Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ “ਪੰਜਾਬੀ ਬੋਲੀ ਦਿਹਾੜੇ” ਵੱਜੋਂ ਮਨਾਇਆ ਗਿਆ

ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ “ਪੰਜਾਬੀ ਬੋਲੀ ਦਿਹਾੜੇ” ਵੱਜੋਂ ਮਨਾਇਆ ਗਿਆ

ਪਟਿਆਲਾ: ਲੰਘੀ 5 ਦਸੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ ਪੰਜਾਬੀ ਬੋਲੀ ਦਿਹਾੜੇ ਵਜੋਂ ਮਨਾਇਆ ਗਿਆ। ਇਹ ਦਿਨ ਪਿਛਲੇ ਤਿੰਨ ਸਾਲਾਂ ਤੋਂ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ, ਭਾਈ ਵੀਰ ਸਿੰਘ ਚੇਅਰ ਅਤੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਸਾਂਝੇ ਰੂਪ ਵਿੱਚ ਮਨਾਇਆ ਗਿਆ।

ਸਮਾਗਮ ਦੀ ਪ੍ਰਧਾਨਗੀ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕੀਤੀ। ਮੁਖ ਬੁਲਾਰੇ ਦੇ ਰੂਪ ਵਿੱਚ ਡਾ. ਮਿਹਰ ਸਿੰਘ ਗਿੱਲ ਨੇ ਪੰਜਾਬੀ ਭਾਸ਼ਾ ਦੇ ਇਤਿਹਾਸਕ ਪੱਖ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਅਮੀਰ ਸੱਭਿਆਚਾਰਕ ਪਿਛੋਕੜ ਉਪਰ ਵੀ ਚਾਨਣਾ ਪਾਇਆ।

bhai-veer-singh-punjabi-day-01
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ “ਪੰਜਾਬੀ ਬੋਲੀ ਦਿਹਾੜੇ” ਵੱਜੋਂ ਮਨਾਇਆ ਗਿਆ

ਇਸ ਦੇ ਬਾਅਦ ਡਾ. ਜਸਪਾਲ ਸਿੰਘ ਨੇ ਭਾਈ ਵੀਰ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਦੀ ਖੂਬਸੂਰਤੀ ਨੂੰ ਬਿਆਨ ਕੀਤਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਈ ਵੀਰ ਸਿੰਘ ਦੀਆਂ ਵੱਖ-ਵੱਖ ਕਵਿਤਾਵਾਂ ਪੜ੍ਹੀਆਂ।

ਇਸ ਦੇ ਇਲਾਵਾ ਡਾ. ਗੁਰਨਾਇਬ ਸਿੰਘ ਮੁਖੀ ਭਾਈ ਵੀਰ ਸਿੰਘ ਚੇਅਰ ਨੇ ਆਏ ਹੋਏ ਵਿਦਵਾਨਾਂ, ਖੋਜਾਰਥੀਆਂ ਨੂੰ ਜੀ ਆਇਆ ਕਿਹਾ ਤੇ ਭਾਈ ਵੀਰ ਸਿੰਘ ਜੀ ਦੇ ਪੰਜਾਬੀ ਬੋਲੀ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ।

ਅੰਤ ਵਿੱਚ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ ਵੱਲੋਂ ਪਹੁੰਚੇ ਵਿਦਵਾਨਾਂ ਤੇ ਕਵਿਤਾ ਗਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਭ ਪਹੁੰਚੇ ਹੋਏ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਡਾ. ਗੁਰਮੀਤ ਸਿੰਘ ਸਿੱਧੂ, ਡਾ. ਕੁਲਵੰਤ ਗਰੇਵਾਲ, ਡਾ. ਅੰਮ੍ਰਿਤਪਾਲ ਕੌਰ, ਡਾ. ਜੋਗਾ ਸਿੰਘ, ਡਾ. ਹਰਪਾਲ ਸਿੰਘ ਪੰਨੂ, ਪਰਮਜੀਤ ਸਿੰਘ ਐਡਵੋਕੇਟ (ਪਟਿਆਲਾ) ਤੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ
ਵਿਦਿਆਰਥੀ ਜਥੇਬੰਦੀ ਸੱਥ ਵੱਲੋਂ “ਨਸਲਕੁਸ਼ੀ ਦਾ ਵਰਤਾਰਾ ਅਤੇ ਸਿੱਖ ਨਸਲਕੁਸ਼ੀ 1984” ਵਿਸ਼ੇ ਉੱਤੇ ਸੈਮੀਨਾਰ 17 ਨਵੰਬਰ 2022, ਥਾਂ - ਸਨੀ ਓਬਰਾਏ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: