Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਸਰਕਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣੇ ਨਹੀਂ ਲਿਆਉਣਾ ਚਾਹੁੰਦੀ; ਅਗਲੀ ਸੁਣਵਾਈ 25 ਨੂੰ

ਪੰਜਾਬ ਸਰਕਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣੇ ਨਹੀਂ ਲਿਆਉਣਾ ਚਾਹੁੰਦੀ; ਅਗਲੀ ਸੁਣਵਾਈ 25 ਨੂੰ

ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਤਸਵੀਰ।

ਲੁਧਿਆਣਾ (6 ਫਰਵਰੀ 2019): ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ ਇਕ ਮਾਮਲੇ ਵਿਚ ਲੁਧਿਆਣਾ ਦੇ ਸੀਨੀਅਰ ਐਡੀਸ਼ਨਲ ਸੈਸ਼ਨਜ ਜੱਜ ਅਰੁਨਵੀਰ ਵਸ਼ਿਸਟ ਵੱਲੋਂ 11 ਜਨਵਰੀ 2019 ਨੂੰ ਸਰਕਾਰੀ ਧਿਰ ਦੀਆਂ ਗਵਾਹੀਆਂ ਬਾ-ਹੁਕਮ ਬੰਦ ਕਰਨ ਤੋਂ ਬਾਅਦ 6 ਫਰਵਰੀ 2019 ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਦਿੱਲੀ ਤਿਹਾੜ ਜੇਲ੍ਹ ਦੇ ਸੁਪਰਡੈਟ ਨੂੰ ਪੇਸ਼ੀ ਵਾਰੰਟ ਜਾਰੀ ਕੀਤੇ ਸਨ ਪਰ 25 ਜਨਵਰੀ 2019 ਨੂੰ ਸਰਕਾਰ ਵੱਲੋਂ ਦਰਖਾਸਤ ਲਗਾ ਕੇ ਪੇਸ਼ੀ ਦਾ ਪਰਵਾਨਾਂ ਰੱਦ ਕਰਕੇ ਵੀਡਿਓ ਕਾਨਫਰਸਿੰਗ ਰਾਹੀਂ ਪੇਸ਼ੀ ਕਰਵਾਉਣ ਦੀ ਲਈ ਬੇਨਤੀ ਕੀਤੀ ਗਈ ਸੀ। ਜਿਸ ਸੰਬੰਧੀ ਦਰਖਾਸਤ ਦੀ ਨਕਲ ਸਫਾਈ ਧਿਰ ਨੂੰ ਅੱਜ ਦਿੱਤੀ ਗਈ ਅਤੇ 25 ਫਰਵਰੀ 2019 ਨੂੰ ਜਵਾਬ ਦੇਣ ਲਈ ਤਰੀਕ ਦਿੱਤੀ ਗਈ।

ਇਸ ਸੰਬੰਧੀ ਜਾਣਕਾਰੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦਿੱਤੀ।

ਜਿਕਰਯੋਗ ਹੈ ਕਿ ਉਕਤ ਮੁਕੱਦਮਾ ਐਫ.ਆਈ.ਆਰ. ਨੰਬਰ. 134 ਮਿਤੀ 23/12/1995 ਨੂੰ ਥਾਣਾ ਕੋਤਵਾਲੀ ਲੁਧਿਆਣਾ ਵਿੱਚ 4/5 ਬਾਰੂਦ ਕਾਨੂੰਨ ਤੇ 25 ਅਸਲਾ ਕਾਨੂੰਨ ਹੇਠ ਦਰਜ ਕੀਤਾ ਗਿਆ ਸੀ।

ਅੱਜ ਮੁਕੱਦਮਾ ਐਫ.ਆਈ.ਆਰ. ਨੰਬਰ. 133 ਮਿਤੀ 6/12/1995 ਥਾਣਾ ਕੋਤਵਾਲੀ ਦੇ ਘੰਟਾ ਘਰ ਬੰਬ ਧਮਾਕਾ ਮਾਮਲੇ ਵਿੱਚ ਵੀ ਅਤੁਲ ਕਮਾਨਾ (ਵਧੀਕ ਸੈਸ਼ਨ ਜੱਜ) ਦੀ ਅਦਾਲਤ ਵਿੱਚ ਸਰਕਾਰੀ ਗਵਾਹੀਆਂ ਦੀ ਤਰੀਕ ਵੀ ਸੀ ਪਰ ਜੱਜ ਦੇ ਛੁੱਟੀ ਤੇ ਗਏ ਹੋਣ ਕਾਰਨ ਉਸ ਕੇਸ ਦੀ ਤਾਰੀਕ 14 ਫਰਵਰੀ 2019 ਪੈ ਗਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: