ਨਵੀਂ ਦਿੱਲੀ ( 8 ਸਤਬੰਰ, 2013): ਦਿੱਲ਼ੀ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਪੈਸੇ ਅਤੇ ਅਹੁਦਿਆਂ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰਨ ਦੀ ਇੱਕ ਵੀਡੀਓ ਆਮ ਆਦਮੀ ਪਾਰਟੀ ਨੇ ਇੰਨਰਨੈੱਟ ਉੱਤੇ ਅੱਜ ਜਾਰੀ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭੀਜੇਪੀ ਦੀ ਖਰੀਦੋ ਫਰੋਕਤ ਨੂੰ ਨੰਗਿਆਂ ਕਰਨ ਲਈ ਸਾਡੀ ਇਹ ਕਾਰਵਾਈ ਇੱਕ ਮਹੀਨੇ ਤੋੰਂ ਵੱਧ ਸਮੇਂ ਤੋਂ ਚੱਲ ਰਹੀ ਹੈ।ਭਾਰਤੀ ਜਨਤਾ ਪਾਰਟੀ ਕੋਲ ਸਰਕਾਰ ਬਣਾਉਣ ਲਈ ਲੋੜੀਂਦੇ ਮੈਂਬਰ ਨਹੀਂ ਹਨ, ਇਸ ਲਈ ਉਹ ਅਜਿਹੇ ਅਨੈਤਿਕ ਕੰਮ ਵਿੱਚ ਲੱਗੀ ਹੋਈ ਹੈ।
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਸ਼ੇਰ ਸਿੰਘ ਡਗਰ ਅਤੇ ਉਸਦੇ ਇੱਕ ਸਾਥੀ ਨੁੇ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੂੰ ਪੈਸਿਆਂ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੋਸ਼ਿਸ਼ ਕੀਤੀ।ਪਾਰਟੀ ਨੇ ਦਾਅਵਾ ਕਰਦਿਆਂ ਕਿਹਾ ਕਿ ਆਰ, ਐੱਸ. ਐੱਸ ਵੀ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਵਿਧਾਇਕਾਂ ਦੀ ਖਰੀਦੋ ਫਰੋਖਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਆਮ ਆਦਮੀ ਮੁਤਾਬਿਕ ਨਸ਼ਰ ਕੀਤਾ ਵੀਡੀਓ ਕਲਿੱਪ ਭਾਰਤੀ ਜਨਤਾ ਪਾਰਟੀ ਦੇ ਆਗੂ ਸ਼ੇਰ ਸਿੰਘ ਡਾਗਰਾ ਦੇ ਘਰ 7 ਸਤੰਬਰ 2014 ਨੂੰ ਰਿਕਾਰਡ ਕੀਤਾ ਗਿਆ ਸੀ।ਇਹ ਵੀਡੀਓ ਯੂ ਟਿਊਬ ਅਤੇ ਆਮ ਾਦਮੀ ਪਾਰਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਵੀ ਉਪਲੱਭਦ ਹੈ।
Watch Video Titled: BJP Exposed, released by Aam Aadmi Party (AAP):