Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਤਾਰਾ ਨੂੰ ਜੇਲ ਭੇਜਿਆ, ਪੇਸ਼ੀ ਮੌਕੇ ਲੱਗੇ ਖਾਲਿਸਤਾਨ ਦੇ ਨਾਅਰੇ

ਭਾਈ ਜਗਤਾਰ ਸਿੰਘ ਤਾਰਾ ਨੂੰ ਜੇਲ ਭੇਜਿਆ, ਪੇਸ਼ੀ ਮੌਕੇ ਲੱਗੇ ਖਾਲਿਸਤਾਨ ਦੇ ਨਾਅਰੇ

ਬਠਿੰਡਾ (15 ਫਰਵਰੀ, 2015): ਭਾਈ ਜਗਤਾਰ ਸਿੰਘ ਤਾਰਾ ਦਾ ਦੋ ਦਿਨਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅੱਜ ਮੁੜ ਬਠਿੰਡਾ ਵਿਖੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਫਸਟ ਕਲਾਸ) ਸ੍ਰੀ ਗੁਰਪ੍ਰੀਤ ਸਿੰਘ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਦੁਆਰਾ ਜਗਤਾਰ ਸਿੰਘ ਤਾਰਾ ਖਿਲਾਫ਼ ਕੋਈ ਠੋਸ ਸਬੂਤ ਨਾ ਦਿੱਤੇ ਜਾਣ ਕਰਕੇ ਅਦਾਲਤ ਨੇ ਤਾਰਾ ਦਾ ਪੁਲਿਸ ਰਿਮਾਂਡ ਖ਼ਤਮ ਕਰਕੇ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ, ਜਦਕਿ ਅਮਰਜੀਤ ਸਿੰਘ ਦਾ ਅਜੇ ਦੋ ਦਿਨਾਂ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ।

ਭਾਈ ਜਗਤਾਰ ਸਿੰਗ ਤਰਾ ਬਠਿੰ ਡਾ ਵਿੱਚ ਅਦਾਲਤੀ ਪੇਸ਼ੀ ਮੌਕੇ
ਭਾਈ ਜਗਤਾਰ ਸਿੰਘ ਤਾਰਾ ਬਠਿੰਡਾ ਪੇਸ਼ੀ ਮੌਕੇ

ਇਸ ਤੋਂ ਪਹਿਲਾਂ ਜਗਤਾਰ ਸਿੰਘ ਤਾਰਾ ਤੇ ਅਮਰਜੀਤ ਸਿੰਘ ਦੀ ਬਠਿੰਡਾ ਅਦਾਲਤ ‘ਚ ਪੇਸ਼ੀ ਕਰਕੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਅਦਾਲਤੀ ਕੰਪਲੈਕਸ ਦੇ ਬਾਹਰ ਤਾਇਨਾਤ ਕੀਤੇ ਗਏ ਸਨ ।

 ਜਿਉਂ ਹੀ ਪੁਲਿਸ ਜਗਤਾਰ ਸਿੰਘ ਤਾਰਾ ਅਤੇ ਅਮਰਜੀਤ ਸਿੰਘ ਵਾਸੀ ਦੁਸਾਰਨਾ ਜ਼ਿਲ੍ਹਾ ਮੋਹਾਲੀ ਨੂੰ ਅਦਾਲਤ ‘ਚ ਲੈ ਕੇ ਆਈ ਤਾਂ ਉਥੇ ਮੌਜੂਦ ਸਿੱਖ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ‘ਚ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਪੰਚ ਪ੍ਰਧਾਨੀ, ਬਾਬਾ ਸਤਨਾਮ ਸਿੰਘ ਦਿਆਲਪੁਰਾ, ਗੁਰਵਿੰਦਰ ਸਿੰਘ ਭੁੱਚੋਂ ਮੰਡੀ, ਸੁਰਿੰਦਰ ਸਿੰਘ ਨਥਾਣਾ, ਗੁਰਮੇਲ ਸਿੰਘ ਦਿਆਲਪੁਰਾ, ਬੀਬੀ ਸੁਖਵਿੰਦਰ ਕੌਰ ਭੈਣ ਅਮਰਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਸ਼ਾਮਿਲ ਸਨ, ਨੇ ”ਖਾਲਿਸਤਾਨ ਜਿੰਦਾਬਾਦ” ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।

ਪੇਸ਼ੀ ਮੌਕੇ ਤਾਰਾ ਦੇ ਦੋ ਦਿਨਾਂ ਪੁਲਿਸ ਰਿਮਾਂਡ ਦੌਰਾਨ ਕੋਈ ਵੀ ਰਿਕਵਰੀ ਹੋਣ ਬਾਰੇ ਪੁਲਿਸ ਅਦਾਲਤ ‘ਚ ਤੱਥ ਪੇਸ਼ ਨਹੀਂ ਕਰ ਸਕੀ, ਜਿਸ ਕਰਕੇ ਅਦਾਲਤ ਨੇ ਬਚਾਅ ਪੱਖ ਦੇ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਤੇ ਗੁਰਪ੍ਰੀਤ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆ ਜਗਤਾਰ ਸਿੰਘ ਤਾਰਾ ਨੂੰ 26 ਫਰਵਰੀ ਤੱਕ ਜੇਲ੍ਹ ਭੇਜਣ ਦਾ ਹੁਕਮ ਦਿੱਤਾ, ਜਦਕਿ ਪੁਲਿਸ ਵਲੋਂ 9 ਨਵੰਬਰ 2014 ਨੂੰ ਗਿ੍ਫ਼ਤਾਰ ਕੀਤੇ ਰਮਨਦੀਪ ਸਿੰਘ ਸੰਨੀ ਦੇ ਖਾਤੇ ‘ਚ ਵਿਦੇਸ਼ ‘ਚ ਪੈਸੇ ਜਮ੍ਹਾ ਹੋਣ ਦੇ ਮਾਮਲੇ ‘ਚ ਜਾਂਚ ਕਰਨ ਦਾ ਤਰਕ ਦਿੱਤੇ ਜਾਣ ਤੇ ਅਮਰਜੀਤ ਸਿੰਘ ਦਾ ਦੂਸਰੀ ਵਾਰ ਦੋ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ।

ਇਸ ਮੌਕੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਤਿੰਨੋਂ ਨੌਜਵਾਨਾਂ ਨੂੰ ਝੂਠੇ ਕੇਸਾਂ ‘ਚ ਫਸਾ ਰਹੀ ਹੈ ਕਿਉਂਕਿ ਜੇਕਰ ਇਨ੍ਹਾਂ ਦਾ ਕਿਸੇ ਮਾਮਲੇ ‘ਚ ਹੱਥ ਹੁੰਦਾ ਤਾਂ ਹੁਣ ਤੱਕ ਉਹ ਅਦਾਲਤ ‘ਚ ਪੇਸ਼ ਹੋ ਚੁੱਕਿਆ ਹੁੰਦਾ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਚੰਡੀਗੜ੍ਹ ‘ਚ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ ।

ਇਸ ਸਬੰਧ ਵਿਚ ਪੁਲਿਸ ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ 13 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਅਤੇ ਇਨ੍ਹਾਂ ਵਿਚ ਤਾਰਾ ਸਮੇਤ 9 ਲੋਕਾਂ ਦੀ ਗਿ੍ਫਤਾਰੀ ਹੋਈ ਸੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: