Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਅਤੇ ਆਰ.ਐੱਸ.ਐੱਸ ਮਿਲ ਕੇ ਭਾਰਤ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ: ਮੁਹੰਮਦ ਆਜਮ ਖਾਨ

ਭਾਜਪਾ ਅਤੇ ਆਰ.ਐੱਸ.ਐੱਸ ਮਿਲ ਕੇ ਭਾਰਤ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ: ਮੁਹੰਮਦ ਆਜਮ ਖਾਨ

Aazam Khan
ਮੁਹੰਮਦ ਆਜਮ ਖਾਨ

ਬਿਲਾਸਪੁਰ ( 20 ਅਕਤੂਬਰ 2014): ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਯੂਪੀ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰੀ ਮੁਹੰਮਦ ਆਜਮ ਖਾਨ ਨੇ ਕਿਹਾ ਕਿ ਭਾਜਪਾ ਆਰ. ਐੱਸ. ਅੱੈਸ ਦਾ ਏਜੰਡਾ ਲਾਗੂ ਕਰ ਰਹੀ ਹੈ ਅਤੇ ਭਾਜਪਾ ਅਤੇ ਰਾਸ਼ਟਰੀ ਸਵੈ-ਸੇਵਕ ਸੰਘ (ਆਰ.ਐੱਸ.ਐੱਸ.) ਮਿਲ ਕੇ ਭਾਰਤ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਹੁਣ ਭਾਰਤ ਵਿੱਚ ਸੰਵਿਧਾਨ ਦਾ ਨਹੀਂ ਆਰ.ਐੱਸ.ਐੱਸ. ਦਾ ਰਾਜ ਹੋਵੇਗਾ।

 ਸ਼ਹਿਰੀ ਵਿਕਾਸ ਮੰਤਰੀ ਮੁਹੰਮਦ ਆਜਮ ਖਾਨ ਯੂ.ਪੀ. ਵਿੱਚ ਬਿਲਾਸਪੁਰ ਦੇ ਇੱਕ ਸਕੂਲ ਵਿੱਚ ਪੰਜਾਬੀ ਸਿੱਖ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਵੋਟ ਛੋਟੀ ਚੀਜ਼ ਹੈ। ਸਾਰਿਆਂ ਨੂੰ ਅਧਿਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਜਿਸ ਨੂੰ ਵੋਟ ਪਾਈ, ਉਸ ਦੀ ਮਾਨਸਿਕਤਾ ਆਰ.ਐੱਸ.ਐੱਸ. ਨੇ ਐਲਾਨ ਕਰ ਦਿੱਤੀ ਹੈ।

ਭਾਜਪਾ ਸਰਕਾਰ ਨਾਲ ਸੰਘ ਦੇਸ਼ ਵਿੱਚ ਆਪਣਾ ਰਾਜ ਚਲਾਉਣਾ ਚਾਹੁੰਦੇ ਹਨ। ਉਹ ਅਜਿਹੇ ਲੋਕਾਂ ਦੇ ਖਿਲਾਫ ਹਨ ਅਤੇ ਕੋਈ ਸਮਝੌਤਾ ਨਹੀਂ ਕਰਨਗੇ, ਬਲਕਿ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।

ਉਨ੍ਹਾਂ ਨੇ ਭਾਜਪਾ ਤੇ ਮੀਡੀਆ ਨੂੰ ਖਰੀਦਣ ਦਾ ਦੋਸ਼ ਲਗਾਉਂਦੇ ਹੋਏ  ਕਿਹਾ ਕਿ ਭਾਜਪਾ ਨੇ ਮੀਡੀਆ ਨੂੰ ਖਰੀਦ ਕੇ ਚੈਨਲ ’ਤੇ ਪਟੀ ਚਲਵਾਈ ਕਿ ਮੋਦੀ ਚੁਸਤ ਅਤੇ ਹੁਦ ਹਦ ਸੁਸਤ। ਉਨ੍ਹਾਂ ਨੇ ਹਵਾਈ ਅੱਡੇ ’ਤੇ ਚੈਨਲਾਂ ਦੁਆਰਾ ਅਸਲਾ ਬਰਾਮਦ ਕਰਨ ਦੀ ਗੱਲ ਦੀ ਅਲੋਚਨਾ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: