Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਅਤੇ ਸ਼ਹੀਦ ਭਾਈ ਮਾਨੋਚਾਹਲ ਦਾ ਸ਼ਹਦਿੀ ਦਿਹਾੜਾ ਮਨਾਇਆ ਗਿਆ

ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਅਤੇ ਸ਼ਹੀਦ ਭਾਈ ਮਾਨੋਚਾਹਲ ਦਾ ਸ਼ਹਦਿੀ ਦਿਹਾੜਾ ਮਨਾਇਆ ਗਿਆ

ਕੈਲਗਰੀ (3 ਮਾਰਚ, 2015): ਸਿੱਖ ਕੌਮ ਦੀਆਂ ਸ਼ਾਨਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਅਤੇ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਦਸਮੇਸ ਕਲਚਰ ਸੈਂਟਰ ਕੈਲਗਰੀ ਵਿਖੇ ਦੀਵਾਨ ਸਜਾਏ ਗਏ ।

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਨੌਜਵਾਨਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਮਗਰੋਂ ਦੀਵਾਨਾਂ ਦੀ ਆਰੰਭਤਾ ਕੀਤੀ ਗਈ ।

ਭਾਈ ਗੁਰਬਚਨ ਸਿੰਘ ਮਨੋਚਾਹਲ ਦੇ ਸਪੁੱਤਰ ਗੁਰਬਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਪ੍ਰਬੰਧਕ
ਭਾਈ ਗੁਰਬਚਨ ਸਿੰਘ ਮਨੋਚਾਹਲ ਦੇ ਸਪੁੱਤਰ ਗੁਰਬਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਪ੍ਰਬੰਧਕ

ਸਜਾਏ ਦੀਵਾਨਾਂ ਵਿੱਚ ਭਾਈ ਨਿਰਮਲ ਸਿੰਘ ਬਟਾਲੇ ਵਾਲੇ ਅਤੇ ਭਾਈ ਬਲਜੀਤ ਸਿੰਘ ਦਮਦਮੀ ਟਕਸਾਲ ਵਾਲਿਆਂ ਦੇ ਰਾਗੀ ਜੱਥੇ ਨੇ ਕੀਰਤਨ ਰਾਹੀ ਹਾਜ਼ਰੀ ਭਰੀ ।

ਇਸ ਸਮੇਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਭਾਈ ਹਰਬਰਿੰਦਰ ਸਿੰਘ ਜਿਹੜੇ ਕਿ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਦੇ ਵੱਡੇ ਸਪੁੱਤਰ ਹਨ, ਨੇ ਵੀ ਸੰਗਤਾਂ ਨੂੰ ਬੜੇ ਭਾਵਪੂਰਤ ਢੰਗ ਨਾਲ ਸੰਤਾਂ ਦੇ ਜੀਵਨ ਅਤੇ ਸਿੱਖੀ ਸਿਧਾਂਤਾ ਲਈ ਦਰਪੇਸ਼ ਚੁਣੌਤੀਆਂ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ।

ਇਸ ਸਮੇਂ ਢਾਡੀ ਭਾਈ ਪਰਮਿੰਦਰ ਸਿੰਘ ਪਾਰਸ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।ਸਟੇਜ ਸਕੱਤਰ ਦੀ ਸੇਵਾ ਭਾਈ ਰਣਬੀਰ ਸਿੰਘ ਨੇ ਨਿਭਾਈ ।

ਭਾਈ ਰਣਜੀਤ ਸਿੰਘ ਚੰਡੀਗੜ੍ਹ ਵਾਲਿਆਂ ਨੇ ਕਥਾ-ਵਿਚਾਰਾਂ ਰਾਹੀਂ ਸੰਤਾਂ ਦੇ ਜੀਵਨ ਅਤੇ ਸ਼ਹੀਦ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਦੀ ਸ਼ਹੀਦੀ ਦੀ ਦਾਸਤਾਨ ਸੰਗਤਾਂ ਨਾਲ ਸਾਂਝੀ ਕੀਤੀ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: