Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਡੂਰ ਸਾਹਿਬ ਦੀ ਜਿਮਨੀ ਚੋਣ ਤੋਂ ਪਿੱਛੇ ਹਟੀ ਕਾਂਗਰਸ

ਖਡੂਰ ਸਾਹਿਬ ਦੀ ਜਿਮਨੀ ਚੋਣ ਤੋਂ ਪਿੱਛੇ ਹਟੀ ਕਾਂਗਰਸ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵੱਲੋਂ ਖਡੂਰ ਸਾਹਿਬ ਜਿਮਨੀ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਾਮ ਤੇ ਮੋਹਰ ਲਗਾ ਦਿੱਤੀ ਗਈ ਸੀ, ਪਰ ਸੋਨੀਆ ਗਾਂਧੀ ਨੇ ਆਖਰੀ ਫੈਂਸਲਾ ਉਨ੍ਹਾਂ ਤੇ ਛੱਡ ਦਿੱਤਾ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਉਨ੍ਹਾਂ ਦਾ ਰੋਸ ਸੀਟ ਜਿੱਤਣ ਤੋਂ ਵੱਧ ਅਹਿਮੀਅਤ ਰੱਖਦਾ ਹੈ ਤੇ ਉਹ ਕਿਸੇ ਹਾਰ ਦੇ ਡਰ ਤੋਂ ਚੋਣ ਦਾ ਬਾਈਕਾਟ ਨਹੀਂ ਕਰ ਰਹੇ।

ਜਿਕਰਯੌਗ ਹੈ ਕਿ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ ਜਿਸ ਕਾਰਨ ਹੁਣ 13 ਫਰਵਰੀ ਨੂੰ ਖਡੂਰ ਸਾਹਿਬ ਸੀਟ ਲਈ ਜਿਮਨੀ ਚੋਣ ਹੋਣ ਜਾ ਰਹੀ ਹੈ।

ਬੀਤੇ ਕੱਲ੍ਹ ਕਾਂਗਰਸ ਪਾਰਟੀ ਵੱਲੋਂ ਚੋਣ ਲੜਨ ਲਈ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ।

13 ਫਰਵਰੀ ਨੂੰ ਹੋਣ ਜਾ ਰਹੀ ਇਸ ਜਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ(ਬਾਦਲ) ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਖੜਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਯੂਨਾਈਟਿਡ ਅਕਾਲੀ ਦਲ (ਗਠਜੋੜ) ਵੱਲੋਂ ਵੀ ਖਡੂਰ ਸਾਹਿਬ ਜਿਮਨੀ ਚੋਣ ਨਾ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਖਡੂਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲੜ ਚੁੱਕੇ ਰਾਗੀ ਭਾਈ ਬਲਦੀਪ ਸਿੰਘ ਵੱਲੋਂ ਆਜ਼ਾਦ ਤੌਰ ਤੇ ਇਹ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: