Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਿਆਸੀ ਕੈਦ ਭਾਈ ਵਰਿਆਮ ਸਿੰਘ ਨੂੰ ਮਿਲੀ ਪੱਕੀ ਰਿਹਾਈ: ਯੂ. ਪੀ. ਸਰਕਾਰ ਦੀ ਸਿਫਾਰਿਸ਼ ਉੱਤੇ ਭਾਰਤ ਸਰਕਾਰ ਨੇ ਰਿਹਾਈ ਦਿੱਤੀ

ਸਿੱਖ ਸਿਆਸੀ ਕੈਦ ਭਾਈ ਵਰਿਆਮ ਸਿੰਘ ਨੂੰ ਮਿਲੀ ਪੱਕੀ ਰਿਹਾਈ: ਯੂ. ਪੀ. ਸਰਕਾਰ ਦੀ ਸਿਫਾਰਿਸ਼ ਉੱਤੇ ਭਾਰਤ ਸਰਕਾਰ ਨੇ ਰਿਹਾਈ ਦਿੱਤੀ

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੀ ਬਾਂਸ ਬਰੇਲੀ ਜੇਲ੍ਹ ਵਿਚ ਪਿਛਲੇ 25 ਸਾਲਾਂ ਤੋਂ ਕੈਦ ਭਾਈ ਵਰਿਆਮ ਸਿੰਘ ਦੀ ਆਖਰ-ਕਾਰ ਅੱਜ ਪੱਕੀ ਰਿਹਾਈ ਹੋ ਗਈ। ਭਾਈ ਵਰਿਆਮ ਸਿੰਘ, ਜਿਨ੍ਹਾਂ ਦੀ ਉਮਰ 70 ਸਾਲ ਤੋਂ ਉੱਪਰ ਹੈ, ਦੀ ਟਾਡਾ ਕਾਨੂੰਨ ਤਹਿਤ 1990 ਵਿਚ ਗ੍ਰਿਫਤਾਰੀ ਹੋਈ ਸੀ। ਉਨ੍ਹਾਂ ਕਾਨੂੰਨ ਮੁਤਾਬਕ ਪ੍ਰਚੱਲਤ ਉਮਰ ਕੈਦ ਤੋਂ ਕਈ ਵਰ੍ਹੇ ਵੱਧ ਕੈਦ ਕੱਟੀ ਹੈ।

ਅੱਜ ਕਰੀਬ 11 ਵਜੇ ਭਾਈ ਵਰਿਆਮ ਸਿੰਘ ਨੂੰ ਬਾਂਸ ਬਰੇਲੀ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ।

ਭਾਈ ਵਰਿਆਮ ਸਿੰਘ ਦੀ ਪੁਰਾਣੀ ਅਤੇ ਹੁਣ ਦੀ ਤਸਵੀਰ
ਭਾਈ ਵਰਿਆਮ ਸਿੰਘ ਦੀ ਪੁਰਾਣੀ ਅਤੇ ਹੁਣ ਦੀ ਤਸਵੀਰ

ਭਾਵੇਂ ਕਿ ਪੰਜਾਬ ਸਰਕਾਰ ਦੇ ਮੰਤਰੀ ਡਾ. ਦਲਜੀਤ ਚੀਮਾ ਇਸ ਰਿਹਾਈ ਦਾ ਸਿਹਰਾ ਬਾਦਲ ਸਰਕਾਰ ਸਿਰ ਬੰਨ੍ਹਣਾ ਚਾਹੁੰਦੇ ਹਨ ਪਰ ਸਿੱਖ ਸਿਆਸੀ ਕੈਦੀਆਂ ਦੀ ਸੂਚੀ ਬਣਾਉਣ ਵਾਲੇ ਤੇ ਇਨ੍ਹਾਂ ਮਾਮਲਿਆਂ ਦੀ ਬਾਰੀਕੀ ਨਾਲ ਪੜਤਾਲ ਕਰਨ ਵਾਲੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦਾਅਵਾ ਕੀਤਾ ਹੈ ਕਿ ਭਾਈ ਵਰਿਆਮ ਸਿੰਘ ਦੀ ਰਿਹਾਈ ਵਿਚ ਪੰਜਾਬ ਸਰਕਾਰ ਦਾ ਕੋਈ ਯੋਗਦਾਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਰਿਹਾਈ ਯੂ. ਪੀ. ਦੀ ਅਖਿਲੇਸ਼ ਯਾਦਵ ਸਰਕਾਰ ਦੀ ਸ਼ਿਫਾਰਿਸ਼ ਅਤੇ ਭਾਰਤ ਦੀ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਹੋਈ ਹੈ।

ਹੋਰ ਵਧੇਰੇ ਵਿਸਤਾਰ ਲਈ ਵੇਖੋ: 

Sikh Political Prisoner Bhai Waryam Singh released on premature release

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: