ ਅਰਦਾਸ ਨੂੰ ਨਿਭਾਉਣ ਲਈ ਦਿ੍ੜ੍ਹ ਹਨ, ਤੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਪੂਰਾ ਭਰੋਸਾ ਹੈ ਕਿ ਉਹ ਉਨ੍ਹਾਂ ਦੀ ਅਰਦਾਸ ਜ਼ਰੂਰ ਪੂਰੀ ਕਰਨਗੇ।

ਭਾਈ ਗੁਰਬਖਸ਼ ਸਿਮਘ ਖਾਲਸਾ ਨੂੰ ਮਿਲਦੇ ਪੰਜਾਬੀ ਗਾਇਕ ਮਨਮੋਹਨ ਵਾਰਸ
ਭਾਈ ਗੁਰਬਖਸ਼ ਸਿਮਘ ਖਾਲਸਾ ਨੂੰ ਮਿਲਦੇ ਪੰਜਾਬੀ ਗਾਇਕ ਮਨਮੋਹਨ ਵਾਰਸ

ਭਾਈ ਖਾਲਸਾ ਐਤਵਾਰ ਨੂੰ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਹੋਏ ਅਰਦਾਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਪੁੱਜੀ, ਸੰਗਤ ਨਾਲ ਵਿਚਾਰ ਸਾਂਝੇ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸੰਗਤ ਨੇ ਜੋ ਉਨ੍ਹਾਂ ਦਾ ਹੌਸਲਾ ਵਧਾਇਆ ਹੈ।

ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਰਣਦੇਵ ਸਿੰਘ ਦੇਬੀ, ਰਣਜੀਤ ਸਿੰਘ ਚੀਮਾ, ਬਾਬਾ ਹਰਬੰਸ ਸਿੰਘ ਰਵਾਲੋਂ ਆਦਿ ਨੇ ਵੀ ਵਿਚਾਰ ਰੱਖੇ ।

ਸਮਾਗਮ ਦੌਰਾਨ ਬੰਦੀ ਸਿੰਘਾਂ ਦੇ ਪਰਿਵਾਰਾ ਨੂੰ ਸਨਮਾਨਿਤ ਵੀ ਕੀਤਾ ਗਿਆ । ਇਨ੍ਹਾਂ ਵਿਚ ਭਾਈ ਗੁਰਮੀਤ ਸਿੰਘ ਦੀ ਮਾਤਾ ਬੀਬੀ ਸੁਰਜੀਤ ਕੌਰ, ਭਾਈ ਸ਼ਮਸ਼ੇਰ ਸਿੰਘ ਦੇ ਭਰਾ ਭਾਈ ਬਲਵੰਤ ਸਿੰਘ, ਭਾਈ ਲਖਵਿੰਦਰ ਸਿੰਘ ਦੇ ਪਿਤਾ ਭਾਈ ਦਰਸ਼ਨ ਸਿੰਘ, ਉਨ੍ਹਾਂ ਦੇ ਜੀਜਾ ਭਾਈ ਜੰਗ ਸਿੰਘ ਤੇ ਭਾਈ ਵਰਿਆਮ ਸਿੰਘ ਦੇ ਸਪੁੱਤਰ ਭਾਈ ਜਸਵਿੰਦਰ ਸਿੰਘ ਸ਼ਾਮਲ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: