ਬਠਿੰਡਾ (11 ਅਗਸਤ, 2015): ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਮੁਖੀ ਸ੍ਰ. ਗੁਰਦੀਪ ਸਿੰਘ ਬਠਿੰਡਾ ਨੂੰ 19 ਜੁਲਾਈ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਲਗਤਾਰ ਜੇਲ ਵਿੱਚ ਰੱਖਣ ਲਈ ਪੁਲਿਸ ਇੱਕ ਤੋਂ ਬਾਅਦ ਇੱਕ ਝੂਠਾ ਕੇਸ ਪਾ ਰਹੀ ਸੀ , ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰਿਹਾਅ ਕਰ ਦਿੱਤਾ ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਅੱਜ ਤਿੰਨ ਥਾਣਿਆਂ ਦੇ ਮੱਖ ਅਫਸਰਾਂ ਨੂੰ ਤਲਬ ਕਰਕੇ ਝਾੜ ਝੰਬ ਕੀਤੀਅਤੇ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਐੱਸਡੀਐੱਮ ਨੂੰ ਵੀ ਤਲਬ ਕਰ ਲਿਆ ਹੈ।
ਜ਼ਿਲ੍ਹਾ ਪੁਲੀਸ ਵੱਲੋਂ 19 ਜੁਲਾਈ ’ਤੇ ਨਿੱਤ ਨਵੇਂ ਕੇਸ ਪਾ ਕੇ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਸੀ। ਭਾਈ ਗੁਰਦੀਪ ਸਿੰਘ ’ਤੇ ਅੱਜ ਚੌਥਾ ਕੇਸ ਪਾਉਣ ਦੀ ਤਿਆਰੀ ਹੋ ਗਈ ਸੀ। ਅੱਜ ਜਦੋਂ ਬਠਿੰਡਾ ਜੇਲ੍ਹ ’ਚੋਂ ਗੁਰਦੀਪ ਸਿੰਘ ਨੂੰ ਰਿਹਾਅ ਕੀਤਾ ਗਿਅਾ ਤਾਂ ਮੌੜ ਪੁਲੀਸ ਨੇ ਚੌਥੇ ਕੇਸ ਵਿੱਚ ਮੌਕੇ ’ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜਦੋਂ ਮੌੜ ਪੁਲੀਸ ਸਿਵਲ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਕਰਾ ਰਹੀ ਸੀ ਤਾਂ ਉਦੋਂ ਹੀ ਹਾਈ ਕੋਰਟ ਵਿੱਚ ਸੁਣਵਾਈ ਚੱਲ ਰਹੀ ਸੀ। ਅਦਾਲਤ ਨੂੰ ਜਦੋਂ ਚੌਥੇ ਕੇਸ ਤੋਂ ਜਾਣੂ ਕਰਾਇਆ ਗਿਆ ਤਾਂ ਅਦਾਲਤ ਨੇ ਫੌਰੀ ਰਿਹਾਅ ਕਰਨ ਦੇ ਹੁਕਮ ਕਰ ਦਿੱਤੇ।
ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰ ਨੇ ਗੁਰਦੀਪ ਸਿੰਘ ਦੇ ਪਰਿਵਾਰ ’ਤੇ ਦਬਾਅ ਬਣਾਇਆ ਹੋਇਆ ਸੀ। ਜ਼ਿਲ੍ਹਾ ਪੁਲੀਸ ਨੇ ਗੁਰਦੀਪ ਸਿੰਘ ਦੇ ਲੜਕੇ ਯਾਦਵਿੰਦਰ ਸਿੰਘ ’ਤੇ ਵੀ ਥਾਣਾ ਥਰਮਲ ਵਿੱਚ 24 ਜੁਲਾਈ ਨੂੰ ਧਾਰਾ 107,151 ਤਹਿਤ ਕੇਸ ਦਰਜ ਕਰਕੇ ੳੁਸ ਨੂੰ ਫ਼ਰੀਦਕੋਟ ਜੇਲ੍ਹ ਭੇਜ ਦਿੱਤਾ ਸੀ। ਉਸ ਮਗਰੋਂ ਜਦੋਂ ਉਹ ਜੇਲ੍ਹ ’ਚੋਂ ਰਿਹਾਅ ਹੋ ਗਿਆ ਤਾਂ ਦਿਆਲਪੁਰਾ ਪੁਲੀਸ ਨੇ ਨਵਾਂ ਕੇਸ ਦਰਜ ਕਰਕੇ ਮੁੜ ਜੇਲ੍ਹ ਭੇਜ ਦਿੱਤਾ।
ਥਾਣਾ ਥਰਮਲ ਦੀ ਪੁਲੀਸ ਨੇ 19 ਜੁਲਾਈ ਨੂੰ ਗੁਰਦੀਪ ਸਿੰਘ ਖ਼ਿਲਾਫ਼ ਧਾਰਾ 107,151 ਤਹਿਤ ਕੇਸ ਦਰਜ ਕੀਤਾ ਸੀ। ਜਦੋਂ ਇਸ ਕੇਸ ’ਚੋਂ ਰਿਹਾਈ ਹੋਈ ਤਾਂ ਥਾਣਾ ਸਦਰ ਦੀ ਪੁਲੀਸ ਨੇ ਨਵੇਂ ਕੇਸ ਵਿੱਚ ਮੁੜ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਇਸ ਕੇਸ ’ਚੋਂ ਜਿਉਂ ਹੀ ਰਿਹਾਈ ਹੋਈ ਤਾਂ ਤਲਵੰਡੀ ਸਾਬੋ ਪੁਲੀਸ ਨੇ ਧਾਰਾ 107,151 ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਮੁਡ਼ ਜੇਲ੍ਹ ਭੇਜ ਦਿੱਤਾ। ਅੱਜ ਅਦਾਲਤੀ ਹੁਕਮਾਂ ’ਤੇ ੳੁਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ।
ਇਸੇ ਦੌਰਾਨ ਨੇ ਗੁਰਦੀਪ ਸਿੰਘ ਦੇ ਪਰਿਵਾਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ। ੲਿਸ ਕਰਕੇ ਯਾਦਵਿੰਦਰ ਸਿੰਘ ਨੂੰ ਪਹਿਲਾਂ ਰਿਹਾਅ ਕਰ ਦਿੱਤਾ ਗਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜ਼ਲੀਲ ਕਰਨ ਵਾਸਤੇ ਨਵੇਂ ਕੇਸ ਪਾ ਕੇ ਮੁੜ ਮੁੜ ਜੇਲ੍ਹ ਭੇਜਿਆ ਜਾ ਰਿਹਾ ਸੀ।
ਰਿਹਾੲੀ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਅਾ ਭਾਈ ਗੁਰਦੀਪ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਜਾਣ-ਬੁਝ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡੀਜੀਪੀ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਮੀਟਿੰਗ ਹੋਈ। ੲਿਸ ਵਿੱਚ ਉਨ੍ਹਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਹਿਮਤੀ ਪ੍ਰਗਟਾਈ ਸੀ ਪਰ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਿਹਾਈ ਸਬੰਧੀ ਝੂਠ ਬੋਲਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ 19 ਜੁਲਾਈ ਨੂੰ ਗ੍ਰਿਫਤਾਰ ਕੀਤੇ ਸਿੱਖ ਆਗੂਆਂ ਵਿੱਚੋਨ ਦਲ ਖਾਲਸਾ ਦੇ ਬੁਲਾਏ ਭਾਈ ਕੰਵਰਪਾਲ ਸਿੰਘ ਅਤੇ ਸਿੱਖਸ ਫਾਰ ਹਿਊਮਨ ਰਾਈਟਸ ਦੇ ਐਡਵੋਕੇਟ ਭਾਈ ਹਰਪਾਲ ਸਿੰਘ ਚੀਮਾ ਅਜੇ ਵੀ ਜੇਲ ਵਿੱਚ ਬੰਦ ਹਨ।