Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਇਆ ਖੂਨੀ ਟਕਰਾਅ, ਕਈ ਜ਼ਖਮੀ

ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਇਆ ਖੂਨੀ ਟਕਰਾਅ, ਕਈ ਜ਼ਖਮੀ

ਬਠਿੰਡਾ (14 ਨਵੰਬਰ , 2015): ਚਿੱਟੇ ਮੱਛਰ ਕਾਰਨ ਤਬਾਹ ਹੋਈ ਨਰਮੇਂ ਦੀ ਫਸਲ ਦੇ ਮੁਆਵਜੇ ਤੇ ਖੇਤ ਮਜ਼ਦੂਰਾਂ ਨੂੰ ਮੁਆਵਜਾ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਮਜ਼ਦੂਰ ਜੱਥੇਬੰਦੀਆਂ ਅਤੇ ਪੁਲਿਸ ਦਰਮਿਆਨ ਹੋਈ ਸਿੱਧੀ ਝੜਪ ਵਿੱਚ ਕਈ ਪੁਲਿਸ ਮੁਲਾਜ਼ਮਾਂ ਅਤੇ ਕਿਸਾਨ ਜ਼ਖਮੀ ਹੋ ਗਏ ਹਨ।

ਅਜ਼ੀਤ ਅਖਬਾਰ ਵਿੱਚ ਛਪੀ ਤਾਜ਼ਾ ਖਬਰ ਅਨੁਸਾਰ ਬਠਿੰਡਾ ਜ਼ਿਲ੍ਹੇ ‘ਚ ਮੌੜ ਮੰਡੀ ਨਜਦੀਕ ਖੋਖਰ ਪਿੰਡ ‘ਚ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਉਸ ਦੀਆਂ ਸਹਿਯੋਗੀ 8 ਮਜਦੂਰ ਜਥੇਬੰਦੀਆਂ ਤੇ ਪੁਲਿਸ ਵਿਚਕਾਰ ਹੋਏ ਸਿੱਧੇ ਟਕਰਾਓ ‘ਚ ਪੁਲਿਸ ਦੇ ਇਕ ਡੀ.ਐਸ.ਪੀ. ਸਮੇਤ ਦਰਜਨਾਂ ਪੁਲਿਸ ਮੁਲਾਜ਼ਮ ਤੇ ਦੋ ਦਰਜਨ ਤੋਂ ਵੱਧ ਜਥੇਬੰਦੀਆਂ ਦੇ ਵਰਕਰ ਜਿਨ੍ਹਾਂ ‘ਚ ਔਰਤਾਂ ਵੀ ਸ਼ਾਮਲ ਹਨ ਜ਼ਖਮੀ ਹੋ ਗਏ ਹਨ।

ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਇਆ ਖੂਨੀ ਟਕਰਾਅ ( ਇੱਕ ਪੁਰਾਣੀ ਤਸਵੀਰ)
ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਇਆ ਖੂਨੀ ਟਕਰਾਅ ( ਇੱਕ ਪੁਰਾਣੀ ਤਸਵੀਰ)

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਖੋਖਰ ਪਿੰਡ ‘ਚ ਇਕ ਸੜਕ ਦਾ ਨੀਂਹ ਪੱਥਰ ਰੱਖਣਾ ਸੀ। ਇਨ੍ਹਾਂ ਜਥੇਬੰਦੀਆਂ ਨੇ ਸ. ਸੇਖੋਂ ਦਾ ਘੇਰਾਓ ਕਰਨ ਲਈ ਖੋਖਰ ਪਿੰਡ ਪਹੁੰਚਣੇ ਸ਼ੁਰੂ ਕਰ ਦਿੱਤਾ। ਮੰਡੀ ਕਲਾਂ – ਖੋਖਰ ਸੜਕ ‘ਤੇ ਇਨ੍ਹਾਂ ਨੂੰ ਪੁਲਿਸ ਨੇ ਰੋਕਣ ਚਾਹਿਆ ਪਰ ਇਸ ਦੌਰਾਨ ਪੁਲਿਸ ਤੇ ਜਥੇਬੰਦੀਆਂ ਵਿਚਕਾਰ ਟਕਰਾਅ ਹੋ ਗਿਆ ਤੇ ਪੁਲਿਸ ਨੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ। ਜਿਸ ਦੇ ਜਵਾਬ ‘ਚ ਜਥੇਬੰਦੀਆਂ ਦੇ ਵਰਕਰਾਂ ਨੇ ਇੱਟਾਂ ਰੋੜਿਆਂ ਦੀ ਬਰਸਾਤ ਸ਼ੁਰੂ ਕਰ ਦਿੱਤੀ।

ਇਸ ਝਗੜੇ ‘ਚ ਕੈਬਨਿਟ ਮੰਤਰੀ ਸੇਖੋਂ ਵਲੋਂ ਰੱਖਿਆ ਜਾਣ ਵਾਲਾ ਨੀਂਹ ਪੱਥਰ ਵੀ ਉਖਾੜ ਕੇ ਸੁੱਟ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਲਾਕੇ ‘ਚ ਸਥਿਤੀ ਤਣਾਅਗ੍ਰਸਤ ਬਣੀ ਹੋਈ ਹੈ। ਬਠਿੰਡਾ ਤੇ ਮਾਨਸਾ ਤੋਂ ਫੋਰਸ ਮੰਗਵਾਈ ਗਈ ਹੈ। ਜ਼ਖਮੀਆਂ ਨੂੰ ਨਜਦੀਕੀ ਹਸਪਤਾਲਾਂ ‘ਚ ਭਰਤੀ ਕਰਾਇਆ ਜਾ ਰਿਹਾ ਹੈ।

ਇਥੇ ਜਿਕਰਯੋਗ ਹੈ ਕਿ ਉਪਰੋਕਤ ਕਿਸਾਨ ਜਥੇਬੰਦੀਆਂ ਨੇ ਚਿੱਟੇ ਮੱਛਰ ਕਾਰਨ ਤਬਾਹ ਹੋਈ ਫਸਲ ਦੇ ਮੁਆਵਜੇ ਤੇ ਖੇਤ ਮਜ਼ਦੂਰਾਂ ਨੂੰ ਮੁਆਵਜਾ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸੰਘਰਸ਼ ਵਿਢਿਆ ਹੋਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਉਹ ਉਨੀਂ ਦੇਰ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਪਿੰਡਾਂ ‘ਚ ਦਾਖਲ ਨਹੀਂ ਹੋਣ ਦੇਣਗੇ ਜਿਨ੍ਹਾਂ ਚਿਰ ਇਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰ ਲਿਆ ਜਾਂਦਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ (ਚੜੂਨੀ) ਦੇ ਆਗੂ ਸਿਰਦਾਰ ਗੁਰਨਾਮ ਸਿੰਘ ਚੜੂਨੀ ਖਿਲਾਫ ਕਾਰਵਾਈ ਕਰਨ ਬਾਰੇ ਦਿੱਤੇ ਜੋ ਸੰਕੇਤ ਆਏ ਸਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: