Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਭਾਜਪਾ 10 ਅਪ੍ਰੈਲ ਤੋਂ ਹਲਕਾਵਾਰ ਮੀਟਿੰਗਾਂ ਕਰੇਗੀ

ਪੰਜਾਬ ਭਾਜਪਾ 10 ਅਪ੍ਰੈਲ ਤੋਂ ਹਲਕਾਵਾਰ ਮੀਟਿੰਗਾਂ ਕਰੇਗੀ

ਜਲੰਧਰ: ਜਿਵੇ ਜਿਵੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾ ਨੇੜੇ ਆ ਰਿਹਾ ਹੈ, ਪੰਜਾਬ ਦਾ ਸਿਆਸੀ ਮਾਹੋਲ ਵੀ ਰੰਗ ਫੜਦਾ ਜਾ ਰਿਹਾ ਹੈ। ਪੰਜਾਬ ਦੇ ਸਿਆਸੀ ਮੈਦਾਨ ਵਿੱਚ ਪੰਜਾਬ ਵਿੱਚ ਜਿੱਥੇ ਬਾਦਲ ਦਲ, ਆਮ ਆਦਮੀ ਪਾਰਟੀ, ਕਾਂਗਰਸ ਨੇ ਸਰਗਰਮੀਆਂ ਨਾਲ ਮਾਹੋਲ ਵਿੱਚ ਗਰਮਾਹਟ ਲਿਆਂਦੀ ਹੋਈ ਹੈ, ਉੱਥੇ ਪੰਜਾਬ ਦੀ ਸੱਤਾ ਵਿਚੱ ਬਾਦਲ ਦਲ ਦੀ ਸਹਿਯੋਗੀ ਭਾਜਪਾ ਨੇ ਹਲਕਾਵਾਰ ਮੀਟਿੰਗਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।

ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਵਿਜੇ ਸਾਂਪਲਾ ਨੇ ਪਾਰਟੀ ਦੇ ਹਿੱਸੇ ਆਉਂਦੇ 23 ਵਿਧਾਨ ਸਭਾ ਹਲਕਿਆਂ ਵਿੱਚ ਮੀਟਿੰਗਾਂ ਕਰਨ ਦਾ ਪ੍ਰੋਗਰਾਮ ਬਣਾਇਆ ਹੈ। ਭਲ੍ਹਕੇ 10 ਅਪਰੈਲ ਨੂੰ ਇਸ ਦੀ ਸ਼ੁਰੂਆਤ ਜਲੰਧਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਕੀਤੀ ਜਾ ਰਹੀ ਹੈ।

 ਭਾਜਪਾ .
ਭਾਜਪਾ .

ਜਲੰਧਰ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ’ਤੇ ਭਾਜਪਾ ਦਾ 2007 ਤੋਂ ਹੀ ਕਬਜ਼ਾ ਹੈ। ਜਲੰਧਰ ਦੇ ਤਿੰਨੇ ਵਿਧਾਇਕ ਚੂਨੀ ਲਾਲ ਭਗਤ, ਕੇ.ਡੀ. ਭੰਡਾਰੀ ਅਤੇ ਮਨੋਰੰਜਨ ਕਾਲੀਆ ਨੂੰ ਮੀਟਿੰਗਾਂ ਵਿੱਚ ਹਾਜ਼ਰ ਰਹਿਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਹਲਕੇ ਦੀ ਮੀਟਿੰਗ ਇਕ ਹੋਟਨ ਵਿੱਚ ਹੋਵੇਗੀ, ਜਦਕਿ ਉੱਤਰੀ ਵਿਧਾਨ ਸਭਾ ਹਲਕੇ ਦੀ ਮੀਟਿੰਗ ਮਕਸੂਦਾਂ ਵਿੱਚ ਅਤੇ ਕੇਂਦਰੀ ਵਿਧਾਨ ਸਭਾ ਹਲਕੇ ਦੀ ਮੀਟਿੰਗ ਤੱਲ੍ਹਣ ਰੋਡ ’ਤੇ ਇਕ ਪੈਲੇਸ ਵਿੱਚ ਹੋਵੇਗੀ। ਪਾਰਟੀ ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਉਨ੍ਹਾਂ 23 ਵਿਧਾਨ ਸਭਾ ਹਲਕਿਆਂ ਵਿੱਚ ਹਰ ਘਰ ਤੱਕ ਭਾਜਪਾ ਨੇ ਪਹੁੰਚ ਕਰਨੀ ਹੈ ਤਾਂ ਜੋ ਵਿਰੋਧੀ ਪਾਰਟੀਆਂ ਕਾਂਗਰਸ ਤੇ ‘ਆਪ’ ਦਾ ਮੁਕਾਬਲਾ ਕੀਤਾ ਜਾ ਸਕੇ।

ਜਲੰਧਰ ਵਿੱਚ ਕੁੱਲ 9 ਵਿਧਾਨ ਸਭਾ ਹਲਕੇ ਹਨ। ਦੋਆਬੇ ਵਿੱਚ ਭਾਜਪਾ ਦੇ ਹਿੱਸੇ ਆਉਂਦੀਆਂ 7 ਸੀਟਾਂ ਵਿਚੋਂ ਭਾਜਪਾ ਇਸ ਸਮੇਂ ਪੰਜਾਂ ਸੀਟਾਂ ’ਤੇ ਕਾਬਜ਼ ਹੈ। ਹੁਸ਼ਿਆਰਪੁਰ ਦੀ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਬਣੇ ਵਿਜੇ ਸਾਂਪਲਾ ਦੇ ਆਪਣੇ ਹਲਕੇ ਵਿੱਚ ਭਾਜਪਾ ਦੋ ਸੀਟਾਂ ’ਤੇ ਕਾਬਜ਼ ਹੈ।

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੂੰ ਹਟਾਏ ਜਾਣ ਤੋਂ ਬਾਅਦ ਭਾਜਪਾ ਹਾਈ ਕਮਾਂਡ ਨੇ ਨਵੇਂ ਬਣੇ ਪ੍ਰਧਾਨ ਵਿਜੇ ਸਾਂਪਲਾ ਨੂੰ ਇਹ ਹਦਾਇਤਾਂ ਦਿੱਤੀਆਂ ਹਨ ਕਿ ਪਾਰਟੀ ਵਰਕਰਾਂ ਵਿਚ ਇਕਦਮ ਉਤਸ਼ਾਹ ਭਰਨ ਤੇ ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ਦੀ ਯੋਜਨਾ ਤਹਿਤ ਹੀ ਕੰਮ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: