Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਜਪਾ ਖੋਹ ਰਹੀ ਹੈ ਬਾਦਲ ਦਲ ਤੋਂ ਸਿੱਖ ਏਜ਼ੰਡੇ

ਭਾਜਪਾ ਖੋਹ ਰਹੀ ਹੈ ਬਾਦਲ ਦਲ ਤੋਂ ਸਿੱਖ ਏਜ਼ੰਡੇ

ਜਲੰਧਰ (24 ਨਵੰਬਰ, 2014): ਪਿੱਛਲੇ ਕਈ ਦਹਾਕਿਆਂ ਤੋਂ ਆਪਣੇ ਲਈ ਅਛੂਤ ਸਮਝਦੀ ਭਾਜਪਾ ਨੇ ਹੁਣ ਪੰਜਾਬ ਅੰਦਰ ਆਪਣੀ ਭਲ ਬਣਾਉਣ ਲਈ ਪੰਜਾਬ ਦੇ ਅਤੇ ਸਿੱਖਾਂ ਦੇ ਮੁੱਦਿਆਂ ਵਾਲ ਹਮਦਰਦੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ।ਚਾਹੇ ਉਹ ਵਿਦੇਸ਼ੀ ਬੈਠੇ ਸਿੱਖਾਂ ਦੀ ਕਾਲੀ ਸੂਚੀ ਦਾਤ ਮੁੱਦਾ ਹੋਵੇ ਜਾਂ ਲੰਮੇ ਸਮੇਂ ਤੋਂ ਭਾਰਤੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਨਜ਼ਰਬੰਦਾਂ ਦਾ।

Six-Sikh-Political-Prisoners-and-Bhai-Gurbaksh-Singh-Khalsaਚੰਡੀਗੜ੍ਹ ਪੰਜਾਬ ਨੂੰ ਦੇਣ ਬਾਰੇ ਭਾਜਪਾ ਪ੍ਰਧਾਨ ਕਮਲ ਸ਼ਰਮਾ ਦੇ ਬਿਆਨ ਨੇ ਲੋਕਾਂ ਨੂੰ ਭਾਜਪਾ ਦੁਆਰਾ ਨਵੀਂ ਸਿਆਸਤ ਖੇਡਣ ਦਾ ਸੰਕੇਤ ਤਾਂ ਦਿੱਤਾ ਹੀ ਸੀ, ਪਰ ਖਾੜਕੂ ਲਹਿਰ ਵਾਲੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਪੰਜਾਬ ਭਾਜਪਾ ਵੱਲੋਂ ਵਿਚਾਰਨ ਦੀ ਗੱਲ ਨੇ ਲੋਕਾਂ ਨੂੰ ਹੈਰਾਨ ਹੀ ਕਰ ਦਿੱਤਾ ਹੈ।

ਲੰਮੇ ਸਮੇਂ ਤੋਂ ਭਾਰਤੀ ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਵੱਲੋਂ ਮਰਨ ਵਰਤ ਰੱਖਿਆ ਹੋਇਆ ਹੈ। ਭਾਜਪਾ ਪੰਜਾਬ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਉਨ੍ਹਾਂ ਨਾਲ ਫੋਨ ਉੱਪਰ ਗੱਲ ਕਰਕੇ ਆਪਣੀਆਂ ਸ਼ੁੱਭ ਇੱਛਾਵਾਂ ਦਾ ਇਜ਼ਹਾਰ ਕੀਤਾ।  ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਪੰਜਾਬ ‘ਚ ਸਤਾ ਹਾਸਲ ਕਰਨ ਲਈ ਕਿਥੋਂ ਤੱਕ ਜਾ ਸਕਦੀ ਹੈ ।

ਆਰ. ਐਸ. ਐਸ. ਨੇਤਾਵਾਂ ਵੱਲੋਂ ਪੰਜਾਬ ਦੀ ਖਾੜਕੂ ਲਹਿਰ ਨਾਲ ਜੁੜੇ ਰਹੇ ਅਨੇਕ ਵਿਅਕਤੀਆਂ ਨਾਲ ਸੰਪਰਕ ਬਣਾਉਣ ਦੀਆਂ ਸੂਚਨਾਵਾਂ ਵੀ ਮਿਲ ਰਹੀਆਂ ਹਨ। ਅਕਾਲੀ ਦਲ ਨੂੰ ਸੰਨ੍ਹ ਲਗਾਉਣਾ ਭਾਵੇਂ ਮੁਸ਼ਕਲ ਹੈ ਪਰ ਅਜਿਹੇ ਅਟਕਲਪੱਚੂ ਆਮ ਲੱਗ ਰਹੇ ਹਨ ਕਿ ਭਾਜਪਾ ਵੱਲੋਂ ਬਹੁਤ ਸਾਰੇ ਅਕਾਲੀ ਤੇ ਕਾਂਗਰਸ ਨੇਤਾਵਾਂ ਨਾਲ ਲਗਾਤਾਰ ਸੰਪਰਕ ਸਾਧਿਆ ਜਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: