Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Bhai jaswant singh khalra shaheedi samagam amritsar

ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ, ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ

ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ, ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਦੀਆਂ ਫਾਈਲਾਂ ਜਨਤਕ ਕਰਨ ਦੀ ਮੰਗ

ਅੰਮ੍ਰਿਤਸਰ, 6 ਸਤੰਬਰ: ਕਬੀਰ ਪਾਰਕ ਸਥਿਤ ਗੁਰਦੁਆਰਾ ਸਾਹਿਬ ਅੰਮ੍ਰਿਤਸਰ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਅਤੇ ਕੀਰਤਨ ਉਪਰੰਤ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਪੰਥਕ, ਮਨੁੱਖੀ ਅਧਿਕਾਰ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ ਅਤੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਦੌਰਾਨ ਪੰਜਾਬ ਦੇ ਕਾਲੇ ਦੌਰ ਵਿੱਚ ਲਾਵਾਰਿਸ ਕਰਾਰ ਦੇ ਕੇ ਸਾੜੇ ਗਏ ਅਤੇ ਦਰਿਆਵਾਂ ਤੇ ਨਹਿਰਾਂ ਵਿੱਚ ਰੋੜੇ ਜਾਣ ਦੇ ਦਾਅਵਿਆਂ ਨਾਲ ਜੁੜੇ ਲੋਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਵਿੱਚ ਕਿਹਾ ਗਿਆ ਕਿ ਮਨੁੱਖੀ ਅਧਿਕਾਰਾਂ ਨਾਲ ਜੁੜੇ ਇਨ੍ਹਾਂ ਮਾਮਲਿਆਂ ਦੀ ਸੱਚਾਈ ਪੂਰੀ ਤਰ੍ਹਾਂ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਸਰਕਾਰਾਂ ਵੱਲੋਂ ਸੰਬੰਧਤ ਰਿਕਾਰਡ ਤੇ ਫਾਈਲਾਂ ਜਨਤਕ ਕੀਤੀਆਂ ਜਾਣ।

Bhai jaswant singh khalra shaheedi samagam amritsar
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਸਮਾਗਮ ਦੌਰਾਨ ਪਾਸ ਕੀਤੇ ਮਤਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਗਈ ਕਿ ਝੂਠੇ ਜਾਂ ਅਸਲ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਫੌਜੀ ਹਮਲੇ ਨਾਲ ਸਬੰਧਤ ਰਿਕਾਰਡ ਅਤੇ ਫਾਈਲਾਂ ਜਨਤਕ ਕਰਨ ਦੀ ਮੰਗ ਵੀ ਕੀਤੀ ਗਈ।

ਇਸ ਦੌਰਾਨ ਪਾਸ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਫੌਜੀ ਹਮਲੇ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੀ ਪੜਤਾਲ ਲਈ ਕਮਿਸ਼ਨ ਬਣਾਇਆ ਜਾਵੇ, ਤਾਂ ਜੋ ਇਨ੍ਹਾਂ ਘਟਨਾਵਾਂ ਦੀ ਸੱਚਾਈ ਲੋਕਾਂ ਸਾਹਮਣੇ ਆ ਸਕੇ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਹੋਵੇ।

ਸਮਾਗਮ ਦੌਰਾਨ ਭਾਈ ਦਿਲਾਵਰ ਸਿੰਘ ਬੱਬਰ ਨੂੰ ਸ਼ਰਧਾਂਜ਼ਲੀਆਂ ਭੇਂਟ ਕਰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਕੇ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਸਮੇਤ ਹੋਰ ਸਿੱਖ ਨਜ਼ਰਬੰਦਾਂ ਦੀ ਤੁਰੰਤ ਰਿਹਾਈ ਦੀ ਮੰਗ ਉਠਾਈ ਗਈ। ਖਡੂਰ ਸਾਹਿਬ ਤੋਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਸਮੁੱਚੇ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕਦਮ ਚੁੱਕਣੇ ਚਾਹੀਦੇ ਹਨ।

ਇੱਕ ਹੋਰ ਮਤੇ ਵਿੱਚ ਰਾਜ ਕਰਦੀਆਂ ਰਹੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਜਾਇਦਾਦਾਂ ਦੀ ਪੜਤਾਲ ਲਈ ਨਿਰਪੱਖ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਗਈ। ਸਮਾਗਮ ਦੇ ਪ੍ਰਬੰਧਕਾਂ ਨੇ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਵੀ ਤਿੱਖੀ ਆਲੋਚਨਾ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਨ੍ਹਾਂ ਪਾਰਟੀਆਂ ਸਬੰਧੀ ਸਖ਼ਤ ਰੁਖ ਅਪਣਾਉਣ ਦੀ ਅਪੀਲ ਕੀਤੀ।

ਸਮਾਗਮ ਵਿੱਚ ਪਾਸ ਮਤੇ ਦੌਰਾਨ ਇਹ ਵੀ ਕਿਹਾ ਗਿਆ ਕਿ ਦੁਨੀਆਂ ਦੇ ਵੱਖ-ਵੱਖ ਰਾਜਨੀਤਿਕ ਅਤੇ ਪ੍ਰਸ਼ਾਸਕੀ ਮਾਡਲ ਮਨੁੱਖਤਾ ਦੀਆਂ ਸਮੱਸਿਆਵਾਂ ਦਾ ਪੂਰਾ ਹੱਲ ਨਹੀਂ ਦੇ ਸਕੇ। ਬੁਲਾਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ’ਤੇ ਅਧਾਰਿਤ ਹਲੇਮੀ ਰਾਜ ਦੀ ਧਾਰਨਾ ਨੂੰ ਪੰਜਾਬ, ਦੇਸ਼ ਅਤੇ ਦੁਨੀਆਂ ਲਈ ਭਲਾਈਕਾਰੀ ਦੱਸਿਆ। ਕਰਤਾਰਪੁਰ ਸਾਹਿਬ ਦੇ ਮਾਡਲ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਬਰਾਬਰੀ, ਇਨਸਾਫ਼ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ’ਤੇ ਅਧਾਰਿਤ ਪ੍ਰਬੰਧ ਹੀ ਸਮਾਜ ਵਿੱਚ ਸ਼ਾਂਤੀ ਅਤੇ ਨਿਆਂ ਕਾਇਮ ਕਰ ਸਕਦਾ ਹੈ।

Bhai jaswant singh khalra shaheedi samagam amritsar
ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ।

ਸਮਾਗਮ ਨੂੰ ਸੰਬੋਧਨ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਲਾ-ਮਿਸਾਲ ਹੈ ਅਤੇ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੀ ਗਈ ਲੜਾਈ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਲੇਮੀ ਰਾਜ ਦਾ ਸੰਦੇਸ਼ ਸਮੁੱਚੀ ਮਾਨਵਤਾ ਦੇ ਭਲੇ ਲਈ ਹੈ। ਉਨ੍ਹਾਂ ਖਾਲੜਾ ਮਿਸ਼ਨ ਦੀ ਟੀਮ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਯੋਗਦਾਨ ਅਤੇ ਕੁਰਬਾਨੀ ਦੀ ਵੀ ਪ੍ਰਸ਼ੰਸਾ ਕੀਤੀ।

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਅਤੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੂੰ ਵਿਰੋਧੀਆਂ ਵੱਲੋਂ ਸਰੀਰਕ ਤੌਰ ’ਤੇ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਸੋਚ ਅਤੇ ਮਨੁੱਖੀ ਅਧਿਕਾਰਾਂ ਲਈ ਕੀਤਾ ਕੰਮ ਉਨ੍ਹਾਂ ਨੂੰ ਸਦਾ ਲਈ ਅਮਰ ਕਰ ਗਿਆ। ਉਨ੍ਹਾਂ ਕਿਹਾ ਕਿ ਅੱਜ ਭਾਈ ਖਾਲੜਾ ਦੀ ਤਸਵੀਰ ਕਈ ਗੁਰੂ ਘਰਾਂ ਵਿੱਚ ਲੱਗ ਰਹੀ ਹੈ, ਜੋ ਉਨ੍ਹਾਂ ਪ੍ਰਤੀ ਲੋਕਾਂ ਦੇ ਸਤਿਕਾਰ ਦਾ ਪ੍ਰਤੀਕ ਹੈ।

ਰਾਜਵਿੰਦਰ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ ਲਾਵਾਰਿਸ ਕਰਾਰ ਦੇ ਕੇ ਸਸਕਾਰ ਕੀਤੇ ਗਏ ਲੋਕਾਂ ਬਾਰੇ ਜਾਣਕਾਰੀ ਤਾਂ ਕਾਫ਼ੀ ਹੱਦ ਤੱਕ ਸਾਹਮਣੇ ਆ ਚੁੱਕੀ ਹੈ, ਪਰ ਦਰਿਆਵਾਂ ਅਤੇ ਨਹਿਰਾਂ ਵਿੱਚ ਰੋੜੇ ਗਏ ਲੋਕਾਂ ਬਾਰੇ ਅਜੇ ਵੀ ਬਹੁਤ ਘੱਟ ਜਾਣਕਾਰੀ ਉਪਲਬਧ ਹੈ। ਉਨ੍ਹਾਂ ਕਿਹਾ ਕਿ ਲਾਵਾਰਿਸ ਕਰਾਰ ਦੇ ਕੇ ਸਾੜੇ ਗਏ ਲੋਕਾਂ ਨਾਲ ਸਬੰਧਤ ਅੰਕੜਾ 17 ਹਜ਼ਾਰ ਤੱਕ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਹਾਈ ਕੋਰਟ ਵਿੱਚ ਰਿੱਟ ਵੀ ਦਾਇਰ ਕੀਤੀ ਗਈ ਹੈ।

Bhai jaswant singh khalra shaheedi samagam at amritsar
ਸਮਾਗਮ ਦੌਰਾਨ ਸਾਂਝੀ ਤਸਵੀਰ।

ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਅਵਾਰਡ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਏ ਕਥਿਤ ਝੂਠੇ ਮੁਕਾਬਲਿਆਂ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਲੋਕ ਕਮਿਸ਼ਨ ਬਣਾਉਣਾ ਸਮੁੱਚੇ ਪੰਥ ਅਤੇ ਪੰਜਾਬ ਦੀ ਲੋੜ ਹੈ।

ਸਮਾਗਮ ਨੂੰ ਸਰਬਜੀਤ ਸਿੰਘ ਘੁਮਾਣ, ਭਾਈ ਨਰਾਇਣ ਸਿੰਘ ਚੌੜਾ, ਭਾਈ ਵਿਰਸਾ ਸਿੰਘ ਬਹਿਲਾ, ਭਾਈ ਸਤਵੰਤ ਸਿੰਘ ਮਾਣਕ, ਹਰਦਿਆਲ ਸਿੰਘ ਘਰਿਆਲਾ, ਹਵਾਰਾ ਕਮੇਟੀ ਵੱਲੋਂ ਪ੍ਰੋਫੈਸਰ ਬਲਜਿੰਦਰ ਸਿੰਘ, ਦਲਜਿੰਦਰ ਕੌਰ, ਭਾਈ ਜਸਬੀਰ ਸਿੰਘ ਘੁੰਮਣ, ਬਾਬਾ ਦਰਸ਼ਨ ਸਿੰਘ ਅਤੇ ਭਾਈ ਹਰਮਨਦੀਪ ਸਿੰਘ ਸਰਹਾਲੀ ਨੇ ਵੀ ਸੰਬੋਧਨ ਕੀਤਾ। ਕਵੀਸ਼ਰ ਭਾਈ ਨਿਸ਼ਾਨ ਸਿੰਘ ਝਬਾਲ ਨੇ ਵੀ ਸਮਾਗਮ ਵਿੱਚ ਹਾਜ਼ਰੀ ਲਵਾਈ।

ਸਮਾਗਮ ਵਿੱਚ ਸੁਖਵਿੰਦਰ ਸਿੰਘ ਤਰਨ ਤਾਰਨ, ਬਾਬਾ ਗੁਰਦੀਪ ਸਿੰਘ, ਬਾਬਾ ਨਿਰਮਲ ਸਿੰਘ, ਬਲਰਾਜ ਸਿੰਘ ਫੌਜੀ, ਬਲਵਿੰਦਰ ਸਿੰਘ ਪਲਾਸੌਰ, ਯਾਦਵਿੰਦਰ ਸਿੰਘ, ਜੈਦੀਪ ਸਿੰਘ, ਦਲਬੀਰ ਸਿੰਘ ਭੀਲੋਵਾਲ, ਜਸਬੀਰ ਸਿੰਘ ਨੌਸ਼ਿਹਰਾ ਪੰਨੂਆਂ, ਜਸਪਾਲ ਸਿੰਘ ਨੌਸ਼ਿਹਰਾ ਪੰਨੂਆਂ, ਵਿੱਕੀ ਜੋਧਪੁਰ, ਗੋਪਾਲ ਸਿੰਘ ਖਾਲੜਾ, ਜਸਬੀਰ ਸਿੰਘ ਪੱਟੀ, ਬਲਦੇਵ ਸਿੰਘ ਸਾਂਘਣਾ, ਸਤਵਿੰਦਰ ਸਿੰਘ ਪਲਾਸੌਰ, ਗੁਰਜੀਤ ਸਿੰਘ ਤਰਸਿੱਕਾ, ਤਰਸੇਮ ਸਿੰਘ ਤਾਰਪੁਰਾ, ਮਾਤਾ ਵੀਰ ਕੌਰ ਢੋਟੀਆਂ, ਬੀਬੀ ਕਮਲਜੀਤ ਕੌਰ, ਬੀਬੀ ਸਵਿੰਦਰ ਕੌਰ ਡੇਰੀਵਾਲ, ਸੁਖਬੀਰ ਸਿੰਘ ਵਲਟੋਹਾ, ਸੁਰਜੀਤ ਸਿੰਘ ਭੂਰਾ, ਬੌਬੀ ਕੁਮਾਰ, ਮੰਗਲ ਸਿੰਘ ਕੋਟ ਹਯਾਤ, ਬੀਬੀ ਮਨਜੀਤ ਕੌਰ, ਜਥੇਦਾਰ ਅੰਗਰੇਜ ਸਿੰਘ ਖਿਦੋਵਾਲੀ, ਬੀਬੀ ਬਲਵਿੰਦਰ ਕੌਰ ਡੇਰੀਵਾਲ, ਬੀਬੀ ਸ਼ਿੰਦਰ ਕੌਰ ਗੁਰਦਾਸਪੁਰ, ਭਾਈ ਅਮਰਜੀਤ ਸਿੰਘ ਵਨਚੜੀ, ਬੀਬੀ ਨਿਰਮਲ ਕੌਰ ਖਡੂਰ ਸਾਹਿਬ, ਭਾਈ ਕੁਲਵੰਤ ਸਿੰਘ ਕੋਟਲਾ ਗੁਜਰਾਂ, ਭਾਈ ਬਲਜੀਤ ਸਿੰਘ ਖਾਲਸਾ, ਬੀਬੀ ਜਸਬੀਰ ਕੌਰ ਜੰਡੋਕੇ, ਬੀਬੀ ਰਾਮ ਪਿਆਰੀ ਹਰੀਕੇ, ਜਸਪਾਲ ਸਿੰਘ ਢਿੱਲੋਂ, ਸੁਖਰਾਜ ਸਿੰਘ ਸੋਹਲ, ਸੁਖਚੈਨ ਸਿੰਘ ਬਹਿਲਾ, ਜਸਵਿੰਦਰ ਸਿੰਘ ਗਿੱਲ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਗੁਰਮਹਾਂਬੀਰ ਸਿੰਘ ਸਰਹਾਲੀ, ਮਨਜੀਤ ਸਿੰਘ ਭੋਮਾ, ਪੀ.ਐਚ.ਆਰ.ਓ. ਆਗੂ ਐਡਵੋਕੇਟ ਸਰਬਜੀਤ ਸਿੰਘ ਵੇਰਕਾ, ਪਰਮਜੀਤ ਸਿੰਘ ਮਾਲੂਵਾਲ, ਭਾਈ ਸਤਨਾਮ ਸਿੰਘ ਖੰਡਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਇਸ ਮੌਕੇ ਸ਼ਹੀਦ ਪਰਿਵਾਰਾਂ ਅਤੇ ਖਾਲੜਾ ਕੇਸ ਦੇ ਗਵਾਹ ਕਿਰਪਾਲ ਸਿੰਘ ਰੰਧਾਵਾ ਦੀ ਧਰਮ ਪਤਨੀ ਬੀਬੀ ਲਖਵਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਿਦਿਆਰਥੀ ਜਥੇਬੰਦੀ ‘ਸਾਖੀ’ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਨਾਲ ਜੁੜੇ ਅਹਿਮ ਇਤਿਹਾਸਕ ਪਹਿਲੂਆਂ ਬਾਰੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।
ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ
ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੱਗੇ ਧਰਨੇ ਵਿੱਚ ਸ਼ਮੂਲੀਅਤ ਕੀਤੀ।
ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ 25 ਅਕਤੂਬਰ ਨੂੰ ਸੰਗਤ ਸਿੱਖ ਧਰਮ ਨੂੰ ਬੈਲਜੀਅਮ ਵਿੱਚ ਅਧਿਕਾਰਤ ਮਾਨਤਾ ਦਿਵਾਉਣ ਲਈ ਇੱਕਜੁੱਟ ਰਾਹ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: