Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਮੋਹਕਮ ਸਿੰਘ ਦੀ ਰਿਹਾਈ ਦਾ ਰਾਹ ਪੱਧਰਾ ਹੋਇਆ, ਮਿਲੀ ਜ਼ਮਾਨਤ

ਭਾਈ ਮੋਹਕਮ ਸਿੰਘ ਦੀ ਰਿਹਾਈ ਦਾ ਰਾਹ ਪੱਧਰਾ ਹੋਇਆ, ਮਿਲੀ ਜ਼ਮਾਨਤ

ਭਾਈ ਮੋਹਕਮ ਸਿੰਘ
ਭਾਈ ਮੋਹਕਮ ਸਿੰਘ(ਫਾਈਲ ਫੋਟੋ)

ਅੰਮਿ੍ਤਸਰ (20 ਜਨਵਰੀ, 2016): ਸਰਬੱਤ ਖਾਲਸਾ ਸਮਾਗਮ ਦੇ ਮੁੱਖ ਪ੍ਰਬੰਧਕਾਂ ਵਿੱਚੋਂ ਭਾਈ ਮੋਹਕਮ ਸਿੰਘ ਅਤੇ ਹੋਰ ਆਗੂਆਂ ਨੂੰ ਅੱਜ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਣ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਸਰਬੱਤ ਖਾਲਸਾ ਸਮਾਗਮ ਤੋਂ ਪੰਜਾਬ ਪੁਲਿਸ ਨੇ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਕਰਕੇ ਜੇਲ ਵਿੱਚ ਬੰਦ ਕੀਤਾ ਹੋਇਆ ਸੀ। ਦੇਸ਼ ਧਰੋਹ ਦੇ ਕੇਸ ਵਿੱਚ ਜ਼ਮਾਨਤ ਮਿਲਣ ਉਪਰੰਤ ਉਨ੍ਹਾਂ ‘ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਦਾ ਮਾਮਲਾ ਦਰਜ਼ ਕੀਤਾ ਗਿਆ ਸੀ।ਅੱਜ ਇੱਥੇ ਅਦਾਲਤ ਵੱਲੋਂ ਜਮਾਨਤ ਦੇ ਦਿੱਤੀ ਗਈ ਹੈ, ਜਿਸ ਨਾਲ ਇਨ੍ਹਾਂ ਆਗੂਆਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ ।

ਉਕਤ ਮਾਮਲਾ ਇੱਥੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਬੀਤੇ 16 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜ਼ਰ ਦੀ ਸ਼ਿਕਾਇਤ ਉਪਰੰਤ ਦਰਜ ਕੀਤਾ ਸੀ ।ਇਹ ਮਾਮਲਾ ਉਸ ਵੇਲੇ ਚਰਚਾ ‘ਚ ਆਇਆ ਜਦੋਂ ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਨੇ ਦੀਵਾਲੀ ਮੌਕੇ ਸਿੱਖ ਕੌਮ ਦੇ ਨਾਂ ‘ਤੇ ਸੰਦੇਸ਼ ਪੜਣਾ ਸੀ ਤਾਂ ਸ਼ੋ੍ਰਮਣੀ ਕਮੇਟੀ ਮੁਤਾਬਕ ਇਸ ਮੌਕੇ ਹੁਲੜਬਾਜੀ ਕਾਰਨ ਭਾਰੀ ਗਿਣਤੀ ‘ਚ ਮੌਜ਼ੂਦ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ।

ਇਸ ਮਾਮਲੇ ‘ਚ ਪੁਲਿਸ ਵੱਲੋਂ ਗਿਆਨੀ ਧਿਆਨ ਸਿੰਘ ਮੰਡ ਤੋਂ ਇਲਾਵਾ ਸਰਬੱਤ ਖ਼ਾਲਸਾ ਦੇ ਮੁੱਖ ਪ੍ਰਬੰਧਕਾਂ ‘ਚ ਸ਼ਾਮਿਲ ਤੇ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਅਮਰੀਕੀ ਨਾਗਰਿਕ ਭੁਪਿੰਦਰ ਸਿੰਘ ਚੀਮਾ ਆਦਿ ਨੂੰ ਵੀ ਗਿ੍ਫਤਾਰ ਕੀਤਾ ਸੀ ।

ਇਨ੍ਹਾਂ ਤਿੰਨਾਂ ਆਗੂਆਂ ਵੱਲੋਂ ਆਪਣੇ-ਆਪ ਨੂੰ ਬੇਕਸੂਰ ਦੱਸਦਿਆਂ ਆਪਣੀਆਂ ਜ਼ਮਾਨਤੀ ਅਰਜੀਆਂ ਅਦਾਲਤਾਂ ‘ਚ ਲਾਈਆਂ ਸੀ, ਜਿਸ ‘ਤੇ ਏ. ਸੀ. ਜੇ. ਐੱਮ. ਪਰਮਿੰਦਰ ਸਿੰਘ ਰਾਏ ਦੀ ਅਦਾਲਤ ਵੱਲੋਂ ਤਿੰਨਾਂ ਨੂੰ ਜਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਹੈ ।ਭਾਈ ਮੋਹਕਮ ਸਿੰਘ ਦੀ ਸਰਬੱਤ ਖਾਲਸਾ ਦੇ ਮਾਮਲੇ ‘ਚ ਪਹਿਲਾਂ ਹੀ ਹਾਈਕੋਰਟ ਤੋਂ ਜ਼ਮਾਨਤ ਹੋ ਚੁੱਕੀ ਹੈ ।ਉਹ ਇਸ ਵੇਲੇ ਲੁਧਿਆਣਾ ਜ਼ੇਲ੍ਹ ‘ਚ ਬੰਦ ਹਨ ਜਦਕਿ ਭੁਪਿੰਦਰ ਸਿੰਘ ਚੀਮਾ ਗੁਰਦਾਸਪੁਰ ਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨਾਭਾ ਜ਼ੇਲ੍ਹ ‘ਚ ਬੰਦ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: