Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਰਤਾਨਵੀ ਪ੍ਰਧਾਨ ਮੰਤਰੀ ਨੇ ਮੋਦੀ ਨਾਲ ਕਸ਼ਮੀਰ ਬਾਰੇ ਗਲੱਬਾਤ ਕੀਤੀ; ਫਰਾਂਸ ਮੁਖੀ ਛੇਤੀ ਗੱਲ ਕਰੇਗਾ

ਬਰਤਾਨਵੀ ਪ੍ਰਧਾਨ ਮੰਤਰੀ ਨੇ ਮੋਦੀ ਨਾਲ ਕਸ਼ਮੀਰ ਬਾਰੇ ਗਲੱਬਾਤ ਕੀਤੀ; ਫਰਾਂਸ ਮੁਖੀ ਛੇਤੀ ਗੱਲ ਕਰੇਗਾ

ਲੰਡਨ: ਭਾਰਤ ਸਰਕਾਰ ਵੱਲੋਂ 5 ਅਗਸਤ ਨੂੰ ਕਸ਼ਮੀਰ ਦਾ ਖਾਸ ਸਿਆਸੀ ਰੁਤਬਾ ਖਤਮ ਕਰ ਦੇਣ ਤੋਂ ਬਾਅਦ ਕਸ਼ਮੀਰ ਮਾਮਲਾ ਕੌਮਾਂਤਰੀ ਮੰਚਾਂ ਉੱਤੇ ਉੱਭਰ ਆਇਆ ਹੈ।

ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਨਸਨ (ਪੁਰਾਣੀ ਤਸਵੀਰ)

ਚੀਨ ਵੱਲੋਂ ਬਿਆਨ ਜਾਰੀ ਕੀਤੇ ਜਾਣ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਵਿਚ ਮਾਮਲਾ ਵਿਚਾਰੇ ਜਾਣ ਤੋਂ ਬਾਅਦ ਜਿੱਥੇ ਅਮਰੀਕੀ ਸਦਰ (ਰਾਸ਼ਟਰਪਤੀ) ਡੌਨਲਡ ਟਰੰਪ ਨੇ ਕਸ਼ਮੀਰ ਵਿਚਲੇ ਹਾਲਾਤ ਨੂੰ ‘ਵਿਸਫੋਟਕ’ ਤੇ ‘ਪੇਚੀਦਾ’ ਦੱਸਦਿਆਂ ਇਸ ਮਾਮਲੇ ਵਿਚ ਸਾਲਸੀ ਕਰਨ ਗੱਲ ਦਹੁਰਾਈ ਹੈ ਓਥੇ ਬੀਤੇ ਕੱਲ੍ਹ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਭਾਰਤ ਨੂੰ ਕਸ਼ਮੀਰ ਮਾਮਲਾ ਪਾਕਿਸਤਾਨ ਨਾਲ ਗੱਲਬਾਤ ਕਰਕੇ ਹੱਲ ਕਰਨ ਦੀ ਸਲਾਹ ਦਿੱਤੀ ਹੈ।

⊕ ਸੰਬੰਧਤ ਖਬਰ: ਭਾਰਤ ਦੇ ਕਬਜ਼ੇ ਹੇਠਲੇ ਕਸ਼ਮੀਰ ‘ਚ 4000 ਤੋਂ ਵੱਧ ਗ੍ਰਿਫਤਾਰੀਆਂ ਦੀ ਖਬਰ

ਪ੍ਰਤੀਕਾਤਮਕ ਤਸਵੀਰ | 5 ਅਗਸਤ ਤੋਂ ਭਾਰਤੀ ਹਕੂਮਤ ਵੱਲੋਂ 4000 ਤੋਂ ਵੱਧ ਕਸ਼ਮੀਰੀਆਂ ਨੂੰ ਗ੍ਰਿਫਤਾਰ ਕਰਕੇ ਪੀ.ਐਸ.ਏ. ਕਾਨੂੰਨ ਤਹਿਤ ਕੈਦ ਕਰਨ ਦੀ ਖਬਰ ਹੈ

ਬੀ.ਬੀ.ਸੀ. ਦੀ ਇਕ ਖਬਰ ਵਿਚ ਕਿਹਾ ਗਿਆ ਹੈ ਕਿ ਬੌਰਿਸ ਜੌਨਸਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ਉੱਤੇ ਹੋਈ ਗੱਲਬਾਤ ਦੌਰਾਨ ਕਿਹਾ ਕਿ ਕਸ਼ਮੀਰ ਮਾਮਲਾ ਭਾਰਤ ਅਤੇ ਪਾਕਿਸਤਾਨ ਦਾ ਆਪਸੀ ਮਾਮਲਾ ਹੈ ਅਤੇ ਦੋਵਾਂ ਨੂੰ ਇਸ ਮਾਮਲੇ ਦਾ ਹੱਲ ਆਪਸੀ ਗੱਲਬਾਤ ਰਾਹੀਂ ਲੱਭਣਾ ਚਾਹੀਦਾ ਹੈ।
ਇਸੇ ਦੌਰਾਨ ਫਰਾਂਸੀਸੀ ਸਰਕਾਰ ਦੇ ਇਕ ਨੁਮਾਇੰਦੇ ਨੇ ਕਿਹਾ ਹੈ ਕਿ ਫਰਾਂਸ ਦਾ ਸਦਰ ਇਕਾਨਿਉਲ ਮਾਕੋਰਨ ਇਸੇ ਹਫਤੇ ਪੈਰਿਸ ਵਿਚ ਨਰਿੰਦਰ ਮੋਦੀ ਨੂੰ ਮਿਲਣ ਮੌਕੇ ਉਸ ਨਾਲ ਕਸ਼ਮੀਰ ਮਾਮਲੇ ’ਤੇ ਚਰਚਾ ਕਰੇਗਾ।

⊕ ਇਹ ਵੀ ਪੜ੍ਹੋ – ਕਸ਼ਮੀਰ ਦੇ ਮੌਜੂਦਾ ਹਾਲਾਤ ਬਾਰੇ ਭਾਈ ਦਲਜੀਤ ਸਿੰਘ ਦਾ ਬਿਆਨ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ
ਯੂਕੇ ਵਿੱਚ ਸਿੱਖ ਪਛਾਣ, ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਰਾਹੀਂ ਸਿੱਖ ਮਸਲਿਆਂ ’ਤੇ ਸਿਆਸਤਦਾਨਾਂ ਦੀ ਜਵਾਬਦੇਹੀ ਤੈਅ ਕਰਨ ਅਤੇ
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: